ਨਵੀਂ ਦਿੱਲੀ: ਦਿੱਲੀ ਵਿਧਾਨਸਭਾ ਚੋਣਾਂ ਲਈ ਕੁੱਝ ਦਿਨ ਹੀ ਬਾਕੀ ਰਹਿ ਗਏ ਹਨ। ਇਨ੍ਹਾਂ ਚੋਣਾਂ ਲਈ ਕਾਂਗਰਸ ਐਤਵਾਰ ਨੂੰ ਮਨੋਰਥ ਪੱਤਰ(ਮੈਨੀਫੈਸਟੋ) ਜਾਰੀ ਕਰਨ ਜਾ ਰਹੀ ਹੈ।
ਉਥੇ ਹੀ ਜਾਣਕਾਰੀ ਅਨੁਸਾਰ ਕਾਂਗਰਸ ਆਗੂ ਰਾਹੁਲ ਗਾਂਧੀ ਅਤੇ ਪ੍ਰਿੰਯਕਾ ਗਾਂਧੀ ਮੰਗਲਵਾਰ ਨੂੰ ਸੰਗਮ ਬਿਹਾਰ ਵਿਧਾਨ ਸਭਾ ਇਲਾਕੇ ਵਿੱਚ ਰੈਲੀ ਕਰਨ ਜਾ ਰਹੇ ਹਨ।
ਦੱਸ ਦੇਈਏ ਆਮ ਆਦਮੀ ਪਾਰਟੀ ਅਤੇ ਭਾਜਪਾ ਨੇ ਦਿੱਲੀ ਚੋਣਾਂ ਲਈ ਮਨੋਰਥ ਪੱਤਰ ਜਾਰੀ ਕਰ ਦਿੱਤਾ ਹੈ।
ਇਹ ਵੀ ਪੜੋ: ਦਿੱਲੀ ਵਿਧਾਨ ਸਭਾ ਚੋਣਾਂ: ਬੀਜੇਪੀ ਦੀ ਡੋਰ ਟੂ ਡੋਰ ਮੁਹਿੰਮ ਅੱਜ ਤੋਂ
ਜ਼ਿਕਰਯੋਗ ਹੈ ਕਿ ਦਿੱਲੀ ਦੀਆਂ 70 ਸੀਟਾਂ ਵਿੱਚੋਂ 66 ਸੀਟਾਂ 'ਤੇ ਕਾਂਗਰਸ ਲੜ ਰਹੀ ਹੈ। ਜਦੋਕਿ 4 ਸੀਟਾਂ 'ਤੇ ਬਿਹਾਰ ਵਿੱਚ ਕਾਂਗਰਸ ਦੀ ਸਹਿਯੋਗੀ ਪਾਰਟੀ ਜਨਤਾ ਦਲ ਲੜ ਰਹੀ ਹੈ। ਦੱਸ ਦੇਈਏ ਕਿ ਦਿੱਲੀ ਵਿਧਾਨ ਸਭਾ ਲਈ ਚੋਣ 8 ਫਰਵਰੀ ਨੂੰ ਹੋਣੀ ਹੈ। ਇਸ ਦੇ ਨਤੀਜੇ 11 ਫਰਵਰੀ ਨੂੰ ਆਉਣਗੇ।