ਨਵੀਂ ਦਿੱਲੀ: ਕੌਮੀ ਸਿੱਖਿਆ ਨੀਤੀ-2020 ਨੂੰ ਲੈ ਕੇ ਸਿੱਖਿਆ ਮੰਤਰਾਲੇ ਨੇ ਇੱਕ ਕਾਨਫ਼ਰੰਸ ਦਾ ਆਯੋਜਨ ਕੀਤਾ ਹੈ। ਸੋਮਵਾਰ ਨੂੰ ਇਸ ਦੇ ਉਦਘਾਟਨ ਸਮਾਰੋਹ ਵਿੱਚ ਰਾਸ਼ਟਰਪਤੀ ਰਾਮਨਾਥ ਕੋਵਿੰਦ ਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਸੰਬੋਧਨ ਕਰਨਗੇ। ਇਸ ਕਾਨਫ਼ਰੰਸ ਦਾ ਵਿਸ਼ਾ ‘ਉੱਚ ਸਿੱਖਿਆ ਵਿੱਚ ਤਬਦੀਲੀਆਂ ਨੂੰ ਧਿਆਨ ਵਿੱਚ ਰੱਖਦਿਆਂ ਰਾਸ਼ਟਰੀ ਸਿੱਖਿਆ ਨੀਤੀ-2020 ਦੀ ਭੂਮਿਕਾ’ ਤੈਅ ਕੀਤਾ ਗਿਆ ਹੈ।
ਰਾਸ਼ਟਰੀ ਸਿੱਖਿਆ ਨੀਤੀ (ਐਨਈਪੀ-2020) ਗਵਰਨਰਜ਼ ਕਾਨਫ਼ਰੰਸ ਵਿੱਚ ਸਾਰੇ ਰਾਜਾਂ ਦੇ ਸਿੱਖਿਆ ਮੰਤਰੀ, ਰਾਜਾਂ ਦੀਆਂ ਯੂਨੀਵਰਸਿਟੀਆਂ ਦੇ ਉਪ ਕੁਲਪਤੀ ਅਤੇ ਹੋਰ ਸੀਨੀਅਰ ਅਧਿਕਾਰੀ ਵੀ ਸ਼ਿਰਕਤ ਕਰਨਗੇ।
ਕਾਨਫ਼ਰੰਸ ਨਾਲ ਜੁੜੇ ਇੱਕ ਬਿਆਨ ਵਿੱਚ ਕਿਹਾ ਗਿਆ ਹੈ ਕਿ ਐਨਈਪੀ-2020 ਤਿੰਨ ਦਹਾਕਿਆਂ ਤੋਂ ਵੱਧ ਸਮੇਂ ਬਾਅਦ ਬਣਾਈ ਗਈ ਸੀ। ਇਹ 21ਵੀਂ ਸਦੀ ਦੀ ਪਹਿਲੀ ਸਿੱਖਿਆ ਨੀਤੀ ਹੈ। ਦੱਸ ਦਈਏ ਕਿ ਆਖਰੀ ਰਾਸ਼ਟਰੀ ਸਿੱਖਿਆ ਨੀਤੀ 1986 ਵਿੱਚ ਘੋਸ਼ਿਤ ਕੀਤੀ ਗਈ ਸੀ।