ਪਟਨਾ: ਬਿਹਾਰ ਵਿਧਾਨ ਸਭਾ ਚੋਣਾਂ ਦੀ ਗਿਣਤੀ ਚੱਲ ਰਹੀ ਹੈ। ਨਤੀਜੇ ਆਉਣ ਤੋਂ ਪਹਿਲਾਂ ਹੀ ਨੇਤਾਵਾਂ ਨੇ ਆਪਣੀ ਜਿੱਤ ਦਾ ਦਾਅਵਾ ਕਰਨਾ ਸ਼ੁਰੂ ਕਰ ਦਿੱਤਾ ਹੈ। ਇਸ ਕੜੀ ਵਿੱਚ, ਕਾਂਗਰਸ ਦੇ ਸੰਸਦ ਮੈਂਬਰ ਅਖਿਲੇਸ਼ ਸਿੰਘ ਨੇ ਦਾਅਵਾ ਕੀਤਾ ਹੈ ਕਿ ਇਸ ਵਾਰ ਬਿਹਾਰ ਵਿੱਚ ਗੱਠਜੋੜ ਦੀ ਸਰਕਾਰ ਬਣੇਗੀ। ਉਨ੍ਹਾਂ ਕਿਹਾ ਕਿ ਅਸੀਂ ਨਿਸ਼ਚਿਤ ਤੌਰ ‘ਤੇ ਜਿੱਤ ਹਾਸਲ ਕਰਾਂਗੇ ਅਤੇ ਤੇਜਸਵੀ ਯਾਦਵ ਮੁੱਖ ਮੰਤਰੀ ਬਣਨਗੇ।
ਗੱਠਜੋੜ ਦੀ ਸਰਕਾਰ ਬਨਣਾ ਤੈਅ
ਅਖਿਲੇਸ਼ ਸਿੰਘ ਨੇ ਕਿਹਾ ਕਿ ਯਕੀਨਨ ਅਸੀਂ ਆਪਣੇ ਵਰਕਰ ਨੂੰ ਇਹ ਵੀ ਕਿਹਾ ਹੈ ਕਿ ਸ਼ਾਂਤੀ ਬਣਾਈ ਰੱਖਣ, ਜ਼ਿਆਦਾ ਉਤਸ਼ਾਹ ਦਿਖਾਉਣ ਦੀ ਜ਼ਰੂਰਤ ਨਹੀਂ ਹੈ। ਉਨ੍ਹਾਂ ਦੱਸਿਆ ਕਿ ਕੋਰੋਨਾ ਦੀ ਲਾਗ ਦੇ ਮੱਦੇਨਜ਼ਰ ਸਾਰੇ ਵਰਕਰਾਂ ਨੂੰ ਕੋਈ ਜਲੂਸ ਕੱਢਣ ਤੋਂ ਲੈ ਕੇ ਹਰ ਚੀਜ਼ ‘ਤੇ ਸਖ਼ਤ ਨਿਰਦੇਸ਼ ਦਿੱਤੇ ਗਏ ਹਨ।
ਤੇਜਸਵੀ ਸੰਭਾਲਣਗੇ ਬਿਹਾਰ ਦੀ ਸੱਤਾ
ਅਖਿਲੇਸ਼ ਸਿੰਘ ਨੇ ਕਿਹਾ ਕਿ ਵੋਟਾਂ ਦੀ ਗਿਣਤੀ ਅੱਜੇ ਸ਼ੁਰੂ ਹੋਈ ਹੈ ਅਤੇ ਕੁਝ ਸਮੇਂ ਬਾਅਦ ਸਭ ਕੁੱਝ ਸਾਹਮਣੇ ਆ ਜਾਵੇਗਾ। ਉਨ੍ਹਾਂ ਕਿਹਾ ਕਿ ਇਸ ਵਾਰ ਬਿਹਾਰ ਦੇ ਲੋਕ ਤਬਦੀਲੀ ਚਾਹੁੰਦੇ ਹਨ। ਯਕੀਨਨ ਉਹ ਤਬਦੀਲੀ ਹੋਣ ਵਾਲੀ ਹੈ। ਤੇਜਸਵੀ ਯਾਦਵ ਬਿਹਾਰ ਦੀ ਮੁੱਖ ਮੰਤਰੀ ਵਜੋਂ ਸੱਤਾ ਸੰਭਾਲਣਗੇ।