ਨਵੀਂ ਦਿੱਲੀ: ਕਾਂਗਰਸ ਨੇ ਨਾਗਰਿਕਤਾ ਸੋਧ ਕਾਨੂੰਨ ਦੇ ਵਿਰੁੱਧ ਰਾਜਘਾਟ ਵਿਖੇ ਸੱਤਿਆਗ੍ਰਹਿ ਕਰਨ ਦਾ ਫ਼ੈਸਲਾ ਕੀਤਾ ਹੈ। ਕਾਂਗਰਸ ਦੇ ਸਾਬਕਾ ਪ੍ਰਧਾਨ ਰਾਹੁਲ ਗਾਂਧੀ ਸਣੇ ਪਾਰਟੀ ਦੇ ਕਈ ਸੀਨੀਅਰ ਨੇਤਾ ਇਸ ਧਰਨੇ ਵਿੱਚ ਸ਼ਾਮਲ ਹੋ ਸਕਦੇ ਹਨ।
ਇਸ ਤੋਂ ਪਹਿਲਾਂ ਸੋਸ਼ਲ ਮੀਡੀਆ ਉੱਤੇ ਟਵੀਟ ਕਰਦੇ ਹੋਏ ਕਾਂਗਰਸ ਆਗੂ ਰਾਹੁਲ ਗਾਂਧੀ ਨੇ ਦੇਸ਼ ਦੇ ਨੌਜਵਾਨਾਂ ਨੂੰ ਅਪੀਲ ਕੀਤੀ ਹੈ ਕਿ ਉਹ ਅੱਜ ਦੁਪਹਿਰ 3 ਵਜੇ ਰਾਜਘਾਟ ਵਿਖੇ ਉਨ੍ਹਾਂ ਨਾਲ ਸ਼ਾਮਲ ਹੋਣ। ਕਾਂਗਰਸ ਰਾਜਘਾਟ ਵਿਖੇ ਨਾਗਰਿਕਤਾ ਸੋਧ ਕਾਨੂੰਨ ਦਾ ਵਿਰੋਧ ਕਰੇਗੀ।
ਹਲਾਂਕਿ ਇਸ ਤੋਂ ਪਹਿਲਾਂ ਕਾਂਗਰਸ ਵੱਲੋਂ ਇਹ ਧਰਨਾ ਐਤਵਾਰ ਨੂੰ ਕੀਤੇ ਜਾਣ ਦੀ ਗੱਲ ਕਹੀ ਗਈ ਸੀ, ਪਰ ਪ੍ਰਸ਼ਾਸਨਿਕ ਆਗਿਆ ਨਾ ਮਿਲਣ ਕਰਕੇ ਇਹ ਪ੍ਰੋਗਰਾਮ ਸੋਮਵਾਰ ਨੂੰ ਕੀਤਾ ਜਾ ਰਿਹਾ ਹੈ।
ਹੋਰ ਪੜ੍ਹੋ : ਝਾਰਖੰਡ ਵਿਧਾਨਸਭਾ ਚੋਣਾਂ : ਚੋਣਾਂ ਲਈ ਗਿਣਤੀ ਹੋਈ ਸ਼ੁਰੂ, ਜੇਐਮਐਮ -ਕਾਂਗਰਸ ਗਠਜੋੜ ਅੱਗੇ
ਕਾਂਗਰਸ ਸੰਗਠਨ ਦੀ ਸੱਕਤਰ ਕੇ.ਸੀ ਵੇਣੂਗੋਪਾਲ ਨੇ ਇੱਕ ਬਿਆਨ 'ਚ ਕਿਹਾ ਕਿ ਸੱਤਿਆਗ੍ਰਹਿ ਮਹਾਤਮਾ ਗਾਂਧੀ ਜੀ ਦੇ ਸਮਾਰਕ ਨੇੜੇ ਕੀਤਾ ਜਾਵੇਗਾ। ਉਨ੍ਹਾਂ ਦਾਅਵਾ ਕੀਤਾ ਹੈ ਕਿ ਕੇਂਦਰ ਅਤੇ ਹੋਰਨਾਂ ਸੂਬਿਆਂ ਦੀ ਭਾਜਪਾ ਸਰਕਾਰਾਂ ਨੇ ਨੌਜਵਾਨਾਂ ਅਤੇ ਵਿਦਿਆਰਥੀਆਂ ਦੇ ਵਿਰੁੱਧ ਤਾਕਤ ਦਾ ਇਸਤੇਮਾਲ ਕੀਤਾ ਹੈ। ਇਸ ਕਾਰਨ ਹਾਲਾਤ ਹੋਰ ਖ਼ਰਾਬ ਹੋ ਗਏ। ਇਸ ਸੱਤਿਆਗ੍ਰਹਿ ਦੀ ਤਿਆਰੀਆਂ ਲਈ ਕਾਂਗਰਸ ਦੇ ਸੀਨੀਅਰ ਨੇਤਾਵਾਂ ਵੱਲੋਂ ਇੱਕ ਬੈਠਕ ਵੀ ਕੀਤੀ ਗਈ ਸੀ।