ਨਵੀਂ ਦਿੱਲੀ: ਦਿੱਲੀ ਵਿਧਾਨ ਸਭਾ ਚੋਣਾਂ ਲਈ ਕਾਂਗਰਸ ਨੇ ਐਤਵਾਰ ਨੂੰ ਆਪਣਾ ਮਨੋਰਥ ਪੱਤਰ ਜਾਰੀ ਕਰ ਦਿੱਤਾ ਹੈ। ਇਸ ਮੌਕੇ ਦਿੱਲੀ ਕਾਂਗਰਸ ਪ੍ਰਧਾਨ ਸੁਭਾਸ਼ ਚੋਪੜਾ, ਪਾਰਟੀ ਨੇਤਾ ਆਨੰਦ ਸ਼ਰਮਾ ਅਤੇ ਅਜੈ ਮਾਕਨ ਵੀ ਮੌਜੂਦ ਸਨ।
ਕਾਂਗਰਸ ਨੇ ਆਪਣੇ ਚੋਣ ਮਨੋਰਥ ਪੱਤਰ ਵਿੱਚ ਦਿੱਲੀ 'ਚ ਏਮਜ਼ ਵਰਗੇ ਪੰਜ ਹਸਪਤਾਲ ਬਣਾਉਣ ਦਾ ਵਾਅਦਾ ਕੀਤਾ ਹੈ। ਇਸ ਦੇ ਨਾਲ ਹੀ ਸਾਰੀਆਂ ਗੈਰ ਕਾਨੂੰਨੀ ਕਲੋਨੀਆਂ ਨੂੰ ਨਿਯਮਤ ਕਰਨ ਅਤੇ ਕੁੜੀਆਂ ਨੂੰ ਪੀਐਚਡੀ ਤੱਕ ਮੁਫਤ ਸਿੱਖਿਆ ਪ੍ਰਦਾਨ ਕਰਨ ਦਾ ਵਾਅਦਾ ਕੀਤਾ ਗਿਆ ਹੈ। ਇਸ ਦੇ ਨਾਲ ਹੀ ਕਾਂਗਰਸ ਨੇ ਦੂਸਰੇ ਮੈਨੀਫੈਸਟੋ ਦਾ ਨਾਮ 'ਗ੍ਰੀਨ ਦਿੱਲੀ ਮੈਨੀਫੈਸਟੋ' ਰੱਖਿਆ ਹੈ। ਦੂਜਾ ਮੈਨੀਫੈਸਟੋ ਵਾਤਾਵਰਣ ਨੂੰ ਲੈ ਕੇ ਜਾਰੀ ਕੀਤਾ ਗਿਆ ਹੈ।
ਉੱਥੇ ਹੀ ਕਾਂਗਰਸ ਆਗੂ ਰਾਹੁਲ ਗਾਂਧੀ ਅਤੇ ਪ੍ਰਿਯੰਕਾ ਗਾਂਧੀ ਮੰਗਲਵਾਰ ਨੂੰ ਸੰਗਮ ਵਿਹਾਰ ਵਿਧਾਨ ਸਭਾ ਇਲਾਕੇ ਵਿੱਚ ਰੈਲੀ ਕਰਨ ਜਾ ਰਹੇ ਹਨ। ਦੱਸ ਦੇਈਏ ਆਮ ਆਦਮੀ ਪਾਰਟੀ ਅਤੇ ਭਾਜਪਾ ਦਿੱਲੀ ਚੋਣ ਲਈ ਪਹਿਲਾਂ ਤੋਂ ਮਨੋਰਥ ਪੱਤਰ ਜਾਰੀ ਕਰ ਚੁੱਕੇ ਹਨ।
ਇਹ ਵੀ ਪੜੋ: ਦਿੱਲੀ ਵਿਧਾਨ ਸਭਾ ਚੋਣਾਂ: ਬੀਜੇਪੀ ਦੀ ਡੋਰ ਟੂ ਡੋਰ ਮੁਹਿੰਮ ਅੱਜ ਤੋਂ