ETV Bharat / bharat

ਕੋਵਿਡ-19 ਮਰੀਜ਼ਾਂ ਦੀ ਗਿਣਤੀ 30 ਹਜ਼ਾਰ ਦੇ ਕਰੀਬ, 937 ਮੌਤਾਂ

ਦੇਸ਼ ਵਿੱਚ ਕੋਰੋਨਾ ਵਾਇਰਸ ਪੀੜਤ ਮਰੀਜ਼ਾਂ ਦੀ ਗਿਣਤੀ 29,974 ਹੋ ਗਈ ਹੈ। ਇਸ ਘਾਤਕ ਵਾਇਰਸ ਕਾਰਨ ਹੁਣ ਤੱਕ 937 ਲੋਕਾਂ ਦੀ ਮੌਤ ਵੀ ਹੋਈ ਹੈ। ਇਸ ਵਾਇਰਸ ਨਾਲ ਪਿਛਲੇ 24 ਘੰਟਿਆਂ ਵਿੱਚ 51 ਲੋਕਾਂ ਦੀ ਜਾਨ ਗਈ ਹੈ।

ਕੋਵਿਡ-19
ਕੋਵਿਡ-19
author img

By

Published : Apr 28, 2020, 6:46 PM IST

ਨਵੀਂ ਦਿੱਲੀ: ਦੇਸ਼ ਵਿੱਚ ਕੋਰੋਨਾ ਵਾਇਰਸ ਦਾ ਕਹਿਰ ਲਗਾਤਾਰ ਜਾਰੀ ਹੈ। ਭਾਰਤ ਵਿੱਚ ਕੋਰੋਨਾ ਵਾਇਰਸ ਦੇ ਮਾਮਲਿਆਂ ਵਿੱਚ ਠੱਲ੍ਹ ਪੈਂਦੀ ਨਜ਼ਰ ਨਹੀਂ ਆ ਰਹੀ। ਦੇਸ਼ ਵਿੱਚ ਕੋਰੋਨਾ ਵਾਇਰਸ ਪੀੜਤ ਮਰੀਜ਼ਾਂ ਦੀ ਗਿਣਤੀ 30 ਹਜ਼ਾਰ ਦੇ ਕਰੀਬ ਪੁਹੰਚ ਗਈ ਹੈ।

  • Health & Family Welfare Ministry has issued guidelines for home isolation of people who either have very mild #COVID19 symptoms or are in the pre-symptomatic phase. Such patients with requisite self-isolation facility at their residence will now have the option for home isolation pic.twitter.com/k4cLVidl0e

    — ANI (@ANI) April 28, 2020 " class="align-text-top noRightClick twitterSection" data=" ">
  • 1594 new cases and 51 deaths reported in last 24 hours. India's total number of #Coronavirus positive cases rises to 29,974 (including 22010 active cases, 7027 cured/discharged/migrated and 937 deaths): Ministry of Health and Family Welfare pic.twitter.com/XKEarSluZm

ਸਿਹਤ ਮੰਤਰਾਲੇ ਵੱਲੋਂ ਮੰਗਲਵਾਰ ਨੂੰ ਜਾਰੀ ਕੀਤੇ ਗਏ ਅੰਕੜਿਆਂ ਮੁਤਾਬਕ ਦੇਸ਼ ਵਿੱਚ ਕੋਰੋਨਾ ਮਰੀਜ਼ਾਂ ਦੀ ਗਿਣਤੀ 29,974 ਹੋ ਗਈ ਹੈ। ਇਸ ਘਾਤਕ ਵਾਇਰਸ ਕਾਰਨ ਹੁਣ ਤੱਕ 937 ਲੋਕਾਂ ਦੀ ਮੌਤ ਵੀ ਹੋਈ ਹੈ। ਕੁੱਝ ਰਾਹਤ ਦੀ ਖ਼ਬਰ ਇਹ ਹੈ ਕਿ ਇਨ੍ਹਾਂ 29,974 ਲੋਕਾਂ ਵਿੱਚੋਂ 7027 ਵਿਅਕਤੀ ਕੋਰੋਨਾ ਨੂੰ ਮਾਤ ਦੇ ਕੇ ਠੀਕ ਵੀ ਹੋਏ ਹਨ। ਸਿਹਤ ਮੰਤਰਾਲੇ ਮੁਤਾਬਕ ਪਿਛਲੇ 24 ਘੰਟਿਆਂ ਵਿੱਚ ਕੋਰੋਨਾ ਦੇ 1594 ਨਵੇਂ ਮਾਮਲੇ ਸਾਹਮਣੇ ਆਏ ਹਨ ਜਦਕਿ 51 ਲੋਕਾਂ ਦੀ ਮੌਤ ਹੋਈ ਹੈ।

ਦੱਸਣਯੋਗ ਹੈ ਕਿ ਸਿਹਤ ਅਤੇ ਪਰਿਵਾਰ ਭਲਾਈ ਮੰਤਰਾਲੇ ਨੇ ਮੰਗਲਵਾਰ ਨੂੰ ਉਨ੍ਹਾਂ ਲੋਕਾਂ ਲਈ ਵਿਸ਼ੇਸ਼ ਦਿਸ਼ਾ ਨਿਰਦੇਸ਼ ਜਾਰੀ ਕੀਤੇ ਹਨ, ਜਿਨ੍ਹਾਂ ਵਿੱਚ ਕੋਵਿਡ 19 ਦੇ ਮਾਮੂਲੀ ਲੱਛਣ ਹਨ। ਇਨ੍ਹਾਂ ਨਿਰਦੇਸ਼ਾਂ ਦੀ ਪਾਲਣਾ ਕਰ ਇਹ ਲੋਕ ਖ਼ੁਦ ਨੂੰ ਆਪਣੇ ਘਰਾਂ ਵਿੱਚ ਹੀ ਆਈਸੋਲੇਟ ਕਰ ਸਕਦੇ ਹਨ।

ਸਿਹਤ ਮੰਤਰਾਲੇ ਦੇ ਸੰਯੁਕਤ ਸਕੱਤਰ ਲਵ ਅਗਰਵਾਲ ਨੇ ਕਿਹਾ ਕਿ ਕੋਰੋਨਾ ਵਾਇਰਸ ਦੇ ਇਲਾਜ ਲਈ ਫਿਲਹਾਲ ਵਿਸ਼ਵ ਵਿੱਚ ਕੋਈ ਮਨਜ਼ੂਰੀਸ਼ੁਦਾ ਇਲਾਜ ਨਹੀਂ, ਪਲਾਜ਼ਮਾ ਥੈਰੇਪੀ ਵੀ ਨਹੀਂ। ਇਹ ਵੀ ਅਜੇ ਤਜ਼ਰਬੇ ਦੇ ਪੜਾਅ 'ਤੇ ਹੈ। ਇਸ ਗੱਲ ਦਾ ਕੋਈ ਸਬੂਤ ਨਹੀਂ ਹੈ ਕਿ ਇਸ ਨੂੰ ਇਲਾਜ ਵਜੋਂ ਵਰਤਿਆ ਜਾ ਸਕਦਾ ਹੈ।

ETV Bharat Logo

Copyright © 2024 Ushodaya Enterprises Pvt. Ltd., All Rights Reserved.