ਨਵੀਂ ਦਿੱਲੀ: ਸਾਬਕਾ ਪ੍ਰਧਾਨ ਮੰਤਰੀ ਮਨਮੋਹਨ ਸਿੰਘ ਅਤੇ ਕਾਂਗਰਸ ਦੇ ਸਾਬਕਾ ਪ੍ਰਧਾਨ ਰਾਹੁਲ ਗਾਂਧੀ ਸਣੇ ਪਾਰਟੀ ਦੇ ਇੱਕ ਵਫ਼ਦ ਨੇ ਸ੍ਰੀਲੰਕਾ ਦੇ ਪ੍ਰਧਾਨ ਮੰਤਰੀ ਮਹਿੰਦਾ ਰਾਜਪਕਸ਼ੇ ਨਾਲ ਮੁਲਾਕਾਤ ਕੀਤੀ ਅਤੇ ਦੋਵਾਂ ਦੇਸ਼ਾਂ ਵਿਚਾਲੇ ਸਬੰਧਾਂ ਨੂੰ ਮਜ਼ਬੂਤ ਕਰਨ ਦੇ ਤਰੀਕਿਆਂ ਬਾਰੇ ਵਿਚਾਰ ਵਟਾਂਦਰੇ ਕੀਤੇ।
-
A delegation of Congress Party leaders met with H E Mahinda Rajapaksa, PM of Sri Lanka in Delhi yesterday. We had a friendly & cordial discussion on a wide range of issues, including ways to strengthen the relationship between our two countries. pic.twitter.com/4LjCVbR85e
— Rahul Gandhi (@RahulGandhi) February 8, 2020 " class="align-text-top noRightClick twitterSection" data="
">A delegation of Congress Party leaders met with H E Mahinda Rajapaksa, PM of Sri Lanka in Delhi yesterday. We had a friendly & cordial discussion on a wide range of issues, including ways to strengthen the relationship between our two countries. pic.twitter.com/4LjCVbR85e
— Rahul Gandhi (@RahulGandhi) February 8, 2020A delegation of Congress Party leaders met with H E Mahinda Rajapaksa, PM of Sri Lanka in Delhi yesterday. We had a friendly & cordial discussion on a wide range of issues, including ways to strengthen the relationship between our two countries. pic.twitter.com/4LjCVbR85e
— Rahul Gandhi (@RahulGandhi) February 8, 2020
ਰਾਹੁਲ ਗਾਂਧੀ ਨੇ ਟਵਿੱਟਰ 'ਤੇ ਲਿਖਿਆ,' 'ਕਾਂਗਰਸ ਪਾਰਟੀ ਦੇ ਆਗੂਆਂ ਦੇ ਇੱਕ ਵਫ਼ਦ ਨੇ ਕੱਲ੍ਹ ਸ੍ਰੀਲੰਕਾ ਦੇ ਪ੍ਰਧਾਨ ਮੰਤਰੀ ਮਹਿੰਦਾ ਰਾਜਪਕਸ਼ੇ ਨਾਲ ਦਿੱਲੀ ਵਿੱਚ ਮੁਲਾਕਾਤ ਕੀਤੀ। ਸਾਡੀ ਦੋਵਾਂ ਦੇਸ਼ਾਂ ਵਿਚਾਲੇ ਸਬੰਧ ਮਜ਼ਬੂਤ ਕਰਨ ਦੇ ਤਰੀਕਿਆਂ ਸਮੇਤ ਕਈ ਮੁੱਦਿਆਂ 'ਤੇ ਦੋਸਤਾਨਾ ਅਤੇ ਸੁਹਿਰਦ ਗੱਲਬਾਤ ਹੋਈ, ਜਿਸ 'ਚ ਦੋਹਾਂ ਦੇਸ਼ਾਂ ਵਿਚਾਲੇ ਸਬੰਧਾਂ ਨੂੰ ਮਜ਼ਬੂਤ ਕਰਨ ਦੇ ਤਰੀਕਿਆਂ ਬਾਰੇ ਵਿਚਾਰ ਵਟਾਂਦਰੇ ਕੀਤੇ।"
ਰਾਹੁਲ ਗਾਂਧੀ ਨੇ ਕਾਂਗਰਸ ਦੇ ਵਫ਼ਦ ਦੀ ਤਸਵੀਰ ਵੀ ਸਾਂਝੀ ਕੀਤੀ, ਜਿਸ ਵਿੱਚ ਮਨਮੋਹਨ ਸਿੰਘ ਸਣੇ ਪਾਰਟੀ ਦੇ ਸੀਨੀਅਰ ਆਗੂ ਆਨੰਦ ਸ਼ਰਮਾ ਨੇ ਵੀ ਸ੍ਰੀਲੰਕਾ ਦੇ ਪ੍ਰਧਾਨ ਮੰਤਰੀ ਨਾਲ ਵੀ ਦਿਖਾਈ ਦੇ ਰਹੇ ਹਨ। ਰਾਜਪਕਸ਼ੇ ਸ਼ੁੱਕਰਵਾਰ ਨੂੰ ਆਪਣੀ ਚਾਰ ਦਿਨਾਂ ਭਾਰਤ ਯਾਤਰਾ ‘ਤੇ ਇਥੇ ਪਹੁੰਚੇ।
ਪਿਛਲੇ ਸਾਲ ਨਵੰਬਰ ਵਿੱਚ ਉਸ ਦੇ ਭਰਾ ਗੋਟਾਬਾਯਾ ਦੇ ਰਾਸ਼ਟਰਪਤੀ ਚੁਣੇ ਜਾਣ ਤੋਂ ਬਾਅਦ ਆਪਣੀ ਪਹਿਲੀ ਵਿਦੇਸ਼ੀ ਯਾਤਰਾ ਦੌਰਾਨ ਰਾਜਪਕਸ਼ੇ ਵਪਾਰ, ਰੱਖਿਆ ਅਤੇ ਸਮੁੰਦਰੀ ਸੁਰੱਖਿਆ ਸਹਿਯੋਗ ਸਮੇਤ ਕਈ ਅਹਿਮ ਖੇਤਰਾਂ ਬਾਰੇ ਗੱਲਬਾਤ ਕਰਨਗੇ।