ETV Bharat / bharat

ਉਲੰਘਣਾ ਮਾਮਲਾ: ਸੁਪਰੀਮ ਕੋਰਟ ਨੇ ਭੂਸ਼ਣ ਦੀ ਇੱਕ ਹੋਰ ਬੈਂਚ ਵੱਲੋਂ ਸੁਣਵਾਈ ਦੀ ਅਪੀਲੀ ਕੀਤੀ ਖਾਰਜ

author img

By

Published : Aug 20, 2020, 2:05 PM IST

ਸੁਪਰੀਮ ਕੋਰਟ ਦੀ ਉਲੰਘਣਾ ਕਰਨ ਦੇ ਮਾਮਲੇ 'ਚ ਦੋਸ਼ੀ ਠਹਿਰਾਏ ਗਏ ਸੀਨੀਅਰ ਵਕੀਲ ਪ੍ਰਸ਼ਾਂਤ ਭੂਸ਼ਣ ਦੀ ਅਪੀਲ ਸੁਪਰੀਮ ਕੋਰਟ ਨੇ ਵੀਰਵਾਰ ਨੂੰ ਖਾਰਜ ਕਰ ਦਿੱਤੀ ਹੈ। ਦੱਸ ਦਈਏ ਕਿ ਪ੍ਰਸ਼ਾਂਤ ਭੂਸ਼ਣ ਨੇ ਅੱਜ ਹੋਣ ਵਾਲੀ ਬਹਿਸ ਨੂੰ ਟਾਲਣ ਦੇ ਲਈ ਰਿਵਿਊ ਪਟੀਸ਼ਨ ਲਾਉਣ ਦਾ ਮੌਕਾ ਦੇਣ ਦੀ ਅਪੀਲ ਕੀਤੀ ਸੀ।

ਫ਼ੋਟੋ
ਫ਼ੋਟੋ

ਨਵੀਂ ਦਿੱਲੀ: ਸੁਪਰੀਮ ਕੋਰਟ ਨੇ ਵੀਰਵਾਰ ਨੂੰ ਸਮਾਜਿਕ ਕਾਰਕੁੰਨ ਤੇ ਸੀਨੀਅਰ ਵਕੀਲ ਪ੍ਰਸ਼ਾਂਤ ਭੂਸ਼ਣ ਦੀ ਇਸ ਅਪੀਲ ਨੂੰ ਖਾਰਜ ਕਰ ਦਿੱਤਾ ਕਿ ਉਨ੍ਹਾਂ ਦੇ ਵਿਰੁੱਧ ਸੁਪਰੀਮ ਕੋਰਟ ਦੀ ਉਲੰਘਣਾ ਕਰਨ ਦੇ ਮਾਮਲੇ ਵਿੱਚ ਸਜ਼ਾ ਤੈਅ ਕਰਨ ਸਬੰਧੀ ਦਲੀਲਾਂ ਦੀ ਸੁਣਵਾਈ ਸਿਖਰਲੀ ਅਦਾਲਤ ਦੀ ਦੂਜੀ ਬੈਂਚ ਵੱਲੋਂ ਕੀਤੀ ਜਾਵੇ।

ਜਸਟਿਸ ਅਰੁਣ ਮਿਸ਼ਰਾ ਦੀ ਅਗਵਾਈ ਵਾਲੀ ਬੈਂਚ ਨੇ ਭੂਸ਼ਣ ਨੂੰ ਭਰੋਸਾ ਦਿਵਾਇਆ ਕਿ ਜਦੋਂ ਤੱਕ ਸੁਪਰੀਮ ਕੋਰਟ ਦੀ ਉਲੰਘਣਾ ਕਰਨ ਦੇ ਮਾਮਲੇ ਵਿੱਚ ਉਨ੍ਹਾਂ ਨੂੰ ਦੋਸ਼ੀ ਠਹਿਰਾਉਣ ਦੇ ਫੈਸਲੇ ਵਿਰੁੱਧ ਮੁੜ ਵਿਚਾਰ ਪਟੀਸ਼ਨ 'ਤੇ ਕੋਈ ਫੈਸਲਾ ਨਹੀਂ ਲਿਆ ਜਾਂਦਾ, ਉਦੋਂ ਤੱਕ ਸਜ਼ਾ ਸਬੰਧੀ ਕੋਈ ਕਾਰਵਾਈ ਨਹੀਂ ਕੀਤੀ ਜਾਵੇਗੀ।

ਬੈਂਚ ਨੇ ਭੂਸ਼ਣ ਦੇ ਵਕੀਲ ਦੁਸ਼ਯੰਤ ਦਵੇ ਨੂੰ ਕਿਹਾ ਕਿ ਉਹ ਅਦਾਲਤ ਨੂੰ ਇਹ ਗ਼ਲਤ ਕੰਮ ਕਰਨ ਲਈ ਕਹਿ ਰਹੇ ਹਨ ਕਿ ਸਜ਼ਾ ਸੁਣਾਉਣ ਦੀ ਅਪੀਲ ’ਤੇ ਇਕ ਹੋਰ ਬੈਂਚ ਦੀ ਸੁਣਵਾਈ ਹੋਣੀ ਚਾਹੀਦੀ ਹੈ।

ਭੂਸ਼ਣ ਨੇ ਕਿਹਾ ਕਿ ਮੇਰੇ ਟਵੀਟ ਇੱਕ ਨਾਗਰਿਕ ਵਜੋਂ ਮੇਰੀ ਡਿਊਟੀ ਨਿਭਾਉਣ ਸਬੰਧੀ ਸੀ। ਉਹ ਸੁਪਰੀਮ ਕੋਰਟ ਦੀ ਉਲੰਘਣਾ ਕਰਨ ਦੇ ਮਾਮਲੇ ਤੋਂ ਬਾਹਰ ਹੈ।

ਫ਼ੋਟੋ
ਫ਼ੋਟੋ

ਉਨ੍ਹਾਂ ਕਿਹਾ ਕਿ ਜੇਕਰ ਮੈਂ ਇਤਿਹਾਸ ਦੇ ਇਸ ਮੋੜ ‘ਤੇ ਨਾ ਬੋਲਦਾ ਤਾਂ ਉਹ ਆਪਣੀ ਡਿਊਟੀ ਨਿਭਾਉਣ ਵਿਚ ਅਸਫ਼ਲ ਹੋ ਜਾਂਦੇ। ਉਨ੍ਹਾਂ ਕਿਹਾ ਕਿ ਅਦਾਲਤ ਜੋ ਵੀ ਸਜ਼ਾ ਦੇਵੇਗੀ ਉਹ ਭੁਗਤਣ ਲਈ ਤਿਆਰ ਹਨ। ਉਨ੍ਹਾਂ ਕਿਹਾ ਕਿ ਮਾਫ਼ੀ ਮੰਗਣਾ ਉਨ੍ਹਾਂ ਲਈ ਇਦਾਂ ਹੋਵੇਗਾ ਜਿਵੇਂ ਉਨ੍ਹਾਂ ਨੇ ਸੁਪਰੀਮ ਕੋਰਟ ਦੀ ਉਲੰਘਣਾ ਕੀਤੀ ਹੋਵੇ।

ਜ਼ਿਕਰਯੋਗ ਹੈ ਕਿ 14 ਅਗਸਤ ਨੂੰ ਸੁਪਰੀਮ ਕੋਰਟ ਨੇ ਐਡਵੋਕੇਟ ਪ੍ਰਸ਼ਾਂਤ ਭੂਸ਼ਣ ਨੂੰ ਅਦਾਲਤ ਦੀ ਉਲੰਘਣਾ ਕਰਨ ਦੇ ਮਾਮਲੇ ਵਿੱਚ ਦੋਸ਼ੀ ਠਹਿਰਾਇਆ ਸੀ। ਜਸਟਿਸ ਅਰੁਣ ਮਿਸ਼ਰਾ, ਜਸਟਿਸ ਬੀ ਆਰ ਗਵਈ ਅਤੇ ਜਸਟਿਸ ਕ੍ਰਿਸ਼ਨ ਮੁਰਾਰੀ ਦੇ ਬੈਂਚ ਨੇ ਭੂਸ਼ਣ ਨੂੰ ਇਸ ਮਾਮਲੇ 'ਚ ਦੋਸ਼ੀ ਠਹਿਰਾਉਂਦਿਆਂ ਕਿਹਾ ਕਿ ਇਸ ਦੀ ਸਜ਼ਾ ਉੱਤੇ 20 ਅਗਸਤ ਨੂੰ ਬਹਿਸ ਸੁਣੀ ਜਾਵੇਗੀ।

ਦੱਸ ਦਈਏ ਕਿ ਸੀਨੀਅਰ ਵਕੀਲ ਪ੍ਰਸ਼ਾਂਤ ਭੂਸ਼ਣ ਨੇ ਸੁਪਰੀਮ ਕੋਰਟ ਅਤੇ ਚੀਫ਼ ਜਸਟਿਸ ਐਸ.ਏ. ਬੋਬੜੇ ਖਿਲਾਫ ਟਵੀਟ ਕੀਤਾ ਸੀ, ਜਿਸ ‘ਤੇ ਅਦਾਲਤ ਨੋਟਿਸ ਲੈ ਕੇ ਕਾਰਵਾਈ ਕਰ ਰਹੀ ਹੈ। 27 ਜੂਨ ਨੂੰ ਪ੍ਰਸ਼ਾਂਤ ਭੂਸ਼ਣ ਨੇ ਆਪਣੇ ਟਵਿੱਟਰ ਹੈਂਡਲ ਤੋਂ ਇਕ ਟਵੀਟ ਸੁਪਰੀਮ ਕੋਰਟ ਵਿਰੁੱਧ ਕੀਤਾ ਅਤੇ ਦੂਜਾ ਚੀਫ਼ ਜਸਟਿਸ ਐਸ.ਏ. ਬੋਬੜੇ ਵਿਰੁੱਧ ਕੀਤਾ। 22 ਜੁਲਾਈ ਨੂੰ ਪ੍ਰਸ਼ਾਂਤ ਭੂਸ਼ਣ ਨੂੰ ਸੁਪਰੀਮ ਕੋਰਟ ਤੋਂ ਨੋਟਿਸ ਮਿਲਿਆ ਸੀ।

ETV Bharat Logo

Copyright © 2024 Ushodaya Enterprises Pvt. Ltd., All Rights Reserved.