ਲਖਨਊ: ਹਥਰਾਸ ਦੀ ਘਟਨਾ ਤੋਂ ਬਾਅਦ ਮੁੱਖ ਮੰਤਰੀ ਯੋਗੀ ਆਦਿੱਤਿਆਨਾਥ ਨੇ ਇੱਕ ਟਵੀਟ ਕੀਤਾ ਹੈ। ਸੀਐਮ ਯੋਗੀ ਨੇ ਟਵੀਟ ਵਿੱਚ ਕਿਹਾ ਹੈ ਕਿ ਉੱਤਰ ਪ੍ਰਦੇਸ਼ ਵਿੱਚ, ਮਾਂਵਾਂ ਅਤੇ ਭੈਣਾਂ ਦਾ ਸਤਿਕਾਰ, ਸਿਰਫ ਸਵੈ-ਮਾਣ ਨੂੰ ਨੁਕਸਾਨ ਪਹੁੰਚਾਉਣ ਦਾ ਵਿਚਾਰ ਰੱਖਣ ਵਾਲੇ ਲੋਕਾਂ ਨੂੰ ਤਬਾਹ ਕਰਨਾ ਨਿਸ਼ਚਤ ਹੈ।
-
उत्तर प्रदेश में माताओं-बहनों के सम्मान-स्वाभिमान को क्षति पहुंचाने का विचार मात्र रखने वालों का समूल नाश सुनिश्चित है।
— Yogi Adityanath (@myogiadityanath) October 2, 2020 " class="align-text-top noRightClick twitterSection" data="
इन्हें ऐसा दंड मिलेगा जो भविष्य में उदाहरण प्रस्तुत करेगा।
आपकी @UPGovt प्रत्येक माता-बहन की सुरक्षा व विकास हेतु संकल्पबद्ध है।
यह हमारा संकल्प है-वचन है।
">उत्तर प्रदेश में माताओं-बहनों के सम्मान-स्वाभिमान को क्षति पहुंचाने का विचार मात्र रखने वालों का समूल नाश सुनिश्चित है।
— Yogi Adityanath (@myogiadityanath) October 2, 2020
इन्हें ऐसा दंड मिलेगा जो भविष्य में उदाहरण प्रस्तुत करेगा।
आपकी @UPGovt प्रत्येक माता-बहन की सुरक्षा व विकास हेतु संकल्पबद्ध है।
यह हमारा संकल्प है-वचन है।उत्तर प्रदेश में माताओं-बहनों के सम्मान-स्वाभिमान को क्षति पहुंचाने का विचार मात्र रखने वालों का समूल नाश सुनिश्चित है।
— Yogi Adityanath (@myogiadityanath) October 2, 2020
इन्हें ऐसा दंड मिलेगा जो भविष्य में उदाहरण प्रस्तुत करेगा।
आपकी @UPGovt प्रत्येक माता-बहन की सुरक्षा व विकास हेतु संकल्पबद्ध है।
यह हमारा संकल्प है-वचन है।
ਸੀਐਮ ਯੋਗੀ ਨੇ ਅੱਗੇ ਆਪਣੇ ਟਵੀਟ ਵਿੱਚ ਲਿਖਿਆ ਹੈ, ‘ਮਾਂ ਅਤੇ ਭੈਣਾਂ ਦੇ ਸਨਮਾਨ ਨੂੰ ਨੁਕਸਾਨ ਪਹੁੰਚਾਉਣ ਵਾਲਿਆਂ ਨੂੰ ਅਜਿਹੀ ਸਜ਼ਾ ਮਿਲੇਗੀ, ਜੋ ਭਵਿੱਖ ਵਿੱਚ ਇੱਕ ਮਿਸਾਲ ਕਾਇਮ ਕਰੇਗੀ। ਤੁਹਾਡੀ ਉੱਤਰ ਪ੍ਰਦੇਸ਼ ਸਰਕਾਰ ਹਰ ਮਾਂ, ਭੈਣ ਦੀ ਸੁਰੱਖਿਆ ਅਤੇ ਵਿਕਾਸ ਲਈ ਵਚਨਬੱਧ ਹੈ, ਇਹ ਸਾਡਾ ਸੰਕਲਪ ਹੈ ਵਚਨ ਹੈ।
ਸੀਐਮ ਯੋਗੀ ਆਦਿੱਤਿਆਨਾਥ ਦਾ ਇਹ ਟਵੀਟ ਪਿਛਲੇ ਕਈ ਦਿਨਾਂ ਤੋਂ ਚੱਲ ਰਹੇ ਹਥਰਾਸ ਕਾਂਡ ਤੇ ਵਿਰੋਧੀ ਧਿਰ ਦੇ ਹਮਲੇ ਅਤੇ ਬਲਰਾਮਪੁਰ-ਆਜ਼ਮਗੜ੍ਹ ਵਿੱਚ ਬਲਾਤਕਾਰ ਦੀਆਂ ਘਟਨਾਵਾਂ ਤੋਂ ਪੈਦਾ ਹੋਏ ਸੁਆਲਾਂ ਦੇ ਵਿੱਚ ਆਇਆ ਹੈ। ਉਨ੍ਹਾਂ ਨੇ ਆਪਣੀ ਨੀਤੀ ਨੂੰ ਸਪੱਸ਼ਟ ਕਰ ਦਿੱਤਾ ਹੈ ਕਿ ਔਰਤਾਂ ਅਤੇ ਧੀਆਂ ਦੇ ਸਨਮਾਨ ਵਿੱਚ ਕੋਈ ਸਮਝੌਤਾ ਨਹੀਂ ਕੀਤਾ ਜਾਵੇਗਾ।
ਇਸ ਤੋਂ ਪਹਿਲਾਂ ਰਾਹੁਲ ਗਾਂਧੀ ਨੇ ਉੱਤਰ ਪ੍ਰਦੇਸ਼ ਪ੍ਰਸ਼ਾਸਨ 'ਤੇ ਨਿਸ਼ਾਨਾ ਸਾਧਿਆ ਸੀ। ਉਨ੍ਹਾਂ ਕਿਹਾ ਕਿ ਪ੍ਰਸ਼ਾਸਨ ਇਸ ਮਾਮਲੇ ਨੂੰ ਢਕਣ ਦੀ ਕੋਸ਼ਿਸ਼ ਕਰ ਰਿਹਾ ਹੈ।
ਦੱਸਣਯੋਗ ਹੈ ਕਿ ਕਿ ਰਾਹੁਲ ਨੇ ਵੀਰਵਾਰ ਨੂੰ ਹਥਰਾਸ ਜਾਣ ਦੀ ਕੋਸ਼ਿਸ਼ ਕੀਤੀ। ਹਾਲਾਂਕਿ, ਨੋਇਡਾ ਪੁਲਿਸ ਨੇ ਰਾਹੁਲ-ਪ੍ਰਿਯੰਕਾ ਸਮੇਤ ਹੋਰ ਕਈ ਕਾਂਗਰਸੀ ਨੇਤਾਵਾਂ ਨੂੰ ਸੜਕ ਤੋਂ ਵਾਪਿਸ ਭੇਜ ਦਿੱਤਾ ਸੀ। ਇਸ ਮਾਮਲੇ ਵਿੱਚ ਨੋਇਡਾ ਪੁਲਿਸ ਨੇ ਵੀ 150 ਤੋਂ ਵੱਧ ਲੋਕਾਂ ਉੱਤੇ ਐਫ਼ਆਈਆਰ ਦਰਜ ਕੀਤੀ ਹੈ।