ETV Bharat / bharat

ਉੱਤਰਕਾਸ਼ੀ ਹੈਲੀਕਾਪਟਰ ਕ੍ਰੈਸ਼: ਮ੍ਰਿਤਕਾਂ ਦੇ ਪਰਿਵਾਰਾਂ ਨੂੰ ਮਿਲੇਗਾ 15-15 ਲੱਖ ਰੁਪਏ ਦਾ ਮੁਆਵਜ਼ਾ

ਉੱਤਰਕਾਸ਼ੀ ਵਿੱਚ ਹੈਲੀਕਾਪਟਰ ਕ੍ਰੈਸ਼ ਹੋਣ ਦੀ ਘਟਨਾ ਉੱਤੇ ਉੱਤਰਾਖੰਡ ਦੇ ਮੁੱਖ ਮੰਤਰੀ ਤ੍ਰਿਵੇਂਦਰ ਰਾਵਤ ਨੇ ਦੁੱਖ ਪ੍ਰਗਟ ਕੀਤਾ ਹੈ। ਇਸ ਦੇ ਨਾਲ ਹੀ ਘਟਨਾ ਦਾ ਜਾਇਜ਼ਾ ਲੈਣ ਲਈ ਰਾਵਤ ਡਿਜ਼ਾਸਟਰ ਕੰਟਰੋਲ ਰੂਮ ਪੁੱਜੇ ਅਤੇ ਮ੍ਰਿਤਕਾਂ ਦੇ ਪਰਿਵਾਰ ਵਾਲਿਆਂ ਨੂੰ 15-15 ਲੱਖ ਰੁਪਏ ਦਾ ਮੁਆਵਜ਼ਾ ਦੇਣ ਦਾ ਐਲਾਨ ਕੀਤਾ।

ਘਟਨਾ ਵਾਲੀ ਥਾਂ ਦੀ ਤਸਵੀਰ।
author img

By

Published : Aug 21, 2019, 8:25 PM IST

ਦੇਹਰਾਦੂਨ: ਉੱਤਰਾਖੰਡ ਦੇ ਉੱਤਰਕਾਸ਼ੀ ਵਿੱਚ ਬਾਦਲ ਫੱਟਣ ਤੋਂ ਬਾਅਦ ਪ੍ਰਭਾਵਿਤ ਇਲਾਕਿਆਂ ਵਿੱਚ ਬਚਾਅ ਕਾਰਜ ਲਈ ਲੱਗਾ ਹੈਲੀਕਾਪਟਰ ਕ੍ਰੈਸ਼ ਹੋ ਗਿਆ। ਇਸ ਹਾਦਸੇ ਵਿੱਚ 3 ਲੋਕਾਂ ਦੀ ਮੌਤ ਹੋ ਗਈ। ਉੱਤਰਾਖੰਡ ਦੇ ਮੁੱਖ ਮੰਤਰੀ ਨੇ ਮ੍ਰਿਤਕਾਂ ਦੇ ਪਰਿਵਾਰ ਵਾਲਿਆਂ ਨੂੰ 15-15 ਲੱਖ ਰੁਪਏ ਦਾ ਮੁਆਵਜ਼ਾ ਦੇਣ ਦਾ ਐਲਾਨ ਕੀਤਾ ਹੈ।

ਉੱਤਰਾਖੰਡ ਦੇ ਮੁੱਖ ਮੰਤਰੀ ਨੇ ਫਿਲਹਾਲ ਸਾਰੇ ਪਾਇਲਟਾਂ ਨੂੰ ਕਿਸੇ ਵੀ ਤਰ੍ਹਾਂ ਦਾ ਰਿਸਕ ਨਾ ਲੈਣ ਦੀ ਹਿਦਾਇਤ ਦਿੱਤੀ ਹੈ। ਹਵਾਈ ਰਸਤੇ ਰਾਹੀਂ ਰਾਹਤ ਅਤੇ ਬਚਾਅ ਕਾਰਜ ਫਿਲਹਾਲ ਪੂਰੀ ਤਰ੍ਹਾਂ ਨਾਲ ਰੋਕ ਦਿੱਤਾ ਗਿਆ ਹੈ।

ਵੀਡੀਓ ਵੇਖਣ ਲਈ ਕਲਿੱਕ ਕਰੋ

ਦੱਸ ਦਈਏ ਕਿ ਇਹ ਹਾਦਸਾ ਦੁਪਹਿਰ 12 ਵਜਕੇ 11 ਮਿੰਟ ਉੱਤੇ ਹੋਇਆ। ਹਾਦਸਾ ਅਜਿਹੀ ਥਾਂ ਹੋਇਆ, ਜਿੱਥੇ ਜਾਣਾ ਬੇਹੱਦ ਮੁਸ਼ਕਿਲ ਸੀ, ਪਰ ਐੱਸਡੀਆਰਐੱਫ਼ ਦੀ ਟੀਮ ਨੂੰ ਮੌਕੇ ਉੱਤੇ ਭੇਜਿਆ ਗਿਆ।

Chopper crash in uttarakhand
ਘਟਨਾ ਵਾਲੀ ਥਾਂ ਦੀ ਤਸਵੀਰ।
ਜਾਣਕਾਰੀ ਮੁਤਾਬਕ, ਹੈਲੀਕਾਪਟਰ ਆਰਾਕੋਟ ਵਿੱਚ ਰਾਹਤ ਸਮੱਗਰੀ ਵੰਡਕੇ ਵਾਪਸ ਪਰਤ ਰਿਹਾ ਸੀ ਅਤੇ ਇਸ ਦੌਰਾਨ ਬਿਜਲੀ ਦੀ ਤਾਰ ਨਾਲ ਉਲਝਕੇ ਪਹਾੜ ਟਕਰਾ ਗਿਆ ਅਤੇ ਕ੍ਰੈਸ਼ ਹੋ ਗਿਆ। ਹੈਲੀਕਾਪਟਰ ਹੈਰੀਟੇਜ ਕੰਪਨੀ ਦਾ ਸੀ ਅਤੇ ਮੋਲਡੀ ਵਿੱਚ ਕ੍ਰੈਸ਼ ਹੋਇਆ। ਹੈਲੀਕਾਪਟਰ ਵਿੱਚ ਪਾਇਲਟ ਰਾਜਪਾਲ, ਕੋ-ਪਾਇਲਟ-ਕਪਤਾਨ ਲਾਲ ਅਤੇ ਪਿੰਡ ਦਾ ਨਿਵਾਸੀ ਰਮੇਸ਼ ਸਵਾਰ ਸਨ। ਰਾਹਤ-ਬਚਾਅ ਕਾਰਜ ਲਈ ਆਰਾਕੋਟ ਤੋਂ ਬਚਾਅ ਦਲ ਦੇ ਨਾਲ ਇੱਕ ਹੈਲੀਕਾਪਟਰ ਹਾਦਸੇ ਵਾਲੀ ਜਗ੍ਹਾ ਭੇਜ ਦਿੱਤਾ ਗਿਆ ਹੈ।

Intro:Body:

ਉੱਤਰਕਾਸ਼ੀ ਹੈਲੀਕਾਪਟਰ ਕ੍ਰੈਸ਼: ਮ੍ਰਿਤਕਾਂ ਦੇ ਪਰਿਵਾਰਾਂ ਨੂੰ ਮਿਲੇਗਾ 15-15 ਲੱਖ ਰੁਪਏ ਦਾ ਮੁਆਵਜ਼ਾ

ਉੱਤਰਕਾਸ਼ੀ ਵਿੱਚ ਹੈਲੀਕਾਪਟਰ ਕ੍ਰੈਸ਼ ਹੋਣ ਦੀ ਘਟਨਾ ਉੱਤੇ ਉੱਤਰਾਖੰਡ ਦੇ ਮੁੱਖ ਮੰਤਰੀ ਤ੍ਰਿਵੇਂਦਰ ਰਾਵਤ ਨੇ ਦੁੱਖ ਪ੍ਰਗਟ ਕੀਤਾ ਹੈ। ਇਸ ਦੇ ਨਾਲ ਹੀ ਘਟਨਾ ਦਾ ਜਾਇਜ਼ਾ ਲੈਣ ਲਈ ਰਾਵਤ ਡਿਜ਼ਾਸਟਰ ਕੰਟਰੋਲ ਰੂਮ ਪੁੱਜੇ ਅਤੇ ਮ੍ਰਿਤਕਾਂ ਦੇ ਪਰਿਵਾਰ ਵਾਲਿਆਂ ਨੂੰ 15-15 ਲੱਖ ਰੁਪਏ ਦਾ ਮੁਆਵਜ਼ਾ ਦੇਣ ਦਾ ਐਲਾਨ ਕੀਤਾ।

ਦੇਹਰਾਦੂਨ: ਉੱਤਰਾਖੰਡ ਦੇ ਉੱਤਰਕਾਸ਼ੀ ਵਿੱਚ ਬਾਦਲ ਫੱਟਣ ਤੋਂ ਬਾਅਦ ਪ੍ਰਭਾਵਿਤ ਇਲਾਕਿਆਂ ਵਿੱਚ ਬਚਾਅ ਕਾਰਜ ਲਈ ਲੱਗਾ ਹੈਲੀਕਾਪਟਰ ਕ੍ਰੈਸ਼ ਹੋ ਗਿਆ। ਇਸ ਹਾਦਸੇ ਵਿੱਚ 3 ਲੋਕਾਂ ਦੀ ਮੌਤ ਹੋ ਗਈ। ਉੱਤਰਾਖੰਡ ਦੇ ਮੁੱਖ ਮੰਤਰੀ ਨੇ ਮ੍ਰਿਤਕਾਂ ਦੇ ਪਰਿਵਾਰ ਵਾਲਿਆਂ ਨੂੰ 15-15 ਲੱਖ ਰੁਪਏ ਦਾ ਮੁਆਵਜ਼ਾ ਦੇਣ ਦਾ ਐਲਾਨ ਕੀਤਾ ਹੈ।

ਉੱਤਰਾਖੰਡ ਦੇ ਮੁੱਖ ਮੰਤਰੀ ਨੇ ਫਿਲਹਾਲ ਸਾਰੇ ਪਾਇਲਟਾਂ ਨੂੰ ਕਿਸੇ ਵੀ ਤਰ੍ਹਾਂ ਦਾ ਰਿਸਕ ਨਾ ਲੈਣ ਦੀ ਹਿਦਾਇਤ ਦਿੱਤੀ ਹੈ। ਹਵਾਈ ਰਸਤੇ ਰਾਹੀਂ ਰਾਹਤ ਅਤੇ ਬਚਾਅ ਕਾਰਜ ਫਿਲਹਾਲ ਪੂਰੀ ਤਰ੍ਹਾਂ ਨਾਲ ਰੋਕ ਦਿੱਤਾ ਗਿਆ ਹੈ।

ਦੱਸ ਦਈਏ ਕਿ ਇਹ ਹਾਦਸਾ ਦੁਪਹਿਰ 12 ਵਜਕੇ 11 ਮਿੰਟ ਉੱਤੇ ਹੋਇਆ। ਹਾਦਸਾ ਅਜਿਹੀ ਥਾਂ ਹੋਇਆ, ਜਿੱਥੇ ਜਾਣਾ ਬੇਹੱਦ ਮੁਸ਼ਕਿਲ ਸੀ, ਪਰ ਐੱਸਡੀਆਰਐੱਫ਼ ਦੀ ਟੀਮ ਨੂੰ ਮੌਕੇ ਉੱਤੇ ਭੇਜਿਆ ਗਿਆ।

ਜਾਣਕਾਰੀ ਮੁਤਾਬਕ, ਹੈਲੀਕਾਪਟਰ ਆਰਾਕੋਟ ਵਿੱਚ ਰਾਹਤ ਸਮੱਗਰੀ ਵੰਡਕੇ ਵਾਪਸ ਪਰਤ ਰਿਹਾ ਸੀ ਅਤੇ ਇਸ ਦੌਰਾਨ ਬਿਜਲੀ ਦੀ ਤਾਰ ਨਾਲ ਉਲਝਕੇ ਪਹਾੜ ਟਕਰਾ ਗਿਆ ਅਤੇ ਕ੍ਰੈਸ਼ ਹੋ ਗਿਆ। ਹੈਲੀਕਾਪਟਰ ਹੈਰੀਟੇਜ ਕੰਪਨੀ ਦਾ ਸੀ ਅਤੇ ਮੋਲਡੀ ਵਿੱਚ ਕ੍ਰੈਸ਼ ਹੋਇਆ। ਹੈਲੀਕਾਪਟਰ ਵਿੱਚ ਪਾਇਲਟ ਰਾਜਪਾਲ, ਕੋ-ਪਾਇਲਟ-ਕਪਤਾਨ ਲਾਲ ਅਤੇ ਪਿੰਡ ਦਾ ਨਿਵਾਸੀ ਰਮੇਸ਼ ਸਵਾਰ ਸਨ। ਰਾਹਤ-ਬਚਾਅ ਕਾਰਜ ਲਈ ਆਰਾਕੋਟ ਤੋਂ ਬਚਾਅ ਦਲ ਦੇ ਨਾਲ ਇੱਕ ਹੈਲੀਕਾਪਟਰ ਹਾਦਸੇ ਵਾਲੀ ਜਗ੍ਹਾ ਭੇਜ ਦਿੱਤਾ ਗਿਆ ਹੈ।

Conclusion:
ETV Bharat Logo

Copyright © 2024 Ushodaya Enterprises Pvt. Ltd., All Rights Reserved.