ਨਵੀਂ ਦਿੱਲੀ: ਚੀਨ ਵਿੱਚ ਕੋਰੋਨਾ ਵਾਇਰਸ ਕਾਰਨ ਮਰਨ ਵਾਲਿਆਂ ਦੀ ਗਿਣਤੀ 2000 ਤੱਕ ਪਹੁੰਚ ਗਈ ਹੈ। 72 ਹਜ਼ਾਰ ਤੋਂ ਵੀ ਜ਼ਿਆਦਾ ਲੋਕ ਇਸ ਵਾਇਰਸ ਨਾਲ ਪੀੜਤ ਹਨ ਅਤੇ 12 ਹਜ਼ਾਰ ਲੋਕਾਂ ਨੂੰ ਹੁਣ ਤੱਕ ਬਚਾਇਆ ਜਾ ਚੁੱਕਿਆ ਹੈ।
ਚੀਨ ਪਹਿਲਾਂ ਤੋਂ ਹੀ ਕੋਰੋਨਾ ਵਾਇਰਸ ਵਰਗੀ ਸਮੱਸਿਆ ਨਾਲ ਲੜ ਰਿਹਾ ਹੈ ਪਰ ਇਸੇ ਦੌਰਾਨ ਚੀਨ ਸਾਹਮਣੇ ਇਕ ਨਵੀਂ ਸਮੱਸਿਆ ਸਾਹਮਣੇ ਆ ਖੜ੍ਹੀ ਹੋ ਗਈ ਹੈ ਜਿਸ ਕਾਰਨ ਚੀਨ ਦੀ ਅਰਥਵਿਵਸਥਾ ਉੱਤੇ ਕਾਫੀ ਪ੍ਰਭਾਵ ਪੈ ਸਕਦਾ ਹੈ।
ਕੋਰੋਨਾ ਵਾਇਰਸ ਨਾਲ ਚੀਨ ਦੇ ਹੋਰਨਾਂ ਦੇਸ਼ਾਂ ਨਾਲ ਚੱਲ ਰਹੇ ਆਯਾਤ-ਨਿਰਯਾਤ ਉੱਤੇ ਵੀ ਡੂੰਘਾ ਅਸਰ ਪਿਆ ਹੈ ਅਤੇ ਇੱਥੋਂ ਤੱਕ ਚੀਨ ਨੇ ਕਈ ਆਯਾਤ-ਨਿਰਯਾਤ ਉੱਤੇ ਰੋਕ ਵੀ ਲਾ ਦਿੱਤੀ ਹੈ।
ਇਸ ਨੂੰ ਲੈ ਕੇ ਚੀਨੀ ਰਾਜਦੂਤ ਸੁਨ ਵਿਦੋਂਗ ਦਾ ਕਹਿਣਾ ਹੈ ਕਿ ਇਸ ਮਹਾਂਮਾਰੀ ਤੋਂ ਬਾਅਦ, ਸਰਕਾਰ ਕੋਲ ਆਰਥਿਕ ਉਤਾਅ-ਚੜ੍ਹਾਅ ਨਾਲ ਨਜਿੱਠਣ ਲਈ ਲੋੜੀਂਦੇ ਸਰੋਤ ਅਤੇ ਨੀਤੀਗਤ ਸਾਧਨ ਹਨ। ਉਨ੍ਹਾਂ ਕਿਹਾ ਕਿ ਇੱਕੋ ਸਮੇਂ ਇਹ ਵਾਇਰਸ ਦੁਨੀਆ ਵਿਚ ਹਰ ਇਕ ਲਈ ਬਰਾਬਰ ਦਾ ਖ਼ਤਰਾ ਹੈ ਅਤੇ ਇਸ ਨਾਲ ਨਜਿੱਠਣ ਲਈ ਸਾਂਝੇ ਯਤਨਾਂ ਦੀ ਲੋੜ ਹੈ।