ਨਵੀਂ ਦਿੱਲੀ: ਰਾਜਧਾਨੀ ਵਿੱਚ 12 ਮਈ ਨੂੰ ਲੋਕ ਸਭਾ ਚੋਣਾਂ ਪੈਣ ਵਾਲੀਆਂ ਹਨ ਤੇ ਕਾਂਗਰਸ ਦਿੱਲੀ 'ਚ ਚੋਣਾਂ ਆਪਣੇ ਦਮ ਤੇ ਲੜੇਗੀ। ਇਸ ਸਬੰਧੀ ਕਾਂਗਰਸ ਦੇ ਕੌਮੀ ਪ੍ਰਧਾਨ ਨੇ ਕਿਹਾ ਕਿ ਕਾਂਗਰਸ ਪਾਰਟੀ ਇੱਕਲਿਆਂ ਹੀ ਦਿੱਲੀ ਵਿੱਚ ਚੋਣ ਲੜੇਗੀ।
ਰਾਹੁਲ ਗਾਂਧੀ ਨੇ ਕਿਹਾ ਕਿ ਕਾਂਗਰਸ ਦਾ ਆਮ ਆਦਮੀ ਪਾਰਟੀ ਨਾਲ ਗਠਜੋੜ ਦਾ ਕੋਈ ਤਾਲਮੇਲ ਨਹੀਂ ਹੈ। ਇਸ ਤੋਂ ਬਾਅਦ ਆਮ ਆਦਮੀ ਪਾਰਟੀ ਦੀ ਕਾਂਗਰਸ ਨਾਲ ਗਠਜੋੜ ਕਰਨ ਦੀ ਉਮੀਦ ਖ਼ਤਮ ਹੋ ਗਈ ਹੈ।
ਇਸ ਦੇ ਨਾਲ ਹੀ ਰਾਹੁਲ ਗਾਂਧੀ ਨੇ ਕਿਹਾ, ' ਕਾਂਗਰਸ ਨੇ ਦਿੱਲੀ ਦੀਆਂ ਸਾਰੀਆਂ 7 ਸੀਟਾਂ 'ਤੇ ਜਿੱਤ ਹਾਸਲ ਕਰਨੀ ਹੈ ਤੇ ਬੂਥ ਪੱਧਰ ਤੇ ਪਾਰਟੀ ਵਰਕਰਾਂ ਨੂੰ ਇਹ ਪੱਕਾ ਕਰਨਾ ਹੋਵੇਗਾ।'
ਦੱਸ ਦਈਏ, ਪਿਛਲੇ ਦਿਨੀਂ ਆਮ ਆਦਮੀ ਪਾਰਟੀ ਦੇ ਨੇਤਾ ਗੋਪਾਲ ਰਾਏ ਨੇ ਕਿਹਾ ਕਿ ਉਨ੍ਹਾਂ ਦੀ ਪਾਰਟੀ ਦਿੱਲੀ 'ਚ ਕਾਂਗਰਸ ਨਾਲ ਗਠਜੋੜ ਕਰਨ ਦੀ ਗੱਲ ਨਹੀਂ ਕਰ ਰਹੀ ਹੈ। ਇਸ ਦੇ ਨਾਲ ਹੀ 'ਆਪ' ਆਪਣੇ ਦਮ ਤੇ ਸਾਰੀਆਂ ਸੱਤ ਸੀਟਾਂ ਤੇ ਚੋਣਾਂ ਲੜੇਗੀ।
ਉਨ੍ਹਾਂ ਕਿਹਾ ਸੀ 'ਆਪ' ਦੇ ਸੁਪਰੀਮੋ ਅਰਵਿੰਦ ਕੇਜਰੀਵਾਲ ਸੰਸਦੀ ਚੋਣਾਂ ਦੀ ਰਾਜਨੀਤੀ 'ਤੇ ਚਰਚਾ ਕਰਨ ਲਈ ਪਾਰਟੀ ਦੇ ਸਾਰੇ ਸੂਬਾਈ ਇਕਾਈ ਮੁਖੀਆਂ ਦੇ ਵਿਧਾਇਕਾਂ ਨਾਲ ਬੈਠਕ ਕਰਨਗੇ।
ਜ਼ਿਕਰਯੋਗ ਹੈ ਕਿ 2014 'ਚ ਦਿੱਲੀ ਵਿੱਚ ਲੋਕ ਸਭਾ ਚੋਣਾਂ 'ਚ ਭਾਜਪਾ ਨੇ ਸਾਰੀਆਂ ਸੱਤ ਸੀਟਾਂ 'ਤੇ ਕਬਜ਼ਾ ਕੀਤਾ ਸੀ।
ਕਾਂਗਰਸ ਪਾਰਟੀ ਦਿੱਲੀ 'ਚ ਇੱਕਲਿਆਂ ਹੀ ਚੋਣ ਲੜੇਗੀ- ਰਾਹੁਲ ਗਾਂਧੀ
ਦਿੱਲੀ ਵਿੱਚ 12 ਮਈ ਨੂੰ ਹੋਣ ਵਾਲੀਆਂ ਲੋਕ ਸਭਾ ਚੋਣਾਂ ਨੂੰ ਲੈ ਕੇ ਕਾਂਗਰਸ ਪ੍ਰਧਾਨ ਰਾਹੁਲ ਗਾਂਧੀ ਨੇ ਕਿਹਾ ਹੈ ਕਿ ਪਾਰਟੀ ਦਿੱਲੀ 'ਚ ਇੱਕਲਿਆਂ ਹੀ ਚੋਣ ਲੜੇਗੀ।
ਨਵੀਂ ਦਿੱਲੀ: ਰਾਜਧਾਨੀ ਵਿੱਚ 12 ਮਈ ਨੂੰ ਲੋਕ ਸਭਾ ਚੋਣਾਂ ਪੈਣ ਵਾਲੀਆਂ ਹਨ ਤੇ ਕਾਂਗਰਸ ਦਿੱਲੀ 'ਚ ਚੋਣਾਂ ਆਪਣੇ ਦਮ ਤੇ ਲੜੇਗੀ। ਇਸ ਸਬੰਧੀ ਕਾਂਗਰਸ ਦੇ ਕੌਮੀ ਪ੍ਰਧਾਨ ਨੇ ਕਿਹਾ ਕਿ ਕਾਂਗਰਸ ਪਾਰਟੀ ਇੱਕਲਿਆਂ ਹੀ ਦਿੱਲੀ ਵਿੱਚ ਚੋਣ ਲੜੇਗੀ।
ਰਾਹੁਲ ਗਾਂਧੀ ਨੇ ਕਿਹਾ ਕਿ ਕਾਂਗਰਸ ਦਾ ਆਮ ਆਦਮੀ ਪਾਰਟੀ ਨਾਲ ਗਠਜੋੜ ਦਾ ਕੋਈ ਤਾਲਮੇਲ ਨਹੀਂ ਹੈ। ਇਸ ਤੋਂ ਬਾਅਦ ਆਮ ਆਦਮੀ ਪਾਰਟੀ ਦੀ ਕਾਂਗਰਸ ਨਾਲ ਗਠਜੋੜ ਕਰਨ ਦੀ ਉਮੀਦ ਖ਼ਤਮ ਹੋ ਗਈ ਹੈ।
ਇਸ ਦੇ ਨਾਲ ਹੀ ਰਾਹੁਲ ਗਾਂਧੀ ਨੇ ਕਿਹਾ, ' ਕਾਂਗਰਸ ਨੇ ਦਿੱਲੀ ਦੀਆਂ ਸਾਰੀਆਂ 7 ਸੀਟਾਂ 'ਤੇ ਜਿੱਤ ਹਾਸਲ ਕਰਨੀ ਹੈ ਤੇ ਬੂਥ ਪੱਧਰ ਤੇ ਪਾਰਟੀ ਵਰਕਰਾਂ ਨੂੰ ਇਹ ਪੱਕਾ ਕਰਨਾ ਹੋਵੇਗਾ।'
ਦੱਸ ਦਈਏ, ਪਿਛਲੇ ਦਿਨੀਂ ਆਮ ਆਦਮੀ ਪਾਰਟੀ ਦੇ ਨੇਤਾ ਗੋਪਾਲ ਰਾਏ ਨੇ ਕਿਹਾ ਕਿ ਉਨ੍ਹਾਂ ਦੀ ਪਾਰਟੀ ਦਿੱਲੀ 'ਚ ਕਾਂਗਰਸ ਨਾਲ ਗਠਜੋੜ ਕਰਨ ਦੀ ਗੱਲ ਨਹੀਂ ਕਰ ਰਹੀ ਹੈ। ਇਸ ਦੇ ਨਾਲ ਹੀ 'ਆਪ' ਆਪਣੇ ਦਮ ਤੇ ਸਾਰੀਆਂ ਸੱਤ ਸੀਟਾਂ ਤੇ ਚੋਣਾਂ ਲੜੇਗੀ।
ਉਨ੍ਹਾਂ ਕਿਹਾ ਸੀ 'ਆਪ' ਦੇ ਸੁਪਰੀਮੋ ਅਰਵਿੰਦ ਕੇਜਰੀਵਾਲ ਸੰਸਦੀ ਚੋਣਾਂ ਦੀ ਰਾਜਨੀਤੀ 'ਤੇ ਚਰਚਾ ਕਰਨ ਲਈ ਪਾਰਟੀ ਦੇ ਸਾਰੇ ਸੂਬਾਈ ਇਕਾਈ ਮੁਖੀਆਂ ਦੇ ਵਿਧਾਇਕਾਂ ਨਾਲ ਬੈਠਕ ਕਰਨਗੇ।
ਜ਼ਿਕਰਯੋਗ ਹੈ ਕਿ 2014 'ਚ ਦਿੱਲੀ ਵਿੱਚ ਲੋਕ ਸਭਾ ਚੋਣਾਂ 'ਚ ਭਾਜਪਾ ਨੇ ਸਾਰੀਆਂ ਸੱਤ ਸੀਟਾਂ 'ਤੇ ਕਬਜ਼ਾ ਕੀਤਾ ਸੀ।
Congress to contest alone in Delhi: Rahul Gandhi
Conclusion: