ਰੋਹਤਕ: ਬੜੌਦਾ ਉਪ-ਚੋਣਾਂ ਦੇ ਲਈ ਉਮੀਦਵਾਰਾਂ ਦੇ ਨਾਂਅ ਉੱਤੇ ਚਰਚਾ ਦੇ ਲਈ 10 ਅਕਤੂਬਰ ਨੂੰ ਭਾਜਪਾ ਚੋਣ ਕਮੇਟੀ ਦੀ ਮੀਟਿੰਗ ਹੋਵੇਗੀ। ਭਾਜਪਾ ਦੇ ਸੂਬਾ ਪ੍ਰਧਾਨ ਓਮਪ੍ਰਕਾਸ਼ ਧਨਖੜ ਨੇ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਉੱਤੇ ਨਿਸ਼ਾਨਾ ਲਾਉਂਦੇ ਹੋਏ ਕਿਹਾ ਕਿ ਖੇਤੀ ਕਾਨੂੰਨਾਂ ਨੂੰ ਲੈ ਕੇ ਉਹ ਰਾਜਨੀਤੀ ਕਰ ਰਹੇ ਹਨ। ਜਦਕਿ ਪੰਜਾਬ ਦੇ ਕਿਸਾਨਾਂ ਦਾ ਝੋਨਾ ਭਾਜਪਾ ਸਰਕਾਰ ਹੀ ਖ਼ਰੀਦ ਰਹੀ ਹੈ।
ਭਾਜਪਾ ਦੇ ਸੂਬਾ ਪ੍ਰਧਾਨ ਓਮਪ੍ਰਕਾਸ਼ ਧਨਖੜ ਅੱਜ ਰੋਹਤਕ ਵਿਖੇ ਪੱਤਰਕਾਰਾਂ ਨਾਲ ਗੱਲਬਾਤ ਕਰ ਰਹੇ ਸਨ। ਇਸ ਤੋਂ ਪਹਿਲਾਂ ਉਨ੍ਹਾਂ ਨੇ ਸ਼ਿਵ ਪੰਜਾਬ ਧਰਮਸ਼ਾਲਾ ਵਿੱਚ ਪਾਰਟੀ ਵਰਕਰਾਂ ਦੀ ਬੈਠਕ ਲਈ ਅਤੇ ਬੜੌਦਾ ਉਪ-ਚੋਣਾਂ ਦੇ ਸਬੰਧ ਵਿੱਚ ਜ਼ਿੰਮੇਵਾਰੀ ਤੈਅ ਕੀਤੀ। ਨਾਲ ਹੀ ਉਨ੍ਹਾਂ ਦਾਅਵਾ ਕੀਤਾ ਕਿ ਉਪ-ਚੋਣਾਂ ਵਿੱਚ ਬੜੌਦਾ ਵਿਧਾਨ ਸਭਾ ਦੇ ਲੋਕ ਵਿਕਾਸ ਦੇ ਨਾਂਅ ਉੱਤੇ ਭਾਜਪਾ ਨੂੰ ਵੋਟ ਦੇਣਗੇ।
ਉੱਥੇ ਹੀ ਉਨ੍ਹਾਂ ਨੇ ਖੇਤੀ ਕਾਨੂੰਨਾਂ ਦੇ ਸਬੰਧ ਵਿੱਚ ਕਾਂਗਰਸ ਪਾਰਟੀ ਉੱਤੇ ਨਿਸ਼ਾਨਾ ਲਾਉਂਦੇ ਹੋਏ ਕਿਹਾ ਕਿ ਕਾਂਗਰਸ ਕਿਸਾਨਾਂ ਨੂੰ ਵਰਗਲਾ ਰਹੀ ਹੈ। ਉਨ੍ਹਾਂ ਨੇ ਕਿਹਾ ਕਿ ਤਿੰਨੋਂ ਖੇਤੀ ਕਾਨੂੰਨ ਕਿਸਾਨਾਂ ਦੇ ਹਿੱਤ ਵਿੱਚ ਹਨ ਅਤੇ ਕਿਸਾਨਾਂ ਦੀ ਆਮਦਨੀ ਨੂੰ ਵਧਾਉਣ ਵਾਲੇ ਹਨ।