ਨਵੀਂ ਦਿੱਲੀ: ਕੋਰੋਨਾ ਵਾਇਰਸ ਨੇ ਵਿਸ਼ਵ ਦੇ ਹਰ ਦੇਸ਼ ਵਿੱਚ ਤਬਾਹੀ ਮਚਾਈ ਹੋਈ ਹੈ। ਇਸ ਮਹਾਂਮਾਰੀ ਨਾਲ ਪੀੜਤ ਲੋਕਾਂ ਦੀ ਗਿਣਤੀ ਹਰ ਦਿਨ ਵਧਦੀ ਜਾ ਰਹੀ ਹੈ। ਪਿਛਲੇ 24 ਘੰਟਿਆਂ ਵਿੱਚ ਦੇਸ਼ਭਰ 'ਚ 445 ਕੋਰੋਨਾ ਮਰੀਜ਼ਾ ਦੀ ਮੌਤ ਹੋ ਚੁੱਕੀ ਹੈ। ਜਦੋਂ ਕਿ 14,821 ਨਵੇਂ ਮਾਮਲੇ ਸਾਹਮਣੇ ਆਏ ਹਨ।
ਭਾਰਤ 'ਚ ਹੁਣ ਤੱਕ ਕੋਰੋਨਾ ਮਰੀਜ਼ਾ ਦੀ ਗਿਣਤੀ 4,25,282 ਲੱਖ ਤੋਂ ਪਾਰ ਹੋ ਗਈ ਹੈ। ਨਾਲ ਹੀ ਦੇਸ਼ 'ਚ 13,699 ਮਰੀਜ਼ਾ ਦੀ ਮੌਤ ਹੋ ਗਈ ਹੈ। ਅਜਿਹੇ 'ਚ ਰਾਹਤ ਵਾਲੀ ਗੱਲ ਇਹ ਹੈ ਕਿ ਇਸ ਬਿਮਾਰੀ ਦੀ ਲਪੇਟ 'ਚ ਆਏ 2,37,196 ਲੱਖ ਲੋਕ ਠੀਕ ਹੋ ਚੁੱਕੇ ਹਨ।
ਸਿਹਤ ਮੰਤਰਾਲੇ ਨੇ ਸੋਮਵਾਰ ਸਵੇਰੇ ਇਸ ਬਾਰੇ ਜਾਣਕਾਰੀ ਦਿੱਤੀ। ਸਿਹਤ ਮੰਤਲਾਰੇ ਨੇ ਦੱਸਿਆ ਕਿ ਰਿਕਵਰੀ ਦਰ ਵਿੱਚ ਥੋੜੇ ਜਿਹੇ ਵਾਧੇ ਦੇ ਨਾਲ, ਇਹ ਦਰ 55.77 ਫੀਸਦੀ ਤੱਕ ਪਹੁੰਚ ਗਈ ਹੈ। ਦੱਸ ਦਈਏ ਕਿ ਕੋਰੋਨਾ ਸੰਕਰਮਣ ਦੇ ਮਾਮਲੇ ਵਿੱਚ ਭਾਰਤ ਦੁਨੀਆ 'ਚ ਚੌਥੇ ਨੰਬਰ 'ਤੇ ਹੈ।