ETV Bharat / bharat

ਤਬਲੀਗੀ ਜਮਾਤ ਦੇ ਕਾਰਨ ਕਈ ਲੋਕਾਂ ਤੱਕ ਫ਼ੈਲਿਆ ਕੋਰੋਨਾ: ਗ੍ਰਹਿ ਮੰਤਰਾਲਾ

ਸੰਸਦ ਦੇ ਮਾਨਸੂਨ ਸੈਸ਼ਨ ਦੇ ਅੱਠਵੇਂ ਦਿਨ ਅੱਜ ਗ੍ਰਹਿ ਮੰਤਰਾਲੇ ਨੇ ਤਬਲੀਗੀ ਜਮਾਤ ਦੇ ਮੈਂਬਰਾਂ ਦੀ ਗ੍ਰਿਫ਼ਤਾਰੀ ਨਾਲ ਜੁੜੀ ਸੂਚਨਾ ਦਿੱਤੀ ਹੈ। ਰਾਜ ਸਭਾ ਵਿੱਚ ਗ੍ਰਹਿ ਰਾਜਮੰਤਰੀ ਜੀ ਕ੍ਰਿਸ਼ਨ ਰੈਡੀ ਨੇ ਇੱਕ ਸਵਾਲ ਦੇ ਜਵਾਬ ਵਿੱਚ ਕਿਹਾ ਕਿ ਦਿੱਲੀ ਪੁਲਿਸ ਨੇ 29 ਮਾਰਚ ਤੋਂ ਬਾਅਦ ਤਬਲੀਗੀ ਜਮਾਤ ਦੇ 233 ਮੈਂਬਰਾਂ ਨੂੰ ਗ੍ਰਿਫ਼ਤਾਰ ਕੀਤਾ ਹੈ।

ਤਸਵੀਰ
ਤਸਵੀਰ
author img

By

Published : Sep 21, 2020, 9:24 PM IST

ਨਵੀਂ ਦਿੱਲੀ: ਕੇਂਦਰੀ ਗ੍ਰਹਿ ਮੰਤਰਾਲੇ ਨੇ ਕਿਹਾ ਕਿ ਦਿੱਲੀ ਦੇ ਨਿਜ਼ਾਮੂਦੀਨ ਮਰਕਜ ਵਿੱਚ ਕੋਰੋਨਾ ਵਾਇਰਸ ਦਾ ਪ੍ਰਸਾਰ ਰੋਕਣ ਦੇ ਲਈ ਜਾਰੀ ਦਿਸ਼ਾ ਨਿਰਦੇਸ਼ਾਂ ਦੀ ਉਲੰਘਣਾ ਕੀਤੀ ਗਈ। ਇਸ ਕਾਰਨ ਕੋਰੋਨਾ ਵਾਇਰਸ ਦਾ ਫ਼ੈਲਾਅ ਕਈ ਲੋਕਾਂ ਤੱਕ ਪਹੁੰਚ ਗਿਆ। ਸੋਮਵਾਰ ਨੂੰ ਰਾਜ ਸਭਾ ਵਿੱਚ ਤਬਲੀਗੀ ਜਮਾਤ ਸਬੰਧੀ ਪੁੱਛੇ ਗਏ ਇੱਕ ਸਵਾਲ ਦਾ ਜਵਾਬ ਦਿੰਦਿਆਂ ਗ੍ਰਹਿ ਰਾਜ ਮੰਤਰੀ ਕ੍ਰਿਸ਼ਨ ਰੈਡੀ ਨੇ ਇਹ ਗੱਲ ਕਹੀ।

ਕੇਂਦਰੀ ਗ੍ਰਹਿ ਰਾਜ ਮੰਤਰੀ ਕ੍ਰਿਸ਼ਨ ਰੈਡੀ ਨੇ ਰਾਜ ਸਭਾ ਵਿੱਚ ਇਹ ਵੀ ਕਿਹਾ ਕਿ ਦਿੱਲੀ ਪੁਲਿਸ ਨੇ ਤਬਲੀਗੀ ਜਮਾਤ ਦੇ 233 ਮੈਂਬਰਾਂ ਨੂੰ ਗ੍ਰਿਫ਼ਤਾਰ ਕੀਤਾ ਕਿੳਂਕਿ 29 ਮਾਰਚ ਤੋਂ ਸੰਗਠਨ ਦੇ ਮੁੱਖ ਦਫ਼ਤਰ ਵਿੱਚੋਂ 2,361 ਲੋਕਾਂ ਨੂੰ ਕੱਢਿਆ ਗਿਆ ਹੈ। ਉਨ੍ਹਾਂ ਨੇ ਇਹ ਜਾਣਕਾਰੀ ਰਾਜ ਸਭਾ ਵਿੱਚ ਇੱਕ ਲਿਖ਼ਤ ਜਵਾਬ ਵਿੱਚ ਦਿੱਤੀ।

ਤਬਲੀਗੀ ਜਮਾਤ ਦੇ ਕਾਰਨ ਕਈ ਲੋਕਾਂ ਤੱਕ ਫ਼ੈਲਿਆ ਕੋਰੋਨਾ: ਗ੍ਰਹਿ ਮੰਤਰਾਲਾ
ਤਬਲੀਗੀ ਜਮਾਤ ਦੇ ਕਾਰਨ ਕਈ ਲੋਕਾਂ ਤੱਕ ਫ਼ੈਲਿਆ ਕੋਰੋਨਾ: ਗ੍ਰਹਿ ਮੰਤਰਾਲਾ

ਗ੍ਰਹਿ ਮੰਤਰਾਲੇ ਨੇ ਕਿਹਾ ਕਿ ਦਿੱਲੀ ਪੁਲਿਸ ਦੀ ਰਿਪੋਰਟ ਦੇ ਅਨੁਸਾਰ, ਕੋਰੋਨਾ ਦੇ ਫੈਲਣ ਸਬੰਧੀ ਵੱਖ-ਵੱਖ ਅਥਾਰਟੀਆਂ ਦੁਆਰਾ ਜਾਰੀ ਦਿਸ਼ਾ-ਨਿਰਦੇਸ਼ਾਂ ਅਤੇ ਆਦੇਸ਼ਾਂ ਦੇ ਬਾਵਜੂਦ, ਇੱਕ ਬੰਦ ਹਾਲ ਦੇ ਅੰਦਰ ਵਿਸ਼ਾਲ ਇਕੱਠ ਕੀਤਾ ਗਿਆ। ਮੀਟਿੰਗ ਵਿੱਚ ਸਰੀਰਕ ਦੂਰੀ (ਸਮਾਜਕ ਦੂਰੀ) ਦੀ ਪਾਲਣਾ ਨਹੀਂ ਕੀਤੀ ਗਈ। ਮਾਸਕ ਅਤੇ ਸੈਨੀਟਾਈਜ਼ਰ ਵਰਗੇ ਉਪਾਵਾਂ ਨੂੰ ਵੀ ਨਜ਼ਰ ਅੰਦਾਜ਼ ਕੀਤਾ ਗਿਆ ਸੀ। ਇਸ ਕਾਰਨ ਵੱਡੀ ਗਿਣਤੀ ਵਿੱਚ ਕੋਰੋਨਾ ਦੀ ਲਾਗ ਫ਼ੈਲ ਗਈ।

ਰਾਜ ਸਭਾ ਵਿੱਚ ਗ੍ਰਹਿ ਰਾਜ ਮੰਤਰੀ ਦਾ ਜਵਾਬ

ਸ਼ਿਵ ਸੈਨਾ ਦੇ ਸੰਸਦ ਮੈਂਬਰ ਅਨਿਲ ਦੇਸਾਈ ਦੇ ਇੱਕ ਹੋਰ ਸਵਾਲ ਦਾ ਲਿਖਤੀ ਜਵਾਬ ਦਿੰਦਿਆਂ ਉਨ੍ਹਾਂ ਕਿਹਾ ਕਿ ਜਮਾਤ ਦੇ ਮੁਖੀ ਮੌਲਾਨਾ ਮੁਹੰਮਦ ਸਦਾ ਦੇ ਸੰਬੰਧ ਵਿੱਚ ਜਾਂਚ ਚੱਲ ਰਹੀ ਹੈ।

ਕਿਸ਼ਨ ਰੈਡੀ ਨੇ ਮੌਲਾਨਾ ਸਾਧ ਖ਼ਿਲਾਫ਼ ਕੀਤੀ ਗਈ ਕਾਰਵਾਈ ਬਾਰੇ ਜਾਣਕਾਰੀ ਦਿੰਦੇ ਹੋਏ ਕਿਹਾ ਕਿ ਦਿੱਲੀ ਪੁਲਿਸ ਨੇ ਤਬਲੀਗੀ ਸਭਾ ਨਾਲ ਸਬੰਧਤ ਕੇਸ ਦਰਜ ਕੀਤਾ ਹੈ। ਦਿੱਲੀ ਪੁਲਿਸ ਨੇ ਧਾਰਾ 14-ਬੀ ਵਿਦੇਸ਼ੀ ਕਾਨੂੰਨ 1946, ਧਾਰਾ ਤਿੰਨ ਮਹਾਂਮਾਰੀ ਰੋਗ ਐਕਟ 1897 ਅਤੇ ਧਾਰਾ 51-58 ਆਪਦਾ ਪ੍ਰਬੰਧਨ ਐਕਟ 2005 ਤਹਿਤ ਦਰਜ ਕੀਤਾ ਹੈ।

ਦੱਸਣਯੋਗ ਹੈ ਕਿ ਗ੍ਰਹਿ ਮੰਤਰਾਲੇ ਨੇ ਪਿਛਲੇ ਜੂਨ ਵਿੱਚ 2,550 ਵਿਦੇਸ਼ੀ ਤਬਲੀਗੀ ਜਮਾਤ ਦੇ ਮੈਂਬਰਾਂ ਨੂੰ ਕਾਲੀ ਸੂਚੀ ਵਿੱਚ ਪਾਇਆ ਸੀ। ਇਹ ਸਾਰੇ ਲੋਕ ਦੇਸ਼ ਵਿਆਪੀ ਤਾਲਾਬੰਦੀ ਦੌਰਾਨ ਭਾਰਤ ਵਿੱਚ ਰਹਿ ਰਹੇ ਸਨ ਤੇ ਉਨ੍ਹਾਂ ਉੱਤੇ ਵੀਜ਼ਾ ਨਿਯਮਾਂ ਦੀ ਉਲੰਘਣਾ ਕਰਨ ਦਾ ਦੋਸ਼ ਹੈ। ਗ੍ਰਹਿ ਮੰਤਰਾਲੇ ਨੇ ਕਿਹਾ ਸੀ ਕਿ ਇਨ੍ਹਾਂ ਲੋਕਾਂ ਨੂੰ ਅਗਲੇ 10 ਸਾਲਾਂ ਲਈ ਦੇਸ਼ ਵਿੱਚ ਦਾਖ਼ਲ ਨਹੀਂ ਹੋਣ ਦਿੱਤਾ ਜਾਵੇਗਾ।

ਸੁਪਰੀਮ ਕੋਰਟ ਨੇ 29 ਜੂਨ ਨੂੰ ਤਬਲੀਗੀ ਜਮਾਤ ਦੀਆਂ ਗਤੀਵਿਧੀਆਂ ਵਿੱਚ ਕਥਿਤ ਤੌਰ 'ਤੇ ਸ਼ਮੂਲੀਅਤ ਲਈ ਕਾਲੀ ਸੂਚੀ ਵਿੱਚ ਰੱਗੇ ਗਏ 35 ਦੇਸ਼ਾਂ ਦੇ ਲਗਭਗ 2500 ਵਿਦੇਸ਼ੀ ਨਾਗਰਿਕਾਂ ਦੀ ਵੀਜ਼ਾ ਸਥਿਤੀ ਬਾਰੇ ਵਿੱਚ ਸੋਮਵਾਰ ਨੂੰ ਗ੍ਰਹਿ ਮੰਤਰਾਲੇ ਨੂੰ ਆਪਣੀ ਸਥਿਤੀ ਸਪੱਸ਼ਟ ਕਰਨ ਦੇ ਨਿਰਦੇਸ਼ ਦਿੱਤੇ ਸਨ।

ਇਸ ਤੋਂ ਬਾਅਦ ਕੇਂਦਰ ਨੇ 2 ਜੁਲਾਈ ਨੂੰ ਕਿਹਾ ਸੀ ਕਿ 11 ਰਾਜਾਂ ਨੇ ਤਬਲੀਗੀ ਜਮਾਤ ਦੇ ਵਿਦੇਸ਼ੀ ਮੈਂਬਰਾਂ ਖ਼ਿਲਾਫ਼ 205 ਐਫਆਈਆਰ ਦਰਜ ਕੀਤੀਆਂ ਹਨ। ਹੁਣ ਤੱਕ 2,765 ਵਿਦੇਸ਼ੀ ਲੋਕਾਂ ਨੂੰ ਕਾਲੀ ਸੂਚੀ ਵਿੱਚ ਸ਼ਾਮਿਲ ਕੀਤਾ ਜਾ ਚੁੱਕਾ ਹੈ ਜਦੋਂਕਿ 2,679 ਵਿਦੇਸ਼ੀ ਲੋਕਾਂ ਦੇ ਵੀਜ਼ੇ ਰੱਦ ਕੀਤੇ ਜਾ ਚੁੱਕੇ ਹਨ।

ETV Bharat Logo

Copyright © 2024 Ushodaya Enterprises Pvt. Ltd., All Rights Reserved.