ਮੁੰਬਈ: ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਸ਼ੁੱਕਰਵਾਰ ਨੂੰ ਪਿਛਲੀ ਕਾਂਗਰਸ ਸਰਕਾਰ 'ਤੇ ਮੁੰਬਈ' ਚ ਅੱਤਵਾਦੀ ਹਮਲੇ ਤੋਂ ਬਾਅਦ ਕਾਰਵਾਈ ਕਰਨ 'ਚ ਅਸਫਲ ਰਹਿਣ ਦਾ ਦੋਸ਼ ਲਾਇਆ।
21 ਅਕਤੂਬਰ ਨੂੰ ਮਹਾਰਾਸ਼ਟਰ ਵਿਧਾਨ ਸਭਾ ਚੋਣਾਂ ਲਈ ਆਪਣੀ ਆਖਰੀ ਮੁਹਿੰਮ ਰੈਲੀ ਨੂੰ ਸੰਬੋਧਨ ਕਰਦਿਆਂ ਮੋਦੀ ਨੇ ਭਾਜਪਾ ਦੀ ਅਗਵਾਈ ਵਾਲੀ ਕੇਂਦਰ ਤੇ ਮਹਾਰਾਸ਼ਟਰ ਸਰਕਾਰਾਂ ਵੱਲੋਂ ਲਿਆਂਦੇ ਆਰਥਿਕ ਸੁਧਾਰਾਂ ਦੀ ਵੀ ਗੱਲ ਕੀਤੀ, ਜਿਸ ਬਾਰੇ ਉਨ੍ਹਾਂ ਕਿਹਾ ਕਿ ਉਨ੍ਹਾਂ ‘ਤੇ ਭ੍ਰਿਸ਼ਟਾਚਾਰ ਦਾ ਕੋਈ ਦਾਗ ਨਹੀਂ ਹੈ।
ਮੋਦੀ ਨੇ ਕਿਹਾ ਕਿ ਜਦੋਂ ਮੁੰਬਈ 'ਤੇ ਅੱਤਵਾਦੀ ਹਮਲਾ ਹੋਇਆ ਸੀ ਤੇ ਉਸ ਤੋਂ ਬਾਅਦ ਜਾਂਚ ਏਜੰਸੀਆਂ ਦੇ ਸਬੂਤਾਂ ਨੇ ਸਰਹੱਦ ਪਾਰ ਦੇ ਅੱਤਵਾਦੀਆਂ ਵੱਲ ਇਸ਼ਾਰਾ ਕੀਤਾ ਸੀ ਪਰ ਫਿਰ ਵੀ ਕਾਂਗਰਸ ਸਰਕਾਰ ਨੇ ਕੋਈ ਕਾਰਵਾਈ ਨਹੀਂ ਕੀਤੀ।
ਮੋਦੀ ਨੇ ਕਿਹਾ, "ਸਾਡੀ ਸਰਕਾਰ 'ਤੇ ਭ੍ਰਿਸ਼ਟਾਚਾਰ ਦਾ ਇੱਕ ਵੀ ਦਾਗ ਨਹੀਂ ਹੈ। ਅਸੀਂ ਕਿਸਾਨਾਂ ਤੋਂ ਲੈ ਕੇ ਹਰ ਵਰਗ ਦਾ ਸੁਪਨਾ ਪੂਰਾ ਕਰਨ ਦੀ ਕੋਸ਼ਿਸ਼ ਕਰ ਰਹੇ ਹਾਂ।" ਉਨ੍ਹਾਂ ਕਿਹਾ ਕਿ ਅਸੀਂ ਜ਼ਿਆਦਾਤਰ ਸੇਵਾਵਾਂ ਆਨ ਲਾਈਨ ਕਰ ਦਿੱਤਿਆਂ ਹਨ, ਜਿਸ ਨਾਲ ਭ੍ਰਿਸ਼ਟਾਚਾਰ ਵਿੱਚ ਘਟਾ ਹੋਇਆ ਹੈ। ਜਦ ਕਿ ਮੋਦੀ ਨੇ ਦੋਸ਼ ਲਾਉਂਦੀਆਂ ਕਿਹਾ ਕਿ ਪਿਛਲੀਆਂ ਸਰਕਾਰਾਂ ਨੇ ਸਿਰਫ਼ ਭ੍ਰਿਸ਼ਟਾਚਾਰੀਆਂ ਦੇ ਸੁਪਨਿਆਂ ਨੂੰ ਪੂਰਾ ਕਰਨ ਦੀ ਕੋਸ਼ਿਸ਼ ਕੀਤੀ ਸੀ।
ਇਸ ਰੈਲੀ ਤੋਂ ਪਹਿਲਾਂ ਮੋਦੀ ਨੇ ਹਰਿਆਣਾ ਦੇ ਹਿਸਾਰ ਤੇ ਗੋਹਾਨਾ ਵਿੱਚ ਰੈਲੀਆਂ ਨੂੰ ਸੰਬੋਧਨ ਕਰਦਿਆਂ ਹਰਿਆਣਾ ਵਿਧਾਨ ਸਭਾ ਚੋਣਾਂ ਲਈ ਭਾਜਪਾ ਵੱਲੋਂ ਪ੍ਰਚਾਰ ਕੀਤਾ, ਹਰਿਆਣਾ ਵਿੱਚ ਵੀ 21 ਅਕਤੂਬਰ ਨੂੰ ਚੋਣਾ ਹੋਣ ਜਾ ਰਹਿਆਂ ਹਨ। ਹਰਿਆਣਾ ਅਤੇ ਮਹਾਰਾਸ਼ਟਰ ਦੀਆਂ ਚੋਣਾਂ ਦੀ ਵੋਟਾਂ ਦੀ ਗਿਣਤੀ 24 ਅਕਤੂਬਰ ਨੂੰ ਹੋਵੇਗੀ।