ਨਵੀਂ ਦਿੱਲੀ: ਕੋਰੋਨਾ ਵਾਇਰਸ ਨਾਲ ਸੰਕਰਮਿਤ ਮਰੀਜ਼ਾਂ ਦੀ ਸੰਖਿਆ ਦੇਸ਼ ਭਰ ਵਿੱਚ ਲਗਾਤਾਰ ਵੱਧ ਰਹੀ ਹੈ। ਕੇਂਦਰੀ ਸਿਹਤ ਅਤੇ ਪਰਿਵਾਰ ਭਲਾਈ ਮੰਤਰਾਲੇ ਵੱਲੋਂ ਜਾਰੀ ਅੰਕੜਿਆਂ ਅਨੁਸਾਰ ਪਿਛਲੇ 24 ਘੰਟਿਆਂ ਦੌਰਾਨ 2293 ਨਵੇਂ ਕੇਸ ਸਾਹਮਣੇ ਆਏ ਹਨ ਅਤੇ 77 ਲੋਕਾਂ ਦੀ ਮੌਤ ਹੋ ਗਈ ਹੈ।
ਇਸ ਤੋਂ ਬਾਅਦ ਦੇਸ਼ ਭਰ ਵਿੱਚ ਕੋਂਰੋਨਾ ਪੌਜ਼ੀਟਿਵ ਕੇਸਾਂ ਦੀ ਕੁੱਲ ਸੰਖਿਆ 37 ਹਜ਼ਾਰ ਤੋਂ ਪਾਰ ਪਹੁੰਚ ਗਈ ਹੈ, ਜਿਨ੍ਹਾਂ ਵਿੱਚੋਂ 25 ਤੋਂ ਵੱਧ ਕੇਸ ਸਰਗਰਮ ਹਨ, 9064 ਲੋਕ ਸਿਹਤਯਾਬ ਹੋਏ ਹਨ ਅਤੇ ਉਨ੍ਹਾਂ ਨੂੰ ਹਸਪਤਾਲ ਵਿੱਚੋਂ ਛੁੱਟੀ ਦਿੱਤੀ ਗਈ ਹੈ ਅਤੇ 1218 ਲੋਕਾਂ ਦੀ ਮੌਤ ਹੋ ਚੁੱਕੀ ਹੈ।
ਦੱਸ ਦਈਏ ਕਿ ਕੋਰੋਨਾ ਵਾਇਰਸ ਨੂੰ ਫੈਲਣ ਤੋਂ ਰੋਕਣ ਲਈ ਦੇਸ਼ ਭਰ ਵਿੱਚ ਤਾਲਾਬੰਦੀ ਕੀਤੀ ਗਈ ਹੈ ਜਿਸ ਦੀ ਮਿਆਦ ਹੁਣ 17 ਮਈ ਤੱਕ ਵਧਾ ਦਿੱਤੀ ਗਈ ਹੈ।