ਨਵੀਂ ਦਿੱਲੀ: ਭਾਰਤ 'ਚ ਕੋਰੋਨਾ ਪੀੜਤਾਂ ਦਾ ਅੰਕੜਾ ਲਗਾਤਾਰ ਵੱਧਦਾ ਜਾ ਰਿਹਾ ਹੈ। ਬੀਤੇ 24 ਘੰਟਿਆਂ ਦੌਰਾਨ ਕੋਰੋਨਾ ਵਾਇਰਸ ਦੇ ਸਭ ਤੋਂ ਵੱਧ 57,118 ਮਾਮਲੇ ਸਾਹਮਣੇ ਆਏ ਹਨ ਅਤੇ 36,511 ਲੋਕਾਂ ਦੀ ਮੌਤ ਹੋਈ ਹੈ।
ਕੇਂਦਰੀ ਸਿਹਤ ਮੰਤਰਾਲੇ ਦੇ ਅੰਕੜਿਆਂ ਮੁਤਾਬਕ, ਭਾਰਤ ਵਿੱਚ ਕੋਰੋਨਾ ਪੀੜਤਾਂ ਦਾ ਅੰਕੜਾ 16,95,988 ਤੱਕ ਪਹੁੰਚ ਗਿਆ ਹੈ ਅਤੇ ਮਰਨ ਵਾਲਿਆਂ ਦੀ ਗਿਣਤੀ 36,511 ਹੋ ਗਈ ਹੈ। ਸਿਹਤਯਾਬ ਹੋਏ ਲੋਕਾਂ ਦੀ ਗਿਣਤੀ ਵੀ ਵਧ ਕੇ 10,94,374 ਹੋ ਗਈ ਹੈ।
ਇਹ ਲਗਾਤਾਰ ਤੀਜਾ ਦਿਨ ਹੈ ਜਦ ਕੋਰੋਨਾ ਵਾਇਰਸ ਦੇ 50 ਹਜ਼ਾਰ ਤੋਂ ਵੱਧ ਮਾਮਲੇ ਸਾਹਮਣੇ ਆਏ ਹਨ। ਦੇਸ਼ ਵਿੱਚ ਅਜੇ ਵੀ 5,65,103 ਲੋਕ ਮਹਾਂਮਾਰੀ ਦੀ ਲਪੇਟ ਵਿੱਚ ਹਨ। ਪਿਛਲੇ 24 ਘੰਟਿਆਂ ਦੌਰਾਨ 764 ਲੋਕਾਂ ਦੀ ਮੌਤ ਤੋਂ ਬਾਅਦ ਮਰਨ ਇਹ ਮਹਾਂਮਾਰੀ ਨਾਲ ਮਰਨ ਵਾਲੇ ਲੋਕਾਂ ਦੀ ਗਿਣਤੀ 36,511 ਹੋ ਚੁੱਕੀ ਹੈ। ਇਨ੍ਹਾਂ ਕੁੱਲ ਮਾਮਲਿਆਂ ਵਿੱਚ ਵਿਦੇਸ਼ੀ ਨਾਗਰਿਕ ਵੀ ਸ਼ਾਮਲ ਹਨ।
ਫਿਲਹਾਲ ਦੇਸ਼ 'ਚ 5,65,103 ਮਰੀਜ਼ ਇਸ ਜ਼ੇਰੇ ਇਲਾਜ ਹਨ। ਅੰਕੜਿਆਂ ਦੇ ਮੁਤਾਬਕ ਕੋਵਿਡ-19 ਤੋਂ ਸਿਹਤਯਾਬ ਹੋਏ ਲੋਕਾਂ ਦੇ ਠੀਕ ਹੋਣ ਦੀ ਦਰ 64.53 ਫੀਸਦੀ ਹੈ ਜਦਕਿ ਮੌਤ ਦਰ ਘੱਟ ਕੇ 2.15 ਫੀਸਦੀ ਰਹਿ ਗਈ ਹੈ।