ਨਵੀਂ ਦਿੱਲੀ: ਕੋਰੋਨਾ ਵਾਇਰਸ ਨਾਲ ਪੀੜਤ ਮਰੀਜ਼ਾਂ ਦੀ ਗਿਣਤੀ ਦੇਸ਼ ਭਰ ਵਿੱਚ ਲਗਾਤਾਰ ਵਧ ਰਹੀ ਹੈ। ਕੇਂਦਰੀ ਸਿਹਤ ਅਤੇ ਪਰਿਵਾਰ ਭਲਾਈ ਮੰਤਰਾਲੇ ਵੱਲੋਂ ਜਾਰੀ ਅੰਕੜਿਆਂ ਅਨੁਸਾਰ ਭਾਰਤ ਵਿੱਚ ਕੁੱਲ 62,939 ਲੋਕ ਕੋਰੋਨਾ ਪੌਜ਼ੀਟਿਵ ਹਨ ਜਿੰਨਾਂ ਵਿੱਚੋਂ 2109 ਲੋਕਾਂ ਦੀ ਮੌਤ ਹੋ ਚੁੱਕੀ ਹੈ।
ਜਾਣਕਾਰੀ ਲਈ ਦੱਸ ਦਈਏ ਕਿ ਭਾਰਤ ਵਿੱਚ ਕੁੱਲ ਮਾਮਲਿਆਂ 'ਚੋਂ 41,472 ਐਕਟਿਵ ਮਾਮਲੇ ਹਨ ਅਤੇ 19,358 ਲੋਕ ਸਿਹਤਯਾਬ ਹੋ ਗਏ ਹਨ ਅਤੇ ਉਨ੍ਹਾਂ ਨੂੰ ਹਸਪਤਾਲ 'ਚੋਂ ਛੁੱਟੀ ਦੇ ਦਿੱਤੀ ਗਈ ਹੈ।
ਇਹ ਵੀ ਪੜ੍ਹੋ: ਕੋਵਿਡ-19: ਦੁਨੀਆ ਭਰ 'ਚ ਮਰੀਜ਼ਾਂ ਦੀ ਗਿਣਤੀ 40 ਲੱਖ ਤੋਂ ਪਾਰ, 2 ਲੱਖ 79 ਹਜ਼ਾਰ ਮੌਤਾਂ
ਦੱਸ ਦਈਏ ਕਿ ਪਿਛਲੇ 24 ਘੰਟਿਆਂ 'ਚ ਭਾਰਤ ਵਿੱਚ 3277 ਨਵੇਂ ਪੌਜ਼ੀਟਿਵ ਮਾਮਲੇ ਸਾਹਮਣੇ ਆਏ ਹਨ। ਇਹ ਵੀ ਜ਼ਿਕਰ ਕਰ ਦਈਏ ਕਿ ਪਿਛਲੇ 24 ਘੰਟਿਆਂ 'ਚ ਕੋਰੋਨਾ ਕਾਰਨ 127 ਮੌਤਾਂ ਹੋ ਗਈਆਂ ਹਨ।