ETV Bharat / bharat

ਬੋਰਡ ਦੀਆਂ ਪ੍ਰੀਖਿਆਵਾਂ ਸਬੰਧੀ ਕੇਂਦਰ ਵੱਲੋਂ ਸੂਬਿਆਂ ਨੂੰ ਨਿਰਦੇਸ਼

author img

By

Published : May 20, 2020, 7:01 PM IST

ਕੇਂਦਰ ਸਰਕਾਰ ਵੱਲੋਂ ਦਸਵੀਂ ਅਤੇ ਬਾਰ੍ਹਵੀਂ ਜਮਾਤ ਦੀਆਂ ਬੋਰਡ ਦੀਆਂ ਪ੍ਰੀਖਿਆਵਾਂ ਨੂੰ ਮਨਜ਼ੂਰੀ ਦੇਣ ਤੋਂ ਬਾਅਦ ਕੋਰੋਨਾ ਮਹਾਂਮਾਰੀ ਦੇ ਮੱਦੇਨਜ਼ਰ ਇਨ੍ਹਾਂ ਪ੍ਰੀਖਿਆਵਾਂ ਸਬੰਧੀ ਗ੍ਰਹਿ ਸਕੱਤਰ ਨੇ ਪੱਤਰ ਰਾਹੀਂ ਪੰਜਾਬ ਦੇ ਮੁੱਖ ਸਕੱਤਰ ਨੂੰ ਕੁਝ ਹਦਾਇਤਾਂ ਦਾ ਪਾਲਣ ਕਰਨ ਦੀ ਅਪੀਲ ਕੀਤੀ ਹੈ।

ਬੋਰਡ ਦੀਆਂ ਪ੍ਰੀਖਿਆਵਾਂ ਸਬੰਧੀ ਕੇਂਦਰ ਵੱਲੋਂ ਸੂਬਿਆਂ ਨੂੰ ਨਿਰਦੇਸ਼
ਬੋਰਡ ਦੀਆਂ ਪ੍ਰੀਖਿਆਵਾਂ ਸਬੰਧੀ ਕੇਂਦਰ ਵੱਲੋਂ ਸੂਬਿਆਂ ਨੂੰ ਨਿਰਦੇਸ਼

ਨਵੀਂ ਦਿੱਲੀ: ਭਾਰਤ ਦੇ ਗ੍ਰਹਿ ਸਕੱਤਰ ਅਜੇ ਭੱਲਾ ਨੇ ਪੰਜਾਬ ਦੇ ਮੁੱਖ ਸਕੱਤਰ ਕਰਨ ਅਵਤਾਰ ਸਿੰਘ ਨੂੰ ਚਿੱਠੀ ਲਿਖੀ ਹੈ। ਕੇਂਦਰ ਸਰਕਾਰ ਵੱਲੋਂ ਦਸਵੀਂ ਅਤੇ ਬਾਰ੍ਹਵੀਂ ਜਮਾਤ ਦੀਆਂ ਬੋਰਡ ਦੀਆਂ ਪ੍ਰੀਖਿਆਵਾਂ ਨੂੰ ਮਨਜ਼ੂਰੀ ਦੇਣ ਤੋਂ ਬਾਅਦ ਕੋਰੋਨਾ ਮਹਾਂਮਾਰੀ ਦੇ ਮੱਦੇਨਜ਼ਰ ਇਨ੍ਹਾਂ ਪ੍ਰੀਖਿਆਵਾਂ ਸਬੰਧੀ ਗ੍ਰਹਿ ਸਕੱਤਰ ਨੇ ਇਸ ਪੱਤਰ ਰਾਹੀਂ ਕੁਝ ਹਦਾਇਤਾਂ ਦਾ ਪਾਲਣ ਕਰਨ ਦੀ ਅਪੀਲ ਪੰਜਾਬ ਦੇ ਮੁੱਖ ਸਕੱਤਰ ਨੂੰ ਕੀਤੀ ਹੈ।

  • Taking into consideration the academic interest of large number of students, it has been decided to grant exemption from the lockdown measures to conduct Board examination for classes 10th & 12th, with few conditions like social distancing, face mask etc, for their safety. pic.twitter.com/P4ULsmbPVv

    — Amit Shah (@AmitShah) May 20, 2020 " class="align-text-top noRightClick twitterSection" data=" ">

ਚਿੱਠੀ ਅਨੁਸਾਰ ਕਿਸੇ ਵੀ ਕੰਟੇਨਮੈਂਟ ਜ਼ੋਨ ਵਿੱਚ ਪ੍ਰੀਖਿਆ ਕੇਂਦਰ ਨਹੀਂ ਬਣਾਇਆ ਜਾਵੇਗਾ ਅਤੇ ਪ੍ਰੀਖਿਆ ਦੌਰਾਨ ਵਿਦਿਆਰਥੀ, ਸਟਾਫ਼ ਅਤੇ ਅਧਿਆਪਕਾਂ ਦਾ ਮਾਸਕ ਪਾਉਣਾ ਲਾਜ਼ਮੀ ਹੋਵੇਗਾ। ਪ੍ਰੀਖਿਆ ਕੇਂਦਰਾਂ ਵਿੱਚ ਸਮਾਜਿਕ ਦੂਰੀ ਯਕੀਨੀ ਬਣਾਉਣ ਦੀ ਅਪੀਲ ਵੀ ਕੀਤੀ ਗਈ ਹੈ। ਇਸ ਦੇ ਨਾਲ ਹੀ ਪ੍ਰੀਖਿਆ ਕੇਂਦਰਾਂ ਦੇ ਬਾਹਰ ਥਰਮਲ ਸਕਰੀਨਿੰਗ ਅਤੇ ਸੈਨੇਟਾਈਜ਼ਰ ਮੁਹੱਈਆ ਕਰਾਉਣ ਦੀ ਗੱਲ ਵੀ ਚਿੱਠੀ ਵਿੱਚ ਲਿਖੀ ਗਈ ਹੈ।

ਇਸ ਮੁਤਾਬਕ ਕੇਂਦਰ ਅਤੇ ਸੂਬੇ ਦੇ ਸਿੱਖਿਆ ਬੋਰਡਾਂ ਦੀਆਂ ਤਰੀਕਾਂ ਜੇਕਰ ਵੱਖ-ਵੱਖ ਦਿਨਾਂ ਨੂੰ ਹੋਣ ਤਾਂ ਬਿਹਤਰ ਹੈ ਤਾਂ ਜੋ ਭੀੜ ਨਾ ਹੋਵੇ। ਜ਼ਰੂਰਤ ਪੈਣ 'ਤੇ ਸੂਬਾ ਸਰਕਾਰਾਂ ਅਤੇ ਕੇਂਦਰ ਸਾਸਤ ਪ੍ਰਦੇਸ਼ ਬੱਚਿਆਂ ਨੂੰ ਪ੍ਰੀਖਿਆ ਕੇਂਦਰ ਤੱਕ ਲਿਆਉਣ ਅਤੇ ਛੱਡਣ ਲਈ ਵਿਸ਼ੇਸ਼ ਬੱਸਾਂ ਦਾ ਪ੍ਰਬੰਧ ਵੀ ਕਰ ਸਕਦੇ ਹਨ।

ਦੱਸਣਯੋਗ ਹੈ ਕਿ ਦੇਸ਼ ਵਿੱਚ ਕੋਰੋਨਾ ਵਾਇਰਸ ਦੇ ਕੇਸਾਂ ਵਿੱਚ ਵਾਧਾ ਹੋਣ ਤੋਂ ਬਾਅਦ ਸਕੂਲ, ਕਾਲਜ ਅਤੇ ਯੂਨੀਵਰਸਿਟੀਆਂ ਵਿੱਚ ਛੁੱਟੀਆਂ ਕਰ ਦਿੱਤੀਆਂ ਗਈਆਂ ਸਨ ਅਤੇ ਪ੍ਰੀਖਿਆਵਾਂ ਰੱਦ ਕਰ ਦਿੱਤੀਆਂ ਗਈਆਂ ਸਨ ।

ਜਿੱਥੇ ਛੋਟੀਆਂ ਜਮਾਤਾਂ ਦੇ ਬੱਚਿਆਂ ਨੂੰ ਬਿਨਾਂ ਇਮਤਿਹਾਨ ਤੋਂ ਅਗਲੀ ਜਮਾਤ ਵਿੱਚ ਭੇਜਣ ਦੀ ਗੱਲ ਹੋਈ ਸੀ ਉੱਥੇ ਹੀ ਬੋਰਡ ਦੀਆਂ ਪ੍ਰੀਖਿਆਵਾਂ ਨੂੰ ਕੁੱਝ ਮਹੀਨੇ ਲਈ ਟਾਲ ਦਿੱਤਾ ਗਿਆ ਸੀ। ਸੀਬੀਐਸਈ ਨੇ ਜੁਲਾਈ ਵਿੱਚ ਬੋਰਡ ਦੀਆਂ ਪ੍ਰੀਖਿਆਵਾਂ ਦੀ ਤਰੀਕਾਂ ਦਾ ਐਲਾਨ ਕੀਤਾ ਹੈ।

ਭਾਰਤ ਸਰਕਾਰ ਜਿੱਥੇ ਇਨ੍ਹਾਂ ਜਾਰੀ ਕੀਤੀਆਂ ਗਈਆਂ ਹਦਾਇਤਾਂ ਨਾਲ ਇਮਤਿਹਾਨਾਂ ਦੌਰਾਨ ਕੋਰੋਨਾ ਵਾਇਰਸ ਨੂੰ ਫੈਲਣ ਤੋਂ ਰੋਕਣ ਦੀ ਕੋਸ਼ਿਸ਼ ਕਰੇਗੀ ਉਥੇ ਹੀ ਵਿਦਿਆਰਥੀਆਂ ਦੀ ਪੜ੍ਹਾਈ ਦਾ ਨੁਕਸਾਨ ਨਾ ਹੋਵੇ ਇਸ ਨੂੰ ਲੈ ਕੇ ਪੰਜਾਬ ਸਰਕਾਰ ਨੇ ਡੀਡੀ ਪੰਜਾਬੀ ਤੇ ਰੋਜ਼ਾਨਾ ਸਿਲੇਬਸ ਨਾਲ ਸਬੰਧਿਤ ਪ੍ਰੋਗਰਾਮ ਸ਼ੁਰੂ ਕਰਨ ਦੀ ਗੱਲ ਵੀ ਕੀਤੀ ਹੈ।

ਤਾਲਾਬੰਦੀ ਦੇ ਬਾਵਜੂਦ ਭਾਰਤ ਵਿੱਚ ਹਰ ਰੋਜ਼ ਕੋਰੋਨਾ ਵਾਇਰਸ ਦੇ ਕੇਸ ਵਧਦੇ ਜਾ ਰਹੇ ਹਨ। ਤਾਜ਼ਾ ਅੰਕੜਿਆਂ ਮੁਤਾਬਿਕ ਦੇਸ਼ ਵਿੱਚ ਇੱਕ ਲੱਖ ਤੋਂ ਵੱਧ ਕੇਸਾਂ ਦੀ ਪੁਸ਼ਟੀ ਹੋ ਚੁੱਕੀ ਹੈ ਅਤੇ ਤਿੰਨ ਹਜ਼ਾਰ ਤੋਂ ਵੱਧ ਮੌਤਾਂ ਹੋ ਚੁੱਕੀਆਂ ਹਨ।

ETV Bharat Logo

Copyright © 2024 Ushodaya Enterprises Pvt. Ltd., All Rights Reserved.