ਨਵੀਂ ਦਿੱਲੀ: ਦਿੱਲੀ ਦੇ ਲੋਕਨਾਇਕ ਜੈ ਪ੍ਰਕਾਸ਼ ਹਸਪਤਾਲ ਦੇ ਡਾ. ਅਸੀਮ ਗੁਪਤਾ, ਜਿਨ੍ਹਾਂ ਦੀ ਪਿਛਲੇ ਦਿਨੀਂ ਕੋਰੋਨਾ ਨਾਲ ਮੌਤ ਹੋ ਗਈ ਸੀ, ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਅੱਜ ਉਨ੍ਹਾਂ ਦੇ ਪਰਿਵਾਰ ਨੂੰ ਮਿਲਣ ਦਿਲਸ਼ਾਦ ਗਾਰਡਨ ਵਿੱਚ ਸਥਿਤ ਉਨ੍ਹਾਂ ਦੇ ਘਰ ਪਹੁੰਚੇ। ਡਾ. ਅਸੀਮ ਕੋਰੋਨਾ ਮਰੀਜ਼ਾਂ ਦੀ ਸੇਵਾ ਕਰਦੇ ਹੋਏ ਖੁਦ ਸੰਕ੍ਰਮਿਤ ਹੋ ਗਏ ਸੀ ਅਤੇ ਉਨ੍ਹਾਂ ਦੀ ਮੌਤ ਹੋ ਗਈ ਸੀ। ਉਨ੍ਹਾਂ ਦੀ ਮੌਤ ਤੋਂ ਬਾਅਦ ਮੁੱਖ ਮੰਤਰੀ ਨੇ ਉਨ੍ਹਾਂ ਦੇ ਪਰਿਵਾਰ ਨੂੰ ਇੱਕ ਕਰੋੜ ਦੀ ਰਾਸ਼ੀ ਭੇਟ ਕੀਤੀ ਹੈ।
3 ਜੂਨ ਨੂੰ ਗੁਪਤਾ ਹੋਏ ਸੀ ਕੋਰੋਨਾ ਸੰਕ੍ਰਮਿਤ
ਡਾ. ਅਸੀਮ ਗੁਪਤਾ ਲੋਕਨਾਇਕ ਜੈ ਪ੍ਰਕਾਸ਼ ਹਸਪਤਾਲ ਵਿੱਚ ਸੀਨੀਅਰ ਡਾਕਟਰ ਸੀ। ਆਈਸੀਯੂ ਵਿੱਚ ਉਨ੍ਹਾਂ ਦੀ ਡਿਊਟੀ ਸੀ, ਉਹ ਕੋਰੋਨਾ ਮਰੀਜ਼ਾਂ ਦਾ ਇਲਾਜ ਕਰ ਰਹੇ ਸੀ। ਉਨ੍ਹਾਂ ਦੇ ਸਾਥੀਆਂ ਨੇ ਦੱਸਿਆ ਕਿ ਡਾ. ਅਸੀਮ ਬਹੁਤ ਮਿਹਨਤ ਨਾਲ ਮਰੀਜ਼ਾਂ ਦੀ ਸੇਵਾ ਕਰਦੇ ਸੀ। ਸੇਵਾ ਕਰਦੇ-ਕਰਦੇ ਖੁਦ ਸੰਕ੍ਰਮਿਤ ਹੋ ਗਏ। ਕੋਰੋਨਾ ਨਾਲ ਉਹ 3 ਜੂਨ ਨੂੰ ਸੰਕ੍ਰਮਿਤ ਹੋਏ ਸੀ। ਹਸਪਤਾਲ ਵਿੱਚ ਭਰਤੀ ਸੀ, ਅੰਤ ਨੂੰ ਕੋਰੋਨਾ ਨਾਲ ਲੜਦੇ-ਲੜਦੇ ਜ਼ਿੰਦਗੀ ਦੀ ਜੰਗ ਹਾਰ ਗਏ।
ਅੱਜ ਪਰਿਵਾਰ ਨਾਲ ਮੁਲਾਕਾਤ ਕਰਨ ਤੋਂ ਬਾਅਦ ਕੇਜਰੀਵਾਲ ਨੇ ਕਿਹਾ ਉਨ੍ਹਾਂ ਪਤਨੀ ਨੂੰ ਵੀ ਕੋਰੋਨਾ ਹੋ ਗਿਆ ਸੀ, ਪਰ ਹੁਣ ਠੀਕ ਹੈ। ਡਾ. ਅਸੀਮ ਗੁਪਤਾ ਸਾਡੇ ਸਾਰਿਆਂ ਲਈ ਪ੍ਰੇਰਣਾ ਹਨ ਅਤੇ ਦਿੱਲੀ ਵਾਸੀ ਉਨ੍ਹਾਂ ਦੀ ਸੇਵਾ ਨੂੰ ਨਮਨ ਕਰਦੇ ਹਨ।
ਇਹ ਵੀ ਪੜੋ: ਚੀਨ ਨਾਲ ਤਣਾਅ ਵਿਚਾਲੇ ਅਚਾਨਕ ਲੇਹ ਪੁੱਜੇ ਪੀਐਮ ਮੋਦੀ ਤੇ ਬਿਪਿਨ ਰਾਵਤ
ਕੇਜਰੀਵਾਲ ਨੇ ਕਿਹਾ ਕਿ ਇਹ ਛੋਟੀ ਜਿਹੀ ਰਾਸ਼ੀ ਜੋ ਦੇਸ਼ ਅਤੇ ਦਿੱਲੀ ਦੇ ਲੋਕਾਂ ਵੱਲੋਂ ਉਨ੍ਹਾਂ ਦੇ ਪਰਿਵਾਰ ਨੂੰ ਦਿੱਤੀ ਜਾਵੇਗੀ। ਦੱਸ ਦੇਈਏ ਕਿ ਕੋਰੋਨਾ ਮਹਾਂਮਾਰੀ ਕਾਲ ਵਿੱਚ ਦਿੱਲੀ ਸਰਕਾਰ ਨੇ ਪਹਿਲਾਂ ਐਲਾਨ ਕਰ ਦਿੱਤਾ ਸੀ ਕਿ ਡਿਊਟੀ ਦੌਰਾਨ ਜੇ ਕਿਸੇ ਸਰਕਾਰੀ ਕਰਮਚਾਰੀ ਦੀ ਮੌਤ ਹੋ ਜਾਂਦੀ ਹੈ ਤਾਂ ਦਿੱਲੀ ਸਰਕਾਰ ਵੱਲੋਂ ਉਨ੍ਹਾਂ ਦੇ ਪਰਿਵਾਰ ਨੂੰ 1 ਕਰੋੜ ਦੀ ਰਾਸ਼ੀ ਦਿੱਤੀ ਜਾਵੇਗੀ।