ਬੀਕਾਨੇਰ: ਰਾਜਸਥਾਨ ਦੇ ਜ਼ਿਲ੍ਹਾ ਬੀਕਾਨੇਰ ਦੇ ਲਖਾਸਰ ਇਲਾਕੇ ਦੇ ਨੈਸ਼ਨਲ ਹਾਈਵੇ 'ਤੇ ਭਿਆਨਕ ਸੜਕ ਹਾਦਸਾ ਵਾਪਰਿਆ ਹੈ। ਹਾਦਸੇ 'ਚ ਬਸ ਅਤੇ ਟਰੱਕ ਵਿਚਕਾਰ ਟੱਕਰ ਹੋਣ ਨਾਲ 10 ਲੋਕਾਂ ਦੀ ਮੌਕੇ 'ਤੇ ਹੀ ਮੌਤ ਹੋ ਗਈ ਹੈ ਅਤੇ 20-25 ਲੋਕਾਂ ਦੇ ਜ਼ਖ਼ਮੀ ਹੋਣ ਦੀ ਜਾਣਕਾਰੀ ਮਿਲੀ ਹੈ। ਟੱਕਰ ਦੌਰਾਨ ਬਸ ਅਤੇ ਟਰੱਕ 'ਚ ਅੱਗ ਲੱਗ ਗਈ। ਇਸ ਹਾਦਸੇ ਵਿੱਚ ਟਰੱਕ ਡਰਾਇਵਰ ਦੀ ਵੀ ਮੌਕੇ 'ਤੇ ਹੀ ਮੌਤ ਹੋ ਗਈ ਹੈ।
ਜ਼ਖ਼ਮੀਆਂ ਨੂੰ ਨਜਦੀਕ ਦੇ ਹਸਪਤਾਲ ਵਿੱਚ ਦਾਖ਼ਲ ਕਰਵਾਇਆ ਗਿਆ ਹੈ ਜਿੱਥੇ ਕਈ ਮਰੀਜ਼ਾਂ ਦੀ ਹਾਲਤ ਗੰਭੀਰ ਦੱਸੀ ਜਾ ਰਹੀ ਹੈ।