ਲਖਨਊ: ਉਨਾਓ ਮਾਮਲੇ 'ਤੇ ਮੁੱਖ ਮੰਤਰੀ ਯੋਗੀ ਆਦਿੱਤਿਆਨਾਥ ਨੇ ਪੀੜਤ ਲੜਕੀ ਦੀ ਮੌਤ 'ਤੇ ਬੇਹਦ ਦੁੱਖ ਜਤਾਇਆ ਹੈ। ਉਨ੍ਹਾਂ ਕਿਹਾ ਕਿ ਇਹ ਘਟਨਾ ਬੇਹਦ ਮੰਦਭਾਗੀ ਹੈ ਤੇ ਉਨ੍ਹਾਂ ਮ੍ਰਿਤਕਾ ਦੇ ਪਰਿਵਾਰ ਨਾਲ ਪੂਰੀ ਸੰਵੇਦਨਾ ਪ੍ਰਗਟ ਕੀਤੀ।
ਉੱਥੇ ਹੀ, ਬਸਪਾ ਸੁਪ੍ਰੀਮੋ ਮਾਇਆਵਤੀ ਕੇਂਦਰ ਸਰਕਾਰ ਤੋਂ ਸਖ਼ਤ ਕਾਨੂੰਨ ਬਣਾ ਕੇ ਅਜਿਹੇ ਦੋਸ਼ੀਆਂ ਨੂੰ ਸਜ਼ਾ ਦੇਣ ਦੀ ਮੰਗ ਕੀਤੀ ਹੈ।
ਉੱਥੇ ਹੀ, ਉੱਤਰ ਪ੍ਰਦੇਸ਼ (ਪੂਰਬ) ਲਈ ਕਾਂਗਰਸ ਦੀ ਜਨਰਲ ਸਕੱਤਰ ਪ੍ਰਿਯੰਕਾ ਗਾਂਧੀ ਵਾਡਰਾ ਨੇ ਮ੍ਰਿਤਕ ਉਨਾਓ ਬਲਾਤਕਾਰ ਪੀੜਤ ਲੜਕੀ ਦੇ ਪਰਿਵਾਰ ਨਾਲ ਮੁਲਾਕਾਤ ਕੀਤੀ।
ਰਾਜਧਾਨੀ ਲਖਨਊ ਵਿੱਚ ਸਾਬਕਾ ਸੀਐਮ ਅਖਿਲੇਸ਼ ਯਾਦਵ ਉਨਾਓ ਪੀੜਤ ਮੁਲਜ਼ਮਾਂ ਨੂੰ ਸਜ਼ਾ ਦੇਣ ਦੀ ਮੰਗ ਨੂੰ ਲੈ ਕੇ ਧਰਨੇ ‘ਤੇ ਬੈਠੇ। ਸਮਾਜਵਾਦੀ ਪਾਰਟੀ ਨੇ ਇੱਕ ਟਵੀਟ ਕੀਤਾ ਜਿਸ ਤੋਂ ਤੁਰੰਤ ਬਾਅਦ ਸਾਬਕਾ ਸੀਐਮ ਅਖਿਲੇਸ਼ ਯਾਦਵ ਧਰਨੇ 'ਤੇ ਬੈਠ ਗਏ। ਧਰਨੇ ਵਾਲੀ ਥਾਂ 'ਤੇ ਸਪਾ ਦੇ ਪ੍ਰਦੇਸ਼ ਪ੍ਰਧਾਨ ਨਰੇਸ਼ ਉੱਤਮ ਵੀ ਸਾਬਕਾ ਸੀਐਮ ਅਖਿਲੇਸ਼ ਯਾਦਵ ਨਾਲ ਮੌਜੂਦ ਹਨ।
ਉਨਾਓ ਪੀੜਤਾ ਦੇ ਦੋਸ਼ੀ ਗ੍ਰਿਫ਼ਤਾਰ
ਮੁੱਖ ਮੰਤਰੀ ਯੋਗੀ ਆਦਿੱਤਿਆਨਾਥ ਨੇ ਕਿਹਾ ਕਿ ਸਾਰੇ ਦੋਸ਼ੀ ਪੁਲਿਸ ਵਲੋਂ ਗ੍ਰਿਫ਼ਤਾਰ ਕਰ ਲਏ ਗਏ ਹਨ ਜਿਨ੍ਹਾਂ ਨੂੰ 14 ਦਿਨਾਂ ਦੀ ਨਿਆਂਇਕ ਹਿਰਾਸਤ ਵਿੱਚ ਭੇਜਿਆ ਗਿਆ ਹੈ। ਉਨ੍ਹਾਂ ਕਿਹਾ ਕਿ ਮੁਕਦਮੇ ਨੂੰ ਫਾਸਟ ਟਰੈਕ ਕੋਰਟ ਵਿੱਚ ਲੈ ਕੇ ਸਖ਼ਤ ਸਜ਼ਾ ਦਿਲਾਈ ਜਾਵੇਗੀ।
ਜ਼ਿਕਰਯੋਗ ਹੈ ਕਿ ਪੀੜਤਾ ਉਨਾਓ ਦੀ ਰਹਿਣ ਵਾਲੀ ਸੀ ਜਿਸ ਨਾਲ ਰਾਇਬਰੇਲੀ ਵਿੱਚ ਰੇਪ ਦੀ ਵਾਰਦਾਤ ਨੂੰ ਅੰਜਾਮ ਦਿੱਤਾ ਗਿਆ ਸੀ ਜਿਸ ਤੋਂ ਬਾਅਦ ਇਸ ਸੰਬੰਧੀ ਕੇਸ ਰਾਇਬਰੇਲੀ ਵਿਖੇ ਅਦਾਲਤ ਵਿੱਚ ਹੀ ਚੱਲ ਰਿਹਾ ਹੈ। ਬੁੱਧਵਾਰ ਸ਼ਾਮ ਜਦੋਂ ਉਹ ਰਾਇਬਰੇਲੀ ਜਾਣ ਲਈ ਘਰੋਂ ਨਿਕਲੀ ਤਾਂ ਜ਼ਮਾਨਤ 'ਤੇ ਬਾਹਰ ਆਏ ਰੇਪ ਮੁਲਜ਼ਮਾਂ ਨੇ ਉਸ 'ਤੇ ਪੈਟਰੋਲ ਪਾ ਕੇ ਉਸ ਨੂੰ ਜਿੰਦਾ ਸਾੜ ਦਿੱਤਾ। ਇੰਨਾਂ ਹੀ ਨਹੀਂ ਇਹ ਵੀ ਸਾਹਮਣੇ ਆਇਆ ਕਿ ਸੜਦੀ ਹੋਈ ਹਾਲਤ ਵਿੱਚ ਪੀੜਤਾ ਮਦਦ ਲਈ ਕਰੀਬ 1 ਕਿਲੋਮੀਟਰ ਤੱਕ ਦੌੜੀ, ਆਖ਼ੀਕ ਕਿਸੇ ਨੇ ਫੋਨ ਕਰ ਕੇ ਪੁਲਿਸ ਨੂੰ ਸੂਚਨਾ ਦਿੱਤੀ ਅਤੇ ਉਸ ਨੂੰ ਹਸਪਤਾਸ ਦਾਖ਼ਸ ਕਰਵਾਇਆ ਗਿਆ।
ਹਾਲਤ ਗੰਭੀਰ ਵੇਖਦੇ ਹੋਏ ਉਸ ਨੂੰ ਲਖਨਊ ਦੇ ਕਿੰਗ ਜਾਰਜ ਮੇਡੀਕਲ ਯੂਨੀਵਰਸਿਟੀ ਦੇ ਟ੍ਰਾਮਾ ਸੇਂਟਰ ਰੇਫ਼ਰ ਕੀਤਾ ਗਿਆ ਸੀ ਅਤੇ ਉਸ ਤੋਂ ਬਾਅਦ ਏਅਰ ਲਿਫ਼ਟ ਕਰ ਕੇ ਦਿੱਲੀ ਦੇ ਸਫ਼ਦਰਜੰਗ ਹਸਪਤਾਲ ਲਿਆਂਦਾ ਗਿਆ ਸੀ, ਜਿੱਥੇ ਉਸ ਰਾਤ ਆਖ਼ਰੀ ਸਾਹ ਲਏ।
ਪੀੜਤਾ ਨੇ ਮੌਤ ਤੋਂ ਪਹਿਲਾਂ ਬਿਆਨ ਦਰਜ ਕਰਾਉਂਦੇ ਹੋਏ ਸਾਰੇ 5 ਮੁਲਜ਼ਮਾਂ ਦੇ ਨਾਂਅ ਵੀ ਦੱਸੇ ਹਨ। ਮੁਲਜ਼ਮਾਂ ਨੇ ਪੁਲਿਸ ਨੇ ਘਟਨਾ ਵਾਲੇ ਦਿਨ ਗ੍ਰਿਫ਼ਤਾਰ ਕਰ ਲਿਆ ਹੈ।
ਇਹ ਵੀ ਪੜ੍ਹੋ:ਦੇਹਰਾਦੂਨ: IMA ਦੀ ਪਾਸਿੰਗ ਆਊਟ ਪਰੇਡ , ਰੱਖਿਆ ਮੰਤਰੀ ਮੁੱਖ ਮਹਿਮਾਨ ਵਜੋਂ ਹੋਏ ਸ਼ਾਮਲ