ਨਵੀਂ ਦਿੱਲੀ: ਸ਼੍ਰੋਮਣੀ ਅਕਾਲੀ ਦਲ ਦੇ ਆਗੂ ਬਿਕਰਮ ਮਜੀਠੀਆ ਨੇ ਬੇਅਦਬੀ ਮਾਮਲੇ ਦੀ ਜਾਂਚ ਕਰ ਰਹੇ ਕੁੰਵਰ ਵਿਜੈ ਪ੍ਰਤਾਪ 'ਤੇ ਦੋਸ਼ ਲਾਇਆ ਹੈ ਕਿ ਐੱਸਆਈਟੀ ਮੈਂਬਰ ਕੁੰਵਰ ਵਿਜੈ ਪ੍ਰਤਾਪ ਸਿਆਸਤ ਤੋਂ ਪ੍ਰੇਰਿਤ ਹੋ ਕੇ ਮਾਮਲੇ ਦੀ ਜਾਂਚ ਕਰ ਰਹੇ ਹਨ।
ਇਹ ਵੀ ਪੜ੍ਹੋ: ਖ਼ੁਸ਼ਖ਼ਬਰੀ: ਇਲੈਕਟ੍ਰਿਕ ਵਾਹਨਾਂ 'ਤੇ ਘਟਿਆ ਜੀਐੱਸਟੀ
ਬਿਕਰਮ ਮਜੀਠੀਆ ਨੇ ਇਹ ਵੀ ਕਿਹਾ ਕਿ ਕੁੰਵਰ ਵਿਜੈ ਪ੍ਰਤਾਪ ਕਾਂਗਰਸ ਦੇ ਅਧੀਨ ਹੋ ਕੇ ਮਾਮਲੇ ਦੀ ਜਾਂਚ ਕਰ ਰਹੇ ਹਨ। ਪੰਜਾਬ ਤੇ ਹਰਿਆਣਾ ਹਾਈ ਕੋਰਟ ਦੇ ਚੀਫ਼ ਜਸਟਿਸ ਪਹਿਲਾਂ ਵੀ ਕੁੰਵਰ ਵਿਜੈ ਪ੍ਰਤਾਪ 'ਤੇ ਜ਼ੁਰਮਾਨਾ ਲਾ ਚੁੱਕੇ ਹਨ, ਕਿਉਂਕਿ ਉਨ੍ਹਾਂ ਨੇ ਉਸ ਵੇਲੇ ਗ਼ਲਤ ਜਾਂਚ ਕੀਤੀ ਸੀ। ਇਸ ਦੇ ਨਾਲ ਹੀ ਮਜੀਠੀਆ ਨੇ ਬਾਕਾਇਦਾ ਚੀਫ਼ ਜਸਟਿਸ ਦੇ ਹੁਕਮਾਂ ਦੀ ਕਾਪੀ ਮੀਡੀਆ ਨੂੰ ਦਿੱਤੀ ਸੀ।
ਮਜੀਠੀਆ ਨੇ ਕੁੰਵਰ ਵਿਜੈ ਪ੍ਰਤਾਪ ਦੇ ਬਾਰੇ ਕਿਹਾ ਕਿ ਸਰਕਾਰਾਂ ਆਉਂਦੀਆਂ-ਜਾਂਦੀਆਂ ਰਹਿੰਦੀਆਂ ਹਨ, ਜਦੋਂ ਸਾਡੀ ਸਰਕਾਰ ਆਵੇਗੀ ਤਾਂ ਕੁੰਵਰ ਵਿਜੈ ਪ੍ਰਤਾਪ ਨੂੰ ਵੇਖਾਂਗੇ।