ਨਵੀਂ ਦਿੱਲੀ: ਲੌਕਡਾਊਨ 'ਚ ਵਾਧਾ ਕਰਨ ਦੇ ਬਾਵਜੂਦ ਭਾਰਤ ਵਿੱਚ ਕੋਰੋਨਾ ਵਾਇਰਸ ਦੇ ਮਾਮਲਿਆਂ ਵਿੱਚ ਠੱਲ੍ਹ ਪੈਂਦੀ ਨਜ਼ਰ ਨਹੀਂ ਆ ਰਹੀ। ਦੇਸ਼ ਵਿੱਚ ਕੋਰੋਨਾ ਪੀੜਤਾਂ ਦੀ ਗਿਣਤੀ 19 ਹਜ਼ਾਰ ਦੇ ਕਰੀਬ ਪੁੱਜ ਗਈ ਹੈ।
-
1329 new cases and 44 deaths reported in last 24 hours: Ministry of Health https://t.co/D1cXHyek0b
— ANI (@ANI) April 21, 2020 " class="align-text-top noRightClick twitterSection" data="
">1329 new cases and 44 deaths reported in last 24 hours: Ministry of Health https://t.co/D1cXHyek0b
— ANI (@ANI) April 21, 20201329 new cases and 44 deaths reported in last 24 hours: Ministry of Health https://t.co/D1cXHyek0b
— ANI (@ANI) April 21, 2020
ਮੰਗਲਵਾਰ ਨੂੰ ਸਿਹਤ ਮੰਤਰਾਲੇ ਵੱਲੋਂ ਜਾਰੀ ਕੀਤੇ ਗਏ ਅੰਕੜਿਆਂ ਮੁਤਾਬਕ ਦੇਸ਼ ਵਿੱਚ ਕੋਰੋਨਾ ਮਰੀਜ਼ਾਂ ਦੀ ਗਿਣਤੀ 18,985 ਹੋ ਗਈ ਹੈ। ਇਸ ਘਾਤਕ ਵਾਇਰਸ ਕਾਰਨ ਹੁਣ ਤੱਕ 603 ਲੋਕਾਂ ਦੀ ਮੌਤ ਵੀ ਹੋਈ ਹੈ। ਕੁੱਝ ਰਾਹਤ ਦੀ ਖ਼ਬਰ ਇਹ ਹੈ ਕਿ ਇਨ੍ਹਾਂ 18,985 ਲੋਕਾਂ ਵਿੱਚੋਂ 3260 ਵਿਅਕਤੀ ਕੋਰੋਨਾ ਨੂੰ ਮਾਤ ਦੇ ਕੇ ਠੀਕ ਵੀ ਹੋਏ ਹਨ।
ਸਿਹਤ ਮੰਤਰਾਲੇ ਮੁਤਾਬਕ ਪਿਛਲੇ 24 ਘੰਟਿਆਂ ਵਿੱਚ ਭਾਰਤ ਵਿੱਚ ਕੋਰੋਨਾ ਵਾਇਰਸ ਦੇ 1329 ਨਵੇਂ ਮਾਮਲੇ ਸਾਹਮਣੇ ਆਏ ਹਨ ਜਦਕਿ 44 ਲੋਕਾਂ ਦੀ ਮੌਤ ਹੋਈ ਹੈ। ਮੰਗਲਵਾਰ ਨੂੰ ਡਿਜੀਟਲ ਪ੍ਰੈਸ ਵਾਰਤਾ ਦੌਰਾਨ ਕੇਂਦਰੀ ਸਿਹਤ ਮੰਤਰਾਲੇ ਦੇ ਸੰਯੁਕਤ ਸਕੱਤਰ ਲਵ ਅਗਰਵਾਲ ਨੇ ਕਿਹਾ ਕਿ ਹੁਣ ਤੱਕ ਦੇਸ਼ ਵਿੱਚ 17.48 ਫ਼ੀਸਦੀ ਕੋਰੋਨਾ ਦੇ ਮਰੀਜ਼ ਠੀਕ ਹੋਏ ਹਨ।