ETV Bharat / bharat

ਸੰਸਦ ਦੇ ਬਾਹਰ ਕਾਂਗਰਸੀ ਲੋਕ ਸਭਾ ਮੈਂਬਰਾਂ ਨੇ ਖੇਤੀ ਬਿੱਲਾਂ ਦੀਆਂ ਕਾਪੀਆਂ ਸਾੜ ਕੀਤਾ ਵਿਰੋਧ - ਲੋਕ ਸਭਾ ਮੈਂਬਰ ਜਸਬੀਰ ਗਿੱਲ

ਸੰਸਦ ਦੇ ਬਾਹਰ ਕਾਂਗਰਸੀ ਲੋਕ ਸਭਾ ਮੈਂਬਰ ਰਵਨੀਤ ਬਿੱਟੂ, ਗੁਰਜੀਤ ਔਜਲਾ, ਅਮਰ ਸਿੰਘ ਅਤੇ ਜਸਬੀਰ ਗਿੱਲ ਨੇ ਖੇਤੀ ਆਰਡੀਨੈਂਸਾਂ ਅਤੇ ਬਿੱਲਾਂ ਦੀਆਂ ਕਾਪੀਆਂ ਸਾੜ ਕੇ ਵਿਰੋਧ ਪ੍ਰਦਰਸ਼ਨ ਕੀਤਾ।

Congress Lok Sabha members burn copies of agriculture bills in Parliament
ਸੰਸਦ ਦੇ ਅਹਾਤੇ 'ਚ ਕਾਂਗਰਸੀ ਲੋਕ ਸਭਾ ਮੈਂਬਰਾਂ ਨੇ ਖੇਤੀ ਬਿੱਲਾਂ ਦੀਆਂ ਕਾਪੀਆਂ ਸਾੜ ਕੀਤਾ ਵਿਰੋਧ
author img

By

Published : Sep 17, 2020, 6:11 PM IST

Updated : Sep 17, 2020, 6:54 PM IST

ਨਵੀਂ ਦਿੱਲੀ: ਖੇਤੀ ਆਰਡੀਨੈਸਾਂ ਅਤੇ ਕੇਂਦਰ ਸਰਕਾਰ ਵੱਲੋਂ ਵਾਰੀ ਵਾਰੀ ਨਾਲ ਲੋਕ ਸਭਾ ਵਿੱਚ ਪੇਸ਼ ਕੀਤੇ ਜਾ ਰਹੇ ਬਿੱਲਾਂ ਦਾ ਵਿਰੋਧ ਤਿੱਖਾ ਹੁੰਦਾ ਜਾ ਰਿਹਾ ਹੈ। ਵੀਰਵਾਰ ਨੂੰ ਮੌਨਸੂਨ ਸੈਸ਼ਨ ਦੇ ਚੌਥੇ ਦਿਨ ਪੰਜਾਬ ਦੇ ਕਾਂਗਰਸੀ ਲੋਕ ਸਭਾ ਮੈਂਬਰਾਂ ਨੇ ਖੇਤੀ ਆਰਡੀਨੈਂਸਾਂ ਖ਼ਿਲਾਫ਼ ਵਿਰੋਧ ਵਿੱਚ ਸੰਸਦ ਭਵਨ ਦੇ ਬਾਹਰ ਪ੍ਰਦਰਸ਼ਨ ਕੀਤਾ।

ਸੰਸਦ ਦੇ ਅਹਾਤੇ 'ਚ ਕਾਂਗਰਸੀ ਲੋਕ ਸਭਾ ਮੈਂਬਰਾਂ ਨੇ ਖੇਤੀ ਬਿੱਲਾਂ ਦੀਆਂ ਕਾਪੀਆਂ ਸਾੜ ਕੀਤਾ ਵਿਰੋਧ

ਪੰਜਾਬ ਦੇ ਲੋਕ ਸਭਾ ਮੈਂਬਰਾਂ ਨੇ ਸੰਸਦ ਦੇ ਬਾਹਰ ਖੇਤੀ ਆਰਡੀਨੈਂਸਾਂ ਦੀਆਂ ਕਾਪੀਆਂ ਸਾੜ ਕੇ ਆਪਣਾ ਤਿੱਖਾ ਵਿਰੋਧ ਦਰਜ ਕਰਵਾਇਆ। ਇਨ੍ਹਾਂ ਲੋਕ ਸਭਾ ਮੈਂਬਰਾਂ ਵਿੱਚ ਕਾਂਗਰਸ ਦੇ ਡਾ. ਅਮਰ ਸਿੰਘ, ਰਵਨੀਤ ਬਿੱਟੂ, ਗੁਰਜੀਤ ਔਜਲਾ ਅਤੇ ਜਸਬੀਰ ਗਿੱਲ ਨੇ ਬਿੱਲਾਂ ਦੀਆਂ ਕਾਪੀਆਂ ਸਾੜੀਆਂ।

ਬੀਤੇ ਦਿਨੀਂ ਕਿਸਾਨਾਂ ਦੇ ਉਤਪਾਦਨ ਵਪਾਰ ਅਤੇ ਵਣਜ (ਤਰੱਕੀ ਅਤੇ ਸਹੂਲਤ) ਆਰਡੀਨੈਂਸ 'ਤੇ ਵਿਚਾਰ-ਵਟਾਂਦਰਾ ਕੀਤਾ ਜਾ ਰਿਹਾ ਸੀ। ਮੁੱਲ ਅਸ਼ੋਰੈਂਸ ਅਤੇ ਫਾਰਮ ਸੇਵਾਵਾਂ ਆਰਡੀਨੈਂਸ 'ਤੇ ਅੱਜ ਕਿਸਾਨੀ (ਸਸ਼ਕਤੀਕਰਨ ਅਤੇ ਸੁਰੱਖਿਆ) ਸਮਝੌਤੇ 'ਤੇ ਵਿਚਾਰ-ਵਟਾਂਦਰਾ ਕੀਤਾ ਜਾਵੇਗਾ। ਜ਼ਰੂਰੀ ਵਸਤੂਆਂ ਐਕਟ, 1955 ਵਿਚ ਸੋਧ ਮੰਗਲਵਾਰ ਨੂੰ ਮਨਜ਼ੂਰੀ ਦਿੱਤੀ ਗਈ ਸੀ।

ਪੰਜਾਬ ਤੋਂ ਬੀਜੇਪੀ ਦੇ ਸੰਸਦ ਮੈਂਬਰਾਂ ਨੂੰ ਛੱਡ ਕੇ ਬਾਕੀ ਸਾਰੀਆਂ ਪਾਰਟੀਆਂ ਦੇ ਸੰਸਦ ਮੈਂਬਰਾਂ ਨੇ ਇਨ੍ਹਾਂ ਬਿੱਲਾਂ ਦਾ ਵਿਰੋਧ ਕਰਦਿਆਂ ਇਸ ਨੂੰ ਕਿਸਾਨ ਵਿਰੋਧੀ ਦੱਸਿਆ ਹੈ। ਸ਼੍ਰੋਮਣੀ ਅਕਾਲੀ ਦਲ ਦੇ ਸੁਖਬੀਰ ਸਿੰਘ ਬਾਦਲ ਨੇ ਜ਼ਰੂਰੀ ਵਸਤੂਆਂ (ਸੋਧ) ਕਾਨੂੰਨ 2020 ਬਾਰੇ ਕਿਹਾ ਸੀ ਕਿ ਬਿੱਲ ਦਾ ਖਰੜਾ ਤਿਆਰ ਕਰਨ ਤੋਂ ਪਹਿਲਾਂ ਉਨ੍ਹਾਂ ਦੀ ਪਾਰਟੀ ਨਾਲ ਸਲਾਹ ਨਹੀਂ ਕੀਤੀ ਗਈ ਸੀ। ਆਮ ਆਦਮੀ ਪਾਰਟੀ ਦੇ ਭਗਵੰਤ ਮਾਨ ਨੇ ਵੀ ਇਨ੍ਹਾਂ ਬਿੱਲਾਂ ਦਾ ਸਖ਼ਤ ਵਿਰੋਧ ਕੀਤਾ ਹੈ ਜੋ ਕਿ ਨਿੱਜੀ ਕੰਪਨੀਆਂ ਨੂੰ ਮਜਬੂਤ ਕਰੇਗਾ ਅਤੇ ਕਿਸਾਨਾਂ, ਆੜ੍ਹਤੀਆਂ ਅਤੇ ਟਰਾਂਸਪੋਰਟਰ ਤਬਾਹ ਕਰ ਦੇਵੇਗਾ।

ਪੰਜਾਬ ਭਰ ਵਿੱਚ ਸਰਕਾਰ ਦੇ ਇਨ੍ਹਾਂ ਆਰਡੀਨੈਂਸਾਂ ਨੂੰ ਲੈ ਕੇ ਪ੍ਰਦਰਸ਼ਨ ਹੋ ਰਹੇ ਹਨ। ਬੁੱਧਵਾਰ ਨੂੰ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕਾਂਗਰਸੀ ਵਫਦ ਨਾਲ ਰਾਜਪਾਲ ਵੀਪੀ ਬਦਨੌਰ ਨਾਲ ਮੁਲਾਕਾਤ ਕਰ ਕੇ ਇਨ੍ਹਾਂ ਆਰਡੀਨੈਂਸਾਂ ਵਿਰੁੱਧ ਮੰਗ ਪੱਤਰ ਦਿੱਤਾ ਸੀ।

Last Updated : Sep 17, 2020, 6:54 PM IST
ETV Bharat Logo

Copyright © 2025 Ushodaya Enterprises Pvt. Ltd., All Rights Reserved.