ਨਵੀ ਦਿੱਲੀ: ਦਿੱਲੀ ਦੀ ਪਟਿਆਲ਼ਾ ਹਾਊਸ ਕੋਰਟ ਨੇ ਸ਼ਾਹੀਨ ਬਾਗ਼ ਵਿੱਚ ਭੜਕਾਊ ਭਾਸ਼ਣ ਦੇਣ ਦੇ ਆਰੋਪ ਵਿੱਚ ਗ੍ਰਿਫ਼ਤਾਰ ਕੀਤੇ ਸ਼ਰਜੀਲ ਇਮਾਮ ਦੀ ਨਿਆਂਇਕ ਹਿਰਾਸਤ 14 ਦਿਨਾਂ ਲਈ ਹੋਰ ਵਧਾ ਦਿੱਤੀ ਹੈ। ਕੋਰਟ ਨੇ ਦਿੱਲੀ ਪੁਲਿਸ ਦੇ ਕ੍ਰਾਇਮ ਬ੍ਰਾਂਚ ਨੂੰ ਸ਼ਰਜੀਲ ਇਮਾਮ ਦੇ ਆਵਾਜ਼ ਦੇ ਨਮੂਨੇ ਲੈਣ ਦੀ ਇਜਾਜ਼ਤ ਦੇ ਦਿੱਤੀ ਹੈ।
ਲੰਘੀ 6 ਫ਼ਰਵਰੀ ਨੂੰ ਕੋਰਟ ਨੇ ਸ਼ਰਜੀਲ ਇਮਾਮ ਨੂੰ 12 ਫ਼ਰਵਰੀ ਤੱਕ ਦੀ ਨਿਆਂਇਕ ਹਿਰਾਸਤ ਵਿੱਚ ਭੇਜਿਆ ਸੀ। ਇਸ ਦੀ ਨਿਆਂਇਕ ਹਿਰਾਸਤ ਖ਼ਤਮ ਹੋ ਰਹੀ ਸੀ ਜਿਸ ਤੋਂ ਬਾਅਦ ਪੁਲਿਸ ਨੇ ਸ਼ਰਜੀਲ ਨੂੰ ਕੋਰਟ ਵਿੱਚ ਪੇਸ਼ ਕੀਤਾ ਸੀ। ਇਸ ਤੋਂ ਬਾਅਦ ਕੋਰਟ ਨੇ ਸ਼ਰਜੀਲ ਦੀ ਨਿਆਂਇਕ ਹਿਰਾਸਤ ਵਿੱਚ 14 ਦਿਨਾਂ ਦਾ ਹੋਰ ਵਾਧਾ ਕਰ ਦਿੱਤਾ ਹੈ।