ਉਜੈਨ: ਕੋਰੋਨਾ ਵਾਇਰਸ ਨੇ ਚੀਨ ਵਿੱਚ ਤਬਾਹੀ ਮਚਾਈ ਹੋਈ ਹੈ। ਇਸ ਵਾਇਰਸ ਕਾਰਨ ਮੌਤਾਂ ਦੀ ਗਿਣਤੀ ਲਗਾਤਾਰ ਵੱਧ ਰਹੀ ਹੈ। ਇਸਦਾ ਪ੍ਰਭਾਵ ਹੁਣ ਮੱਧ ਪ੍ਰਦੇਸ਼ ਦੇ ਉਜੈਨ ਵਿੱਚ ਵੀ ਦੇਖਣ ਨੂੰ ਮਿਲਿਆ। ਚੀਨ ਦੇ ਵੁਹਾਨ ਸ਼ਹਿਰ ਵਿੱਚ ਐਮਬੀਬੀਐਸ ਦੀ ਪੜ੍ਹਾਈ ਕਰ ਰਿਹਾ ਇੱਕ ਵਿਦਿਆਰਥੀ, ਉੱਜੈਨ ਸਥਿਤ ਆਪਣੇ ਘਰ ਵਾਪਿਸ ਆ ਗਿਆ ਹੈ। ਫਿਲਹਾਲ ਉਹ ਹਸਪਤਾਲ ਵਿੱਚ ਦਾਖ਼ਲ ਹੈ। ਕੋਰੋਨਾ ਵਾਇਰਸ ਦੇ ਸ਼ੱਕੀ ਵਿਦਿਆਰਥੀ ਦੇ ਖੂਨ ਟੈਸਟ ਦੇ ਨਾਲ ਚਮੜੀ ਟੈਸਟ ਵੀ ਕੀਤਾ ਗਿਆ ਹੈ।
ਡਾਕਟਰਾਂ ਦਾ ਕਹਿਣਾ ਹੈ ਕਿ ਰਿਪੋਰਟ ਆਉਣ ਤੋਂ ਬਾਅਦ ਹੀ ਸਥਿਤੀ ਸਪੱਸ਼ਟ ਹੋਵੇਗੀ। ਨੌਜਵਾਨ ਨੂੰ ਲਗਾਤਾਰ ਜ਼ੁਕਾਮ, ਖਾਂਸੀ ਅਤੇ ਬੁਖਾਰ ਸੀ, ਜਿਸ ਤੋਂ ਬਾਅਦ ਉਸ ਨੂੰ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ। ਕੋਰੋਨਾ ਵਾਇਰਸ ਦੇ ਡਰ ਦੇ ਵਿਚਕਾਰ ਡਾਕਟਰਾਂ ਦੀ ਇੱਕ ਟੀਮ ਸਰਕਾਰ ਦੇ ਆਦੇਸ਼ਾਂ 'ਤੇ ਇਸ ਦੀ ਨਿਰੰਤਰ ਜਾਂਚ ਕਰ ਰਹੀ ਹੈ।
ਇਹ ਵੀ ਪੜ੍ਹੋ: ਭਾਜਪਾ ਦੇ ਕੇਂਦਰੀ ਮੰਤਰੀ ਅਨੁਰਾਗ ਠਾਕੁਰ ਦੀ ਭੜਕਾਉ ਨਾਅਰੇਬਾਜ਼ੀ 'ਤੇ CEO ਨੇ ਮੰਗੀ ਰਿਪੋਰਟ
ਕੋਰੋਨਾ ਵਾਇਰਸ ਦਾ ਸ਼ੱਕੀ ਮਰੀਜ਼ 13 ਜਨਵਰੀ ਨੂੰ ਉਜੈਨ ਪਹੁੰਚਿਆ। ਭਾਰਤ ਵਿੱਚ 14 ਦਿਨ ਰਹਿਣ ਤੋਂ ਬਾਅਦ ਉਸ ਨੂੰ ਖੰਘ, ਜ਼ੁਕਾਮ ਅਤੇ ਬੁਖਾਰ ਸ਼ੁਰੂ ਹੋ ਗਿਆ। ਜਦੋਂ ਸਥਿਤੀ ਵਿੱਚ ਸੁਧਾਰ ਨਾ ਹੋਇਆ ਤਾਂ ਉਸ ਨੂੰ ਹਸਪਤਾਲ ਵਿੱਚ ਦਾਖ਼ਲ ਕਰਵਾਇਆ ਗਿਆ। ਕੁਲੈਕਟਰ ਦਾ ਕਹਿਣਾ ਹੈ ਕਿ ਅਜਿਹੇ ਲੱਛਣਾਂ ਵਾਲੇ ਮਰੀਜ਼ਾਂ ਦੀ ਪਛਾਣ ਕੀਤੀ ਜਾ ਰਹੀ ਹੈ। ਪ੍ਰਸ਼ਾਸਨ ਅਤੇ ਸਿਹਤ ਵਿਭਾਗ ਦੀ ਟੀਮ ਨੇ ਇਸ ਲਈ ਜ਼ਰੂਰੀ ਦਿਸ਼ਾ ਨਿਰਦੇਸ਼ ਜਾਰੀ ਕੀਤੇ ਹਨ।