ਨਵੀਂ ਦਿੱਲੀ: ਦਿੱਲੀ ਪੁਲਿਸ ਦੀ ਕ੍ਰਾਈਮ ਬ੍ਰਾਂਚ ਨੇ ਦਿੱਲੀ ਦੰਗਿਆਂ ਨਾਲ ਸਬੰਧਤ ਬ੍ਰਿਜਪੁਰੀ ਰੋਡ 'ਤੇ 22 ਸਾਲਾ ਵਿਅਕਤੀ ਮੋਨਿਸ ਦੀ ਕੁੱਟਮਾਰ ਕਰਕੇ ਕਤਲ ਕਰਨ ਦੇ ਮਾਮਲੇ 'ਚ ਕੜਕੜਡੂਮਾ ਕੋਰਟ ਵਿੱਚ ਚਾਰਜਸ਼ੀਟ ਦਾਖ਼ਲ ਕੀਤੀ ਹੈ। ਕ੍ਰਾਈਮ ਬ੍ਰਾਂਚ ਨੇ ਇਸ ਮਾਮਲੇ ਵਿੱਚ 7 ਲੋਕਾਂ ਨੂੰ ਦੋਸ਼ੀ ਠਹਿਰਾਇਆ ਹੈ।
ਦੱਸ ਦਈਏ ਕਿ ਫਰਵਰੀ ਵਿੱਚ ਹੋਏ ਦਿੱਲੀ ਦੰਗਿਆਂ ਵਿੱਚ ਮੋਨਿਸ ਨਾਂਅ ਦੇ ਇੱਕ ਨੌਜਵਾਨ ਦਾ 25 ਫਰਵਰੀ ਨੂੰ ਬ੍ਰਿਜਪੁਰੀ ਰੋਡ 'ਤੇ ਕੁੱਟਮਾਰ ਕਰਕੇ ਕਤਲ ਕਰ ਦਿੱਤਾ ਸੀ। ਚਾਰਜਸ਼ੀਟ ਮੁਤਾਬਕ 24 ਫਰਵਰੀ ਨੂੰ ਹੋਈ ਹਿੰਸਾ ਤੋਂ ਬਾਅਦ ਨਾਗਰਿਕਤਾ ਸੋਧ ਐਕਟ ਦੇ ਸਮਰਥਕ ਅਤੇ ਵਿਰੋਧੀ ਬ੍ਰਿਜਪੁਰੀ ਵਿੱਚ ਸੜਕਾਂ 'ਤੇ ਉੱਤਰ ਆਏ ਸਨ।
ਇਹ ਵੀ ਪੜ੍ਹੋ: ਪਾਕਿਸਤਾਨ 'ਚ ਫ਼ਸੇ 748 ਭਾਰਤੀਆਂ 'ਚੋਂ 250 ਨਾਗਰਿਕਾਂ ਦੀ ਹੋਈ ਵਤਨ ਵਾਪਸੀ
ਉਸੇ ਸਮੇਂ ਮੋਨਿਸ ਗਲੀ ਵਿਚੋਂ ਲੰਘ ਰਿਹਾ ਸੀ, ਜਿਸ ਨੂੰ ਲੋਕਾਂ ਨੇ ਕੁੱਟ-ਕੁੱਟ ਕੇ ਮਾਰ ਦਿੱਤਾ। ਦੱਸ ਦਈਏ ਕਿ ਮੋਨਿਸ ਮਜ਼ਦੂਰੀ ਕਰਦਾ ਸੀ। ਦੋਸ਼ੀਆਂ ਵਿੱਚੋਂ 2 ਨੇ ਮੋਨਿਸ ਦਾ ਮੋਬਾਈਲ ਚੋਰੀ ਕਰ ਲਿਆ ਸੀ। 7 ਮੁਲਜ਼ਮ ਫਿਲਹਾਲ ਜੇਲ੍ਹ ਵਿੱਚ ਹਨ।
ਕਰੀਬ 100 ਚਾਰਜਸ਼ੀਟ ਦਾਖ਼ਲ ਹੋ ਚੁੱਕੇ ਹਨ
ਜਾਣਕਾਰੀ ਲਈ ਦੱਸ ਦੇਈਏ ਕਿ ਫਰਵਰੀ ਵਿੱਚ ਉੱਤਰ-ਪੂਰਬੀ ਦਿੱਲੀ ਵਿੱਚ ਹੋਏ ਦੰਗਿਆਂ ਦੇ ਮਾਮਲੇ ਵਿੱਚ ਘੱਟੋ-ਘੱਟ 53 ਲੋਕਾਂ ਦੀ ਮੌਤ ਹੋ ਗਈ ਸੀ ਅਤੇ ਤਕਰੀਬਨ 400 ਲੋਕ ਜ਼ਖ਼ਮੀ ਹੋਏ ਹਨ। ਦਿੱਲੀ ਪੁਲਿਸ ਦੀ ਕ੍ਰਾਈਮ ਬ੍ਰਾਂਚ ਨੇ ਹੁਣ ਤੱਕ 100 ਦੇ ਕਰੀਬ ਚਾਰਜਸ਼ੀਟ ਦਾਖ਼ਲ ਕੀਤੀਆਂ ਜਾ ਚੁੱਕੀਆਂ ਹਨ।