ਨਵੀਂ ਦਿੱਲੀ: ਦੁਨੀਆ ਭਰ ਵਿੱਚ ਫੈਲੇ ਕੋਰੋਨਾ ਵਾਇਰਸ ਨੇ ਭਾਰਤ ਵਿੱਚ ਵੀ ਕਹਿਰ ਮਚਾ ਰੱਖਿਆ ਹੈ। ਕੋਰੋਨਾ ਵਾਇਰਸ ਨਾਲ ਸੰਕਰਮਿਤ ਮਰੀਜ਼ਾਂ ਦੀ ਗਿਣਤੀ ਦੇਸ਼ ਭਰ ਵਿੱਚ ਲਗਾਤਾਰ ਵਧ ਰਹੀ ਹੈ। ਕੇਂਦਰੀ ਸਿਹਤ ਅਤੇ ਪਰਿਵਾਰ ਭਲਾਈ ਮੰਤਰਾਲੇ ਵੱਲੋਂ ਜਾਰੀ ਅੰਕੜਿਆਂ ਅਨੁਸਾਰ ਭਾਰਤ ਵਿੱਚ ਕੁੱਲ 39,980 ਲੋਕ ਕੋਰੋਨਾ ਪੌਜ਼ੀਟਿਵ ਹਨ ਜਿੰਨਾਂ ਵਿੱਚੋਂ 1301 ਲੋਕਾਂ ਦੀ ਮੌਤ ਹੋ ਚੁੱਕੀ ਹੈ।
ਜਾਣਕਾਰੀ ਲਈ ਦੱਸ ਦਈਏ ਕਿ ਭਾਰਤ ਵਿੱਚ ਕੁੱਲ ਮਾਮਲਿਆਂ 'ਚੋਂ 28,046 ਐਕਟਿਵ ਮਾਮਲੇ ਹਨ ਅਤੇ 10,633 ਲੋਕ ਸਿਹਤਯਾਬ ਹੋ ਗਏ ਹਨ ਅਤੇ ਉਨ੍ਹਾਂ ਨੂੰ ਹਸਪਤਾਲ 'ਚੋਂ ਛੁੱਟੀ ਦੇ ਦਿੱਤੀ ਗਈ ਹੈ।
ਇਹ ਵੀ ਪੜ੍ਹੋ: ਦਿੱਲੀ ਹਿੰਸਾ ਮਾਮਲੇ 'ਚ ਦੋਸ਼ੀ ਆਪ ਆਗੂ ਤਾਹਿਰ ਹੁਸੈਨ ਦੀ ਜ਼ਮਾਨਤ ਪਟੀਸ਼ਨ ਖਾਰਜ
ਦੱਸ ਦਈਏ ਕਿ ਕੋਰੋਨਾ ਵਾਇਰਸ ਨੂੰ ਫੈਲਣ ਤੋਂ ਰੋਕਣ ਲਈ ਦੇਸ਼ ਭਰ ਵਿੱਚ ਤਾਲਾਬੰਦੀ ਕੀਤੀ ਗਈ ਹੈ ਜਿਸ ਦੀ ਮਿਆਦ ਹੁਣ 17 ਮਈ ਤੱਕ ਵਧਾ ਦਿੱਤੀ ਗਈ ਹੈ।