ਨਵੀਂ ਦਿੱਲੀ: ਭਾਰਤ 'ਚ ਕੋਰੋਨਾ ਪੀੜਤਾਂ ਦਾ ਅੰਕੜਾ ਲਗਾਤਾਰ ਵੱਧਦਾ ਜਾ ਰਿਹਾ ਹੈ। ਸਿਹਤ ਮੰਤਰਾਲੇ ਵੱਲੋਂ ਜਾਰੀ ਅੰਕੜਿਆਂ ਮੁਤਾਬਕ ਪਿਛਲੇ 24 ਦੌਰਾਨ ਭਾਰਤ 'ਚ ਕੋਰੋਨਾ ਵਾਇਰਸ ਦੇ ਸਭ ਤੋਂ ਵੱਧ 95,735 ਨਵੇਂ ਮਾਮਲੇ ਸਾਹਮਣੇ ਆਏ ਹਨ ਅਤੇ 1,172 ਲੋਕਾਂ ਦੀ ਮੌਤ ਹੋਈ ਹੈ।
ਇਨ੍ਹਾਂ ਨਵੇਂ ਮਾਮਲਿਆਂ ਦੇ ਨਾਲ ਭਾਰਤ 'ਚ ਕੋਰੋਨਾ ਪੀੜਤਾਂ ਦਾ ਅੰਕੜਾ 44,65,864 ਤੱਕ ਪਹੁੰਚ ਗਿਆ ਹੈ ਅਤੇ ਇਸ ਵਾਇਰਸ ਕਾਰਨ ਹੁਣ ਤੱਕ 75062 ਲੋਕ ਆਪਣੀ ਜਾਨ ਗੁਆ ਚੁੱਕੇ ਹਨ।
ਪਿਛਲੇ 24 ਘੰਟਿਆਂ ਵਿੱਚ 72,939 ਵਿਅਕਤੀਆਂ ਨੇ ਇਸ ਵਾਇਰਸ ਨੂੰ ਮਾਤ ਦਿੱਤੀ ਹੈ। ਹੁਣ ਤੱਕ 34,71,783 ਲੋਕ ਇਸ ਖ਼ਤਰਨਾਕ ਵਾਇਰਸ ਨੂੰ ਹਰਾਉਣ ਵਿਚ ਕਾਮਯਾਬ ਹੋਏ ਹਨ।
ਲਾਗ ਦੇ ਮਾਮਲਿਆਂ ਵਿੱਚ ਮਹਾਰਾਸ਼ਟਰ ਤੋਂ ਬਾਅਦ ਆਂਧਰਾ ਪ੍ਰਦੇਸ਼, ਕਰਨਾਟਕ, ਉੱਤਰ ਪ੍ਰਦੇਸ਼ ਅਤੇ ਤਾਮਿਲਨਾਡੂ ਦਾ ਨੰਬਰ ਆਉਂਦਾ ਹੈ, ਜਿਥੇ ਕ੍ਰਮਵਾਰ 10 ਹਜ਼ਾਰ 418, 9 ਹਜ਼ਾਰ 540, 6 ਹਜ਼ਾਰ 568 ਅਤੇ 5 ਹਜ਼ਾਰ 584 ਲੋਕ ਪ੍ਰਭਾਵਤ ਹੋਏ ਹਨ।
ਸਿਹਤ ਮੰਤਰਾਲੇ ਦੇ ਅੰਕੜਿਆਂ ਮੁਤਾਬਕ, 77.7 ਫੀਸਦੀ ਲੋਕ ਠੀਕ ਹੋ ਰਹੇ ਹਨ, ਜਦ ਕਿ ਮੌਤ ਦਰ 2 ਫੀਸਦੀ ਤੋਂ ਹੇਠਾਂ 1.6 ਪ੍ਰਤੀਸ਼ਤ 'ਤੇ ਬਣੀ ਹੋਈ ਹੈ। ਆਈਸੀਐਮਆਰ ਮੁਤਾਬਕ, ਪਿਛਲੇ 24 ਘੰਟਿਆਂ ਵਿੱਚ 11.29 ਲੱਖ ਲੋਕਾਂ ਦੇ ਸੈਂਪਲ ਇਕੱਠੇ ਕੀਤੇ ਗਏ ਹਨ, ਜਦ ਕਿ ਹੁਣ ਤੱਕ 5,29,34,433 ਲੋਕਾਂ ਦੀ ਕੋਰੋਨ ਜਾਂਚ ਕੀਤੀ ਜਾ ਚੁੱਕੀ ਹੈ।