ETV Bharat / bharat

ਕੋਰੋਨਾ ਵਾਇਰਸ ਦਾ ਕਹਿਰ: ਮਹਾਂਮਾਰੀ ਨਾਲ ਮਰਨ ਵਾਲਿਆਂ ਦੀ ਗਿਣਤੀ 5000 ਤੋਂ ਪਾਰ - Corona virus outbreak

ਦੁਨੀਆ ਭਰ 'ਚ ਮਹਾਂਮਾਰੀ ਨਾਲ ਮਰਨ ਵਾਲਿਆਂ ਦੀ ਗਿਣਤੀ 5000 ਤੋਂ ਪਾਰ ਹੋ ਗਈ ਹੈ। ਵਾਇਰਸ ਨਾਲ 2 ਲੋਕਾਂ ਦੀ ਮੌਤ ਹੋ ਗਈ ਹੈ। ਜਦੋਂ ਕਿ 73 ਲੋਕਾਂ ਦਾ ਇਲਾਜ਼ ਕੀਤਾ ਜਾ ਰਿਹਾ ਹੈ। ਦੱਸਣਯੋਗ ਹੈ ਕਿ ਮਹਾਂਮਾਰੀ ਦੀ ਲਪੇਟ 'ਚ ਆਏ 10 ਹੋਰ ਵਿਅਕਤੀ ਇਲਾਜ ਤੋਂ ਬਾਅਦ ਪੂਰੀ ਤਰ੍ਹਾਂ ਠੀਕ ਹੋ ਕੇ ਘਰ ਜਾ ਚੁੱਕੇ ਹਨ।

ਕੋਰੋਨਾ ਵਾਇਰਸ ਦਾ ਕਹਿਰ
ਕੋਰੋਨਾ ਵਾਇਰਸ ਦਾ ਕਹਿਰ
author img

By

Published : Mar 14, 2020, 3:26 PM IST

ਚੰਡੀਗੜ੍ਹ: ਕੋਰੋਨਾ ਵਾਇਰਸ ਦਾ ਕਹਿਰ ਦੁਨੀਆ ਭਰ 'ਚ ਜਾਰੀ ਹੈ। ਮਹਾਂਮਾਰੀ ਨਾਲ ਮਰਨ ਵਾਲਿਆਂ ਦੀ ਗਿਣਤੀ ਦਿਨੋਂ ਦਿਨ ਵੱਧ ਰਹੀ ਹੈ। ਪਿਛਲੇ 24 ਘੰਟਿਆਂ ਵਿੱਚ ਕੋਰੋਨਾ ਕਾਰਨ 321 ਵਿਅਕਤੀਆਂ ਦੀ ਮੌਤ ਹੋਈ ਹੈ। ਦੁਨੀਆ ਭਰ 'ਚ ਮਹਾਂਮਾਰੀ ਨਾਲ ਮਰਨ ਵਾਲੀਆਂ ਦੀ ਗਿਣਤੀ 5000 ਤੋਂ ਪਾਰ ਹੋ ਗਈ ਹੈ।

  • 5,000 people have lost their lives to #COVID19 - this is a tragic milestone.
    Europe has now become the epicenter of the pandemic, with more reported cases and deaths than the rest of the world combined, apart from China. https://t.co/ryTAmB9ZnI

    — Tedros Adhanom Ghebreyesus (@DrTedros) March 14, 2020 " class="align-text-top noRightClick twitterSection" data=" ">

ਭਾਰਤ 'ਚ ਵੀ ਕੋਰੋਨਾ ਵਾਇਰਸ ਆਪਣੇ ਪੈਰ ਪਸਾਰ ਚੁੱਕਾ ਹੈ। ਵਾਇਰਸ ਨਾਲ 2 ਲੋਕਾਂ ਦੀ ਮੋਤ ਹੋ ਗਈ ਹੈ। ਜਦੋਂ ਕਿ 73 ਲੋਕਾਂ ਦਾ ਇਲਾਜ਼ ਕੀਤਾ ਜਾ ਰਿਹਾ ਹੈ। ਦੱਸਣਯੋਗ ਹੈ ਕਿ ਮਹਾਂਮਾਰੀ ਦੀ ਲਪੇਟ 'ਚ ਆਏ 10 ਹੋਰ ਵਿਅਕਤੀ ਇਲਾਜ ਤੋਂ ਬਾਅਦ ਪੂਰੀ ਤਰ੍ਹਾਂ ਠੀਕ ਹੋ ਕੇ ਘਰ ਜਾ ਚੁੱਕੇ ਹਨ। ਹਾਲਾਂਕਿ ਭਾਰਤ 'ਚ ਕੁਲ 85 ਮਾਮਲੇ ਸਾਹਮਣੇ ਆਏ ਹੈ।

ਚੀਨ ਵਿੱਚ ਕੋਰੋਨਾ ਦੇ ਨਵੇਂ ਮਾਮਲਿਆਂ ਵਿੱਚ ਕਮੀ ਆਈ ਹੈ। ਹੁਣ ਇਸ ਦੇ ਸਿਰਫ 4 ਨਵੇਂ ਮਾਮਲੇ ਸਾਹਮਣੇ ਆਏ ਹਨ। ਹੁਣ ਤੱਕ 80 ਹਜ਼ਾਰ ਤੋਂ ਵੱਧ ਲੋਕ ਚੀਨ ਵਿੱਚ ਕੋਰੋਨਾ ਨਾਲ ਪੀੜਤ ਹਨ ਤੇ 14,753 ਲੋਕ ਅਜੇ ਵੀ ਨਿਗਰਾਨੀ ਹੇਠ ਹਨ।

ਚੀਨ ਤੋਂ ਬਾਅਦ ਇਟਲੀ ਤੇ ਇਰਾਨ ਸਭ ਤੋਂ ਪ੍ਰਭਾਵਿਤ ਖੇਤਰਾਂ ਵਿਚੋਂ ਹਨ। ਇਟਲੀ 'ਚ ਮਰਨ ਵਾਲਿਆਂ ਦੀ ਗਿਣਤੀ 1000 ਨੂੰ ਪਾਰ ਕਰ ਗਈ ਹੈ। ਜਦੋਂ ਕਿ 2651 ਨਵੇਂ ਮਾਮਲੇ ਸਾਹਮਣੇ ਆਏ ਹਨ। ਇਰਾਨ ਵਿੱਚ 429, ਦੱਖਣੀ ਕੋਰੀਆ 'ਚ 67, ਸਪੇਨ 'ਚ 86 ਮੌਤਾਂ ਹੋਈਆਂ ਹਨ।

ਕੈਲੀਫੋਰਨੀਆ 'ਚ ਡਿਜ਼ਨੀਲੈਂਡ ਨੂੰ ਸ਼ਨੀਵਾਰ ਤੋਂ ਬੰਦ ਕਰਨ ਦਾ ਫੈਸਲਾ ਲਿਆ ਗਿਆ ਹੈ। ਇੱਥੇ ਲੱਖਾਂ ਯਾਤਰੀ ਹਰ ਰੋਜ਼ ਆਉਂਦੇ ਹਨ। ਇਹ ਮਾਰਚ ਦੇ ਅੰਤ ਤੱਕ ਬੰਦ ਰਹੇਗਾ। ਕੋਰੋਨਾ ਵਾਇਰਸ ਨਾਲ ਹਰ ਆਮ ਤੇ ਖਾਸ ਲੋਕ ਪ੍ਰਭਾਵਿਤ ਹੋ ਰਹੇ ਹਨ। ਬਾਤੇ ਦਿਨੀਂ ਕੈਨੇਡੀਅਨ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਦੀ ਪਤਨੀ ਵੀ ਕੋਰੋਨਾਵਾਇਰਸ ਤੋਂ ਪੀੜਤ ਪਾਈ ਗਈ ਹੈ। ਇਸ ਤੋਂ ਇਲਾਵਾ ਅਸਟ੍ਰੇਲਿਆ ਦੇ ਗ੍ਰਹਿ ਮੰਤਰੀ ਨੂੰ ਵੀ ਕੋਰੋਨਾ ਵਾਇਰਸ ਦੱਸਿਆ ਜਾ ਰਿਹੈ।

ਅਮਰੀਕਾ ਦੇ ਰਾਸ਼ਟਰਪਤੀ ਡੋਨਾਲਡ ਟਰੰਪ ਨੇ ਕੋਰੋਨਾ ਵਾਇਰਸ ਦੇ ਵੱਧਦੇ ਖ਼ਤਰੇ ਨੂੰ ਦੇਖਦੇ ਹੋਏ ਸ਼ੁਕਰਵਾਰ ਨੂੰ ਇੱਕ ਪ੍ਰੈਸ ਕਾਨਫ੍ਰੰਸ ਕੀਤੀ, ਜਿਸ ਵਿੱਚ ਉਨ੍ਹਾਂ ਨੇ ਕੋਰੋਨਾ ਵਾਇਰਸ ਉੱਤੇ ਕਾਬੂ ਪਾਉਣ ਲਈ ਨੈਸ਼ਨਲ ਐਮਰਜੈਂਸੀ ਦਾ ਐਲਾਨ ਕਰ ਦਿੱਤਾ ਹੈ।

ਕੋਰੋਨਾਵਾਇਰਸ ਦੇ ਮੱਦੇਨਜ਼ਰ ਡਿਜ਼ਨੀਵਰਲੈਂਡ ਨੇ ਅਮਰੀਕਾ ਤੇ ਫਰਾਂਸ ਦੀ ਰਾਜਧਾਨੀ ਪੈਰਿਸ 'ਚ ਫਲੋਰਿਡਾ ਦੇ ਥੀਮ ਪਾਰਕਾਂ ਨੂੰ ਬੰਦ ਕਰ ਦਿੱਤਾ ਹੈ। ਉਸੇ ਸਮੇਂ ਨਿਊਯਾਰਕ ਵਿੱਚ 500 ਤੋਂ ਵੱਧ ਲੋਕਾਂ ਦੇ ਇਕੱਠੇ ਹੋਣ 'ਤੇ ਸਖ਼ਤ ਪਾਬੰਦੀ ਲਾ ਦਿੱਤੀ ਹੈ।

ਵਿਸ਼ਵ ਸਿਹਤ ਸੰਗਠਨ ਨੇ ਬੁੱਧਵਾਰ ਨੂੰ ਕੋਰੋਨਾਵਾਇਰਸ ਨੂੰ ਮਹਾਮਾਰੀ ਐਲਾਨ ਦਿੱਤਾ ਹੈ। ਡਬਲਯੂਐਚਓ ਦੇ ਮੁਖੀ ਟੇਡਰੋਸ ਗੈਬਰਸੀਓਸ ਨੇ ਕਿਹਾ ਕਿ ਕੋਰੋਨਾ ਉਸੇ ਸਮੇਂ ਵਿਸ਼ਵ ਭਰ ਵਿੱਚ ਫੈਲ ਗਈ ਹੈ। ਉਸ ਨੇ ਅੰਤਰਰਾਸ਼ਟਰੀ ਭਾਈਚਾਰੇ ਨੂੰ ਮਹਾਮਾਰੀ ਨੂੰ ਰੋਕਣ ਲਈ ਤੁਰੰਤ ਅਤੇ ਹਮਲਾਵਰ ਕਦਮ ਚੁੱਕਣ ਦੀ ਅਪੀਲ ਕੀਤੀ।

ETV Bharat Logo

Copyright © 2024 Ushodaya Enterprises Pvt. Ltd., All Rights Reserved.