ਨਵੀਂ ਦਿੱਲੀ: ਕੋਰੋਨਾ ਵਾਇਰਸ ਦਿਨੋਂ ਦਿਨ ਭਾਰਤ ਨੂੰ ਆਪਣੀ ਚਪੇਟ 'ਚ ਲੈ ਰਿਹਾ ਹੈ। ਭਾਰਤ ਦੇ ਕਈ ਹਿੱਸਿਆਂ 'ਚ ਲੌਕਡਾਊਨ ਤੇ ਕਰਫਿਊ ਤੋਂ ਬਾਅਦ ਵੀ ਕੋਰੋਨਾ ਵਾਇਰਸ ਨਾਲ ਪੀੜਤਾਂ ਦੀ ਗਿਣਤੀ 'ਚ ਵਾਧਾ ਹੋ ਰਿਹਾ ਹੈ। ਸਿਹਤ ਅਤੇ ਪਰਿਵਾਰ ਭਲਾਈ ਮੰਤਰਾਲੇ ਵੱਲੋਂ ਦਿੱਤੀ ਗਈ ਜਾਣਕਾਰੀ ਅਨੁਸਾਰ ਹੁੱਣ ਤੱਕ ਦੇਸ਼ ਵਿੱਚ ਕੋਰੋਨਾ ਵਾਇਰਸ ਦੇ ਕੁਲ 471 ਮਾਮਲੇ ਸਾਹਮਣੇ ਆ ਚੁੱਕੇ ਹਨ, ਜਿਨ੍ਹਾਂ ਵਿਚੋਂ 23 ਵਿਅਕਤੀਆਂ ਨੂੰ ਹਸਪਤਾਲ ਤੋਂ ਛੁੱਟੀ ਦਿੱਤੀ ਗਈ ਹੈ ਅਤੇ 9 ਲੋਕਾਂ ਦੀ ਮੌਤ ਹੋ ਚੁੱਕੀ ਹੈ।
ਭਾਰਤ 'ਚ ਹੋਈ 2 ਹੋਰ ਮੌਤ
ਕੋਰੋਨਾ ਵਾਇਰਸ ਕਾਰਨ ਦੇਸ਼ ਵਿੱਚ ਇੱਕ ਹੋਰ ਮੌਤ ਹੋਈ ਹੈ। ਪੱਛਮੀ ਬੰਗਾਲ ਵਿੱਚ ਇੱਕ 55 ਸਾਲਾ ਵਿਅਕਤੀ ਦੀ ਮੌਤ ਹੋ ਗਈ ਹੈ। ਪਿਛਲੇ ਹਫ਼ਤੇ ਮਰੀਜ਼ ਨੂੰ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ ਸੀ। ਉਹ ਇਟਲੀ ਤੋਂ ਵਾਪਸ ਆਇਆ ਸੀ। ਇਸ ਬਾਰੇ ਪੰਛਮੀ ਬੰਗਾਲ ਦੀ ਮੁੱਖ ਮੰਤਰੀ ਮਮਤਾ ਬੈਨਰਜੀ ਨੇ ਜਾਣਕਾਰੀ ਸਾਂਝੀ ਕੀਤੀ। ਇਸ ਤੋਂ ਇਲਾਵਾ ਇੱਕ ਮੌਤ ਹਿਮਾਚਲ ਪ੍ਰਦੇਸ਼ ਦੇ ਧਰਮਸ਼ਾਲਾ 'ਚ ਹੋਈ ਹੈ। ਇਹ ਵਿਅਕਤੀ ਬੀਤੇ ਦਿਨੀਂ ਅਮਰੀਕਾ ਤੋਂ ਵਾਪਸ ਆਇਆ ਸੀ। ਇਸ ਬਿਮਾਰੀ ਨਾਲ ਇਸ ਦੇਸ਼ ਵਿੱਚ ਹੁਣ ਤਕ 9 ਲੋਕਾਂ ਦੀ ਮੌਤ ਹੋ ਚੁੱਕੀ ਹੈ।
ਸਿਹਤ ਮੰਤਰਾਲੇ ਦੀ ਪ੍ਰੈਸ ਵਾਰਤਾ
ਸਿਹਤ ਮੰਤਰਾਲੇ ਦੇ ਸੰਯੁਕਤ ਸਕੱਤਰ ਲਵ ਅਗਰਵਾਲ ਨੇ ਪੱਤਰਕਾਰਾਂ ਨਾਲ ਗੱਲਬਾਤ ਦੌਰਾਨ ਕਿਹਾ ਕਿ 19 ਸੂਬੇ ਅਤੇ ਕੇਂਦਰ ਸ਼ਾਸਤ ਪ੍ਰਦੇਸ਼ਾਂ ਵਿੱਚ ਮੁਕੰਮਲ ਤਾਲਾਬੰਦੀ ਦਾ ਐਲਾਨ ਕੀਤਾ ਗਿਆ ਹੈ। ਜਦੋਂ ਕਿ 6 ਰਾਜਾਂ ਅਤੇ ਕੇਂਦਰ ਸ਼ਾਸਤ ਪ੍ਰਦੇਸ਼ਾਂ ਦੇ ਕੁਝ ਹਿੱਸਿਆਂ ਨੂੰ ਤਾਲਾਬੰਦੀ ਹੇਠ ਰੱਖਿਆ ਗਿਆ ਹੈ।
ਕੋਵਿਡ-19: ਤਾਲਾਬੰਦੀ ਦੇ ਬਾਵਜੂਦ ਮਰੀਜ਼ਾਂ ਦੀ ਗਿਣਤੀ 'ਚ ਹੋ ਰਿਹਾ ਵਾਧਾ
ਇਸ ਤੋਂ ਪਹਿਲਾ ਸੋਮਵਾਰ ਦੁਪਹਿਰੇ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਲਵ ਅਗਰਵਾਲ ਨੇ ਦੱਸਿਆ ਕਿ ਹੁਣ ਤੱਕ 415 ਕੇਸਾਂ ਦੀ ਪੁਸ਼ਟੀ ਕੀਤੀ ਸੀ, ਜਿਸ 'ਚ 23 ਮਰੀਜ਼ਾਂ ਦਾ ਇਲਾਜ਼ ਕਰ ਕੇ ਉਨ੍ਹਾਂ ਨੂੰ ਘਰ ਜਾਣ ਲਈ ਕਹਿ ਦਿੱਤਾ ਗਿਆ ਹੈ। ਹਾਲਾਂਕਿ ਵਾਇਰਸ ਕਾਰਨ 7 ਮੌਤਾਂ ਦੱਸਿਆ ਸਨ। ਜਿਨ੍ਹਾਂ ਵਿਚੋਂ ਕੁਝ ਦੀ ਹਾਲਤ ਗੰਭੀਰ ਦੱਸੀ ਗਈ ਸੀ।
ਆਈਸੀਐਮਆਰ ਦੇ ਡਾਇਰੈਕਟਰ ਜਨਰਲ ਬਲਰਾਮ ਭਾਰਗਵ ਨੇ ਦੱਸਿਆ ਕਿ 2 ਪ੍ਰਯੋਗਸ਼ਾਲਾ ਚੇਨ ਰਜਿਸਟਰ ਕੀਤੀਆਂ ਗਈਆਂ ਹਨ ਅਤੇ ਉਨ੍ਹਾਂ ਨੇ ਕੰਮ ਕਰਨਾ ਸ਼ੁਰੂ ਕਰ ਦਿੱਤਾ ਹੈ। ਇਨ੍ਹਾਂ 12 ਦੇ ਦੇਸ਼ ਭਰ ਵਿੱਚ 15,000 ਕੁਲੈਕਸ਼ਨ ਸੈਂਟਰ ਹਨ।