ETV Bharat / bharat

ਪਲਾਜ਼ਮਾ ਬੈਂਕ: 'ਡਿਮਾਂਡ ਵੱਧ ਅਤੇ ਸਪਲਾਈ ਘੱਟ ਹੋਣ ਕਾਰਨ ਨਹੀਂ ਮਿਲ ਰਿਹਾ ਲਾਭ'

author img

By

Published : Jul 6, 2020, 2:58 PM IST

ਮੁੱਖ ਮੰਤਰੀ ਕੇਜਰੀਵਾਲ ਨੇ ਲੋਕਾਂ ਨੂੰ ਪਲਾਜ਼ਮਾ ਦਾਨ ਕਰਨ ਦੀ ਬੇਨਤੀ ਕੀਤੀ ਸੀ ਅਤੇ ਅੱਜ ਮੁੜ ਕੋਰੋਨਾ ਤੋਂ ਠੀਕ ਹੋਏ ਮਰੀਜ਼ਾਂ ਨੂੰ 14 ਦਿਨਾਂ ਬਾਅਦ ਪਲਾਜ਼ਮਾ ਡੋਨੇਟ ਕਰਨ ਦੀ ਅਪੀਲ ਕੀਤੀ ਗਈ ਹੈ। ਉਨ੍ਹਾਂ ਕਿਹਾ ਹੈ ਕਿ ਇਸ ਨਾਲ ਦੂਜਿਆਂ ਦੀ ਜ਼ਿੰਦਗੀ ਬਚਾਈ ਜਾ ਸਕੇਗੀ।

ਮੁੱਖ ਮੰਤਰੀ ਅਰਵਿੰਦ ਕੇਜਰੀਵਾਲ
ਮੁੱਖ ਮੰਤਰੀ ਅਰਵਿੰਦ ਕੇਜਰੀਵਾਲ

ਨਵੀਂ ਦਿੱਲੀ: ਰਾਜਧਾਨੀ ਵਿੱਚ ਕੋਰੋਨਾ ਪੀੜਤਾਂ ਦੀ ਗਿਣਤੀ ਇੱਕ ਲੱਖ ਦੇ ਕਰੀਬ ਪਹੁੰਚ ਗਈ ਹੈ। ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਸੋਮਵਾਰ ਨੂੰ ਪ੍ਰੈਸ ਵਾਰਤਾ ਕਰ ਕਿਹਾ ਕਿ ਘਬਰਾਉਣ ਦੀ ਲੋੜ ਨਹੀਂ ਹੈ। ਉਨ੍ਹਾਂ ਕਿਹਾ ਕਿ ਕੋਰੋਨਾ ਪੀੜਤਾਂ 'ਚੋਂ ਹੁਣ ਤੱਕ ਕਰੀਬ 72 ਹਜ਼ਾਰ ਲੋਕ ਠੀਕ ਹੋ ਚੁੱਕੇ ਹਨ।

ਮੁੱਖ ਮੰਤਰੀ ਕੇਜਰੀਵਾਲ ਦੀ ਪ੍ਰੈਸ ਵਾਰਤਾ

ਕੇਜਰੀਵਾਲ ਨੇ ਕਿਹਾ ਕਿ ਪਿਛਲੇ ਹਫ਼ਤੇ ਤੋਂ ਕੋਰੋਨਾ ਦੀ ਸਥਿਤੀ 'ਚ ਸੁਧਾਰ ਹੋ ਰਿਹਾ ਹੈ। ਜੂਨ ਦੇ ਸ਼ੁਰੂ 'ਚ ਪੀੜਤ ਲੋਕਾਂ ਦੀ ਗਿਣਤੀ 'ਚ ਵਾਧਾ ਹੋ ਰਿਹਾ ਸੀ ਹਰ ਰੋਜ਼ 100 ਵਿੱਚੋਂ 35 ਮਰੀਜ਼ ਕੋਰੋਨਾ ਦੇ ਆ ਰਹੇ ਸਨ। ਪਰ ਹੁਣ 100 ਵਿਚੋਂ ਸਿਰਫ 11 ਮਰੀਜ਼ ਕੋਰੋਨਾ ਪੀੜਤ ਪਾਏ ਜਾ ਰਹੇ ਹਨ। ਹਰ ਰੋਜ਼ 20,000 ਤੋਂ 24,000 ਟੈਸਟ ਕੀਤੇ ਜਾ ਰਹੇ ਹਨ ਅਤੇ ਸਾਰੇ ਹਸਪਤਾਲਾਂ ਵਿੱਚ 10,000 ਤੋਂ ਵੱਧ ਬੈੱਡ ਹਨ ਜਿਨ੍ਹਾਂ ਵਿੱਚੋਂ 5100 ਬੈਡਾਂ 'ਤੇ ਮਰੀਜ਼ ਹਨ।

ਪਲਾਜ਼ਮਾ ਡੋਨੇਟ ਕਰਨ ਦੀ ਅਪੀਲ

ਕੇਜਰੀਵਾਲ ਨੇ ਕਿਹਾ ਕਿ ਇਸ ਸਮੇਂ ਦਿੱਲੀ ਵਿੱਚ ਨਾ ਤਾਂ ਟੈਸਟਿੰਗ ਦੀ ਕੋਈ ਸਮੱਸਿਆ ਹੈ ਅਤੇ ਨਾ ਹੀ ਬੈਡਾਂ ਦੀ। 25,000 ਤੋਂ ਵਧੇਰੇ ਮਰੀਜ਼ ਘਰ ਵਿੱਚ ਹੀ ਇਲਾਜ ਅਧੀਨ ਹਨ। ਦੇਸ਼ 'ਚ ਸ਼ੁਰੂ ਹੋਏ ਪਲਾਜ਼ਮਾ ਬੈਂਕ ਬਾਰੇ ਉਨਾਂ ਦੱਸਿਆ ਕਿ ਇਹ ਬੈਂਕ ਵੀਰਵਾਰ ਨੂੰ ਸ਼ੁਰੂ ਹੋਇਆ ਸੀ। ਉਨ੍ਹਾਂ ਕਿਹਾ ਕਿ ਪਲਾਜ਼ਮਾ ਦੀ ਮੰਗ ਵਧੇਰੇ ਹੈ ਜਦਕਿ ਸਪਲਾਈ ਬਹੁਤ ਘੱਟ। ਪਲਾਜ਼ਮਾ ਬੈਂਕ ਦੇ ਮਕਸਦ ਨੂੰ ਪੂਰਾ ਕਰਨ ਲਈ ਉਨ੍ਹਾਂ ਵੱਧ ਤੋਂ ਵੱਧ ਲੋਕਾਂ ਨੂੰ ਪਲਾਜ਼ਮਾ ਡੋਨੇਟ ਕਰਨ ਦੀ ਅਪੀਲ ਕੀਤੀ ਹੈ।

ਦੱਸਣਯੋਗ ਹੈ ਕਿ ਕੇਜਰੀਵਾਲ ਨੇ ਪਹਿਲਾਂ ਵੀ ਲੋਕਾਂ ਨੂੰ ਪਲਾਜ਼ਮਾ ਦਾਨ ਕਰਨ ਦੀ ਬੇਨਤੀ ਕੀਤੀ ਸੀ ਅਤੇ ਅੱਜ ਮੁੜ ਕਿਹਾ ਕਿ ਕੋਰੋਨਾ ਦੀ ਲਾਗ ਤੋਂ ਠੀਕ ਹੋਏ ਸਾਰੇ ਲੋਕ 14 ਦਿਨਾਂ ਬਾਅਦ ਆ ਕੇ ਆਪਣਾ ਪਲਾਜ਼ਮਾ ਦਾਨ ਕਰਨ। ਉਨ੍ਹਾਂ ਕਿਹਾ ਕਿ ਇਹ ਦੂਜਿਆਂ ਦੀਆਂ ਜ਼ਿੰਦਗੀਆਂ ਬਚਾ ਸਕਦਾ ਹੈ। ਦਿੱਲੀ ਸਰਕਾਰ ਦੀ ਇੱਕ ਟੀਮ ਉਨ੍ਹਾਂ ਮਰੀਜ਼ਾਂ ਨਾਲ ਸੰਪਰਕ ਕਰ ਰਹੀ ਹੈ ਜੋ ਕੋਰੋਨਾ ਤੋਂ ਠੀਕ ਹੋ ਚੁੱਕੇ ਹਨ ਅਤੇ ਉਨ੍ਹਾਂ ਨੂੰ0 ਪਲਾਜ਼ਮਾ ਦਾਨ ਕਰਨ ਦੀ ਅਪੀਲ ਕਰ ਰਹੀ ਹੈ।

ਮੁੱਖ ਮੰਤਰੀ ਨੇ ਦਿੱਲੀ ਦੇ ਸਮੂਹ ਰੈਜ਼ੀਡੈਂਟ ਵੈਲਫੇਅਰ ਐਸੋਸੀਏਸ਼ਨ ਦੇ ਲੋਕਾਂ ਨੂੰ ਵੀ ਅਪੀਲ ਕੀਤੀ ਕਿ ਹੈ ਕਿ ਜੋ ਲੋਕ ਕੋਰੋਨਾ ਪੀੜਤ ਹੋ ਚੁੱਕੇ ਹਨ ਅਤੇ ਹੁਣ ਠੀਕ ਹੋ ਚੁੱਕੇ ਅਤੇ ਪਲਾਜ਼ਮਾ ਦਾਨ ਕਰ ਰਹੇ ਹਨ ਅਜਿਹੇ ਲੋਕਾਂ ਨੂੰ ਸਨਮਾਨਤ ਕੀਤਾ ਜਾਵੇ ਤਾਂ ਜੋ ਲੋਕ ਪਲਾਜ਼ਮਾ ਡੋਨੇਟ ਕਰਨ ਲਈ ਉਤਸਾਹਤ ਹੋਣ।

ETV Bharat Logo

Copyright © 2024 Ushodaya Enterprises Pvt. Ltd., All Rights Reserved.