ਨਵੀਂ ਦਿੱਲੀ: ਕੋਰੋਨਾ ਵਾਇਰਸ ਦੇ ਲਗਾਤਾਰ ਵੱਧ ਰਹੇ ਮਾਮਲਿਆਂ ਵਿਚਕਾਰ ਦਿੱਲੀ ਤੋਂ ਇੱਕ ਚੰਗੀ ਖ਼ਬਰ ਸਾਹਮਣੇ ਆਈ ਹੈ ਜਿੱਥੇ ਪਹਿਲੀ ਕੋਰੋਨਾ ਪੀੜਤ ਗਰਭਵਤੀ ਮਹਿਲਾ ਨੇ ਬੱਚੇ ਨੂੰ ਜਨਮ ਦਿੱਤਾ ਹੈ। 10 ਡਾਕਟਰਾਂ ਦੀ ਟੀਮ ਨੇ ਆਈਸੋਲੇਸ਼ਨ ਕਮਰੇ ਨੂੰ ਆਪ੍ਰੇਸ਼ਨ ਥੀਏਟਰ ਬਣਾ ਕੇ ਔਰਤ ਦੀ ਡਿਲੀਵਰੀ ਕਰਵਾਈ।
ਇਸ ਵਿੱਚ ਖ਼ਾਸ ਅਤੇ ਖੁਸ਼ੀ ਦੀ ਗੱਲ ਇਹ ਹੈ ਕਿ ਬੱਚਾ ਅਤੇ ਮਾਂ ਦੋਵੇਂ ਤੰਦਰੁਸਤ ਹਨ। ਏਮਜ਼ ਦੇ ਪ੍ਰਸੂਤੀ ਰੋਗ ਵਿਭਾਗ ਦੇ ਡਾਕਟਰਾਂ ਦੀ ਟੀਮ ਨੇ ਸਫ਼ਲਤਾਪੂਰਵਕ ਡਿਲੀਵਰੀ ਕਰਵਾਈ ਅਤੇ ਦੱਸਿਆ ਕਿ ਡਿਲੀਵਰੀ ਤੋਂ ਬਾਅਦ ਮਾਂ ਅਤੇ ਬੱਚਾ ਬਿਲਕੁਲ ਤੰਦਰੁਸਤ ਹਨ।
ਦੱਸ ਦਈਏ ਕਿ ਕੋਰੋਨਾ ਵਾਇਰਸ ਦੇ ਮੱਦੇਨਜ਼ਰ ਵੀਰਵਾਰ ਨੂੰ ਔਰਤ ਦੀ ਡਿਲੀਵਰੀ ਕਰਵਾਉਣ ਦੀ ਯੋਜਨਾ ਬਣਾਈ ਜਾ ਰਹੀ ਸੀ ਅਤੇ ਸ਼ੁੱਕਰਵਾਰ ਨੂੰ ਇਸ ਨੂੰ ਨੇਪਰੇ ਚਾੜ੍ਹਿਆ ਗਿਆ। ਔਰਤ ਦੀ ਡਿਲੀਵਰੀ ਤੈਅ ਸਮੇਂ ਤੋਂ ਇੱਕ ਹਫ਼ਤਾ ਪਹਿਲਾਂ ਹੀ ਕਰ ਦਿੱਤੀ ਗਈ।
ਇਹ ਵੀ ਪੜ੍ਹੋ: ਪੰਜਾਬ ਪੁਲਿਸ ਕਰਫਿਊ ਦੀ ਉਲੰਘਣਾ ਕਰਨ ਵਾਲਿਆਂ 'ਤੇ ਡਰੋਨ ਨਾਲ ਕਰੇਗੀ ਨਿਗਰਾਨੀ
ਏਮਜ਼ ਦੇ ਡਾਕਟਰਾਂ ਨੇ ਦੱਸਿਆ ਕਿ ਜਿਵੇਂ ਸੋਚਿਆ ਸੀ ਸਭ ਓਵੇਂ ਹੀ ਹੋਇਆ ਹੈ। ਬੱਚੇ ਤੇ ਮਹਿਲਾ ਦੀ ਜਾਂਚ ਕੀਤੀ ਜਾ ਰਹੀ ਹੈ। ਉਨ੍ਹਾਂ ਇਹ ਵੀ ਦੱਸਿਆ ਕਿ ਸਾਵਧਾਨੀ ਅਤੇ ਸੁਰੱਖਿਆ ਉਪਕਰਨਾਂ ਨਾਲ ਬੱਚੇ ਨੂੰ ਮਾਂ ਕੋਲ ਹੀ ਰੱਖਿਆ ਗਿਆ ਹੈ ਅਤੇ ਬੱਚੇ ਦੀ ਕੁੱਝ ਦਿਨਾਂ ਬਾਅਦ ਜਾਂਚ ਕੀਤੀ ਜਾਵੇਗੀ