ETV Bharat / bharat

ਜਾਣੋ ਕਿਉਂ ਚੀਨ ਨੇ ਬਾਪੂ ਦੀ 150ਵੀਂ ਜੈਯੰਤੀ ਮੌਕੇ ਪ੍ਰੋਗਰਾਮ ਕਰਵਾਉਣ ਦੀ ਨਹੀਂ ਦਿੱਤੀ ਮਨਜ਼ੂਰੀ

ਚੀਨ ਸਰਕਾਰ ਨੇ ਮਹਾਤਮਾ ਗਾਂਧੀ ਦੇ 150ਵੀਂ ਜੈਯੰਤੀ ਦੇ ਸਮਾਰੋਹ ਕਰਵਾਉਣ ਦੀ ਆਗਿਆ ਦੇਣ ਤੋਂ ਮਨਾਂ ਕਰ ਦਿੱਤਾ ਸੀ। ਹੁਣ ਇਸ ਉੱਤੇ ਭਾਰਤ ਵਿੱਚ ਚੀਨੀ ਦੂਤਾਵਾਸ ਨੇ ਸਪਸ਼ਟੀਕਰਨ ਪੇਸ਼ ਕੀਤਾ ਹੈ। ਉਨ੍ਹਾਂ ਨੇ ਪ੍ਰੋਗਰਾਮ ਦੀ ਆਗਿਆ ਨਾ ਦੇਣ ਪਿੱਛੇ ਤਕਨੀਕੀ ਕਾਰਨ ਦੱਸਿਆ ਹੈ। ਪੜ੍ਹੋ ਪੂਰੀ ਖ਼ਬਰ...

ਫ਼ੋਟੋ
author img

By

Published : Oct 6, 2019, 10:05 AM IST

ਨਵੀਂ ਦਿੱਲੀ: ਭਾਰਤ ਵਿੱਚ ਚੀਨੀ ਦੂਤਾਵਾਸ ਨੇ ਬੀਜਿੰਗ ਪਾਰਕ ਵਿੱਚ ਮਹਾਤਮਾ ਗਾਂਧੀ ਦੀ 150 ਵੀਂ ਜੈਯੰਤੀ ਸਮਾਰੋਹ ਲਈ ਆਗਿਆ ਦੇਣ ਤੋਂ ਮਨਾ ਕਰ ਦਿੱਤਾ ਸੀ। ਇਸ 'ਤੇ ਭਾਰਤ ਵਿੱਚ ਚੀਨੀ ਦੂਤਾਵਾਸ ਨੇ ਜਵਾਬ ਦਿੱਤਾ ਹੈ।

ਚੀਨੀ ਦੂਤਾਵਾਸ ਨੇ ਗਾਂਧੀ ਜੀ ਦੀ 150 ਵੀਂ ਜੈਯੰਤੀ ਮਨਾਉਣ ਤੋਂ ਇਨਕਾਰ ਕਰਨ ਪਿੱਛੇ ਤਕਨੀਕੀ ਕਾਰਨ ਦੱਸਿਆ ਹੈ। ਉਨ੍ਹਾਂ ਕਿਹਾ ਕਿ ਚੀਨ ਵਿੱਚ ਕਮਿਊਨਿਸਟ ਸਰਕਾਰ ਦੀ 70ਵੀਂ ਵਰ੍ਹੇਗੰਢ ਮੌਕੇ ਪ੍ਰੋਗਰਾਮ ਚੱਲ ਰਹੇ ਸਨ।

ਦੂਤਾਵਾਸ ਨੇ ਕਿਹਾ ਕਿ ਮਹਾਤਮਾ ਗਾਂਧੀ ਮਹੱਤਵਪੂਰਨ ਇਤਿਹਾਸਿਕ ਹਸਤੀ ਹਨ, ਜਿਨ੍ਹਾਂ ਨੇ ਭਾਰਤ ਵਿੱਚ ਹਿੰਸਾ ਤੇ ਬ੍ਰਿਟਿਸ਼ ਸਰਕਾਰ ਵਿਰੁੱਧ ਕਈ ਅੰਦੋਲਨਾਂ ਦੀ ਅਗਵਾਈ ਕਰਦਿਆਂ ਭਾਰਤ ਨੂੰ ਆਜ਼ਾਦੀ ਦਿਵਾਈ। ਉਨ੍ਹਾਂ ਕਿਹਾ ਕਿ ਮਹਾਤਮਾ ਗਾਂਧੀ ਦਾ ਚੀਨ ਅਤੇ ਪੂਰੀ ਦੁਨੀਆ ਵਿੱਚ ਸਨਮਾਨ ਹੈ ਅਤੇ ਚੀਨੀ ਪੱਖ, ਚੀਨ ਵਿੱਚ ਮਹਾਤਮਾ ਗਾਂਧੀ ਨੂੰ ਸ਼ਰਧਾਂਜਲੀ ਭੇਂਟ ਕਰਨ ਲਈ ਕਰਵਾਏ ਗਏ ਸਮਾਰੋਹਾਂ ਦਾ ਸਵਾਗਤ ਕਰਦਾ ਹੈ।

ਇਸ ਦੇ ਨਾਲ ਹੀ, ਭਾਰਤੀ ਦੂਤਾਵਾਸ ਦੇ ਅਧਿਕਾਰੀਆਂ ਨੇ ਦੱਸਿਆ ਕਿਹਾ ਕਿ ਹਰ ਸਾਲ ਦੀ ਤਰ੍ਹਾਂ ਇਸ ਵਾਰ ਵੀ ਪ੍ਰੋਗਰਾਮ ਕਰਨ ਲਈ ਆਗਿਆ ਮੰਗੀ ਗਈ, ਆਗਿਆ ਨਹੀਂ ਦਿੱਤੀ ਗਈ। ਇਸ ਤੋਂ ਬਾਅਦ ਇਹ ਪ੍ਰੋਗਰਾਮ ਦੂਤਾਵਾਸ ਦੇ ਆਡੀਟੋਰੀਅਮ ਵਿੱਚ ਹੀ ਹੋਇਆ।

ਇਹ ਵੀ ਪੜ੍ਹੋ: ਪੱਛਮੀ ਬੰਗਾਲ 'ਚ ਸ੍ਰੀ ਹਰਿਮੰਦਰ ਸਾਹਿਬ ਦੀ ਨਕਲ ਬਣਾਉਣ 'ਤੇ ਸਿਰਸਾ ਨੇ ਕੀਤਾ ਵਿਰੋਧ

ਜ਼ਿਕਰਯੋਗ ਹੈ ਕਿ ਪਿਛਲੇ 14 ਸਾਲਾਂ ਤੋਂ ਚੀਨ ਦੇ ਚਾਓਯਾਂਗ ਪਾਰਕ ਵਿੱਚ ਗਾਂਧੀ ਜੈਯੰਤੀ ਮੌਕੇ ਪ੍ਰੋਗਰਾਮ ਕਰਵਾਏ ਜਾਂਦੇ ਰਹੇ ਹਨ। 2005 ਵਿੱਚ ਇੱਥੇ ਮਸ਼ਹੂਰ ਸ਼ਿਲਪਕਾਰ ਯੁਆਨ ਸ਼ੀਕੁਨ ਵਲੋਂ ਗਾਂਧੀ ਜੀ ਦਾ ਬੁੱਤ ਸਥਾਪਿਤ ਕੀਤਾ ਗਿਆ ਸੀ। ਚੀਨ ਵਿੱਚ ਮਹਾਤਮਾ ਗਾਂਧੀ ਦੀ ਸਥਾਪਿਤ ਇਹ ਇਕਲੌਤੀ ਮੂਰਤੀ ਹੈ।

Intro:Body:

rajwinder

Conclusion:
ETV Bharat Logo

Copyright © 2024 Ushodaya Enterprises Pvt. Ltd., All Rights Reserved.