ETV Bharat / bharat

ਕੋਵਿਡ-19: ਭਾਰਤ ਵਿੱਚ ਪੀੜਤਾਂ ਦੀ ਗਿਣਤੀ 67 ਹਜ਼ਾਰ ਤੋਂ ਪਾਰ, 2206 ਮੌਤਾਂ

ਕੇਂਦਰੀ ਸਿਹਤ ਮੰਤਰੀ ਹਰਸ਼ ਵਰਧਨ ਨੇ ਐਤਵਾਰ ਨੂੰ ਕਿਹਾ ਕਿ ਪਿਛਲੇ 24 ਘੰਟਿਆਂ ਦੌਰਾਨ 10 ਰਾਜਾਂ ਅਤੇ ਕੇਂਦਰ ਸ਼ਾਸਤ ਪ੍ਰਦੇਸ਼ਾਂ ਵਿੱਚ ਕੋਈ ਕੋਰੋਨਾ ਵਾਇਰਸ ਦਾ ਮਾਮਲਾ ਸਾਹਮਣੇ ਨਹੀਂ ਆਇਆ ਹੈ ਅਤੇ ਰਿਕਵਰੀ ਦੀ ਦਰ 30 ਫੀਸਦ ਤੋਂ ਵੱਧ ਹੋ ਗਈ ਹੈ।

corona
corona
author img

By

Published : May 11, 2020, 8:44 AM IST

Updated : May 11, 2020, 9:12 AM IST

ਨਵੀਂ ਦਿੱਲੀ: ਭਾਰਤ ਵਿੱਚ ਕੋਰੋਨਾ ਵਾਇਰਸ ਦੇ ਮਾਮਲੇ ਵਧਦੇ ਜਾ ਕਹੇ ਹਨ ਪਰ ਇਸੇ ਵਿਚਕਾਰ ਰਾਹਤ ਦੀਆਂ ਖ਼ਬਰਾਂ ਵੀ ਸਾਹਮਣੇ ਆ ਰਹੀਆਂ ਹਨ। ਕੇਂਦਰੀ ਸਿਹਤ ਮੰਤਰੀ ਹਰਸ਼ ਵਰਧਨ ਨੇ ਐਤਵਾਰ ਨੂੰ ਕਿਹਾ ਕਿ ਪਿਛਲੇ 24 ਘੰਟਿਆਂ ਦੌਰਾਨ 10 ਰਾਜਾਂ ਅਤੇ ਕੇਂਦਰ ਸ਼ਾਸਤ ਪ੍ਰਦੇਸ਼ਾਂ ਵਿੱਚ ਕੋਈ ਕੋਰੋਨਾ ਵਾਇਰਸ ਦਾ ਮਾਮਲਾ ਸਾਹਮਣੇ ਨਹੀਂ ਆਇਆ ਹੈ ਅਤੇ ਰਿਕਵਰੀ ਦੀ ਦਰ 30 ਫੀਸਦ ਤੋਂ ਵੱਧ ਹੋ ਗਈ ਹੈ। ਸਿਹਤ ਵਿਭਾਗ ਦੇ ਅੰਕੜਿਆ ਮੁਤਾਬਕ ਭਾਰਤ ਵਿੱਚ ਕੋਰੋਨਾ ਮਾਮਲਿਆਂ ਦੀ ਗਿਣਤੀ 67 ਹਜ਼ਾਰ ਤੋਂ ਪਾਰ ਹੋ ਗਈ ਹੈ ਜਿਨ੍ਹਾਂ ਵਿੱਚੋਂ 2206 ਦੀ ਮੌਤ ਹੋ ਚੁੱਕੀ ਹੈ।

ਸਿਹਤ ਮੰਤਰਾਲੇ ਦੇ ਅੰਕੜਿਆਂ ਮੁਤਾਬਕ ਪਿਛਲੇ 24 ਘੰਟਿਆਂ ਵਿੱਚ 1511 ਕੋਵਿਡ-19 ਮਰੀਜ਼ ਠੀਕ ਹੋਏ ਹਨ ਅਤੇ ਇਹ ਅੰਕੜਾ ਇੱਕ ਦਿਨ ਵਿੱਚ ਠੀਕ ਹੋਣ ਵਾਲੇ ਸਭ ਤੋਂ ਜ਼ਿਆਦਾ ਮਰੀਜ਼ਾਂ ਦਾ ਹੈ। ਮੰਤਰਾਲੇ ਦੇ ਅਨੁਸਾਰ ਦੇਸ਼ 'ਚ ਪਿਛਲੇ 24 ਘੰਟਿਆਂ ਦੌਰਾਨ 128 ਮੌਤਾਂ ਹੋਈਆਂ ਅਤੇ ਕੁੱਲ 3,277 ਨਵੇਂ ਮਾਮਲੇ ਦਰਜ ਕੀਤੇ ਗਏ। ਕੁੱਲ ਮਾਮਲਿਆਂ ਵਿੱਚ 111 ਵਿਦੇਸ਼ੀ ਨਾਗਰਿਕ ਸ਼ਾਮਲ ਹਨ। ਕੋਵਿਡ-19 ਦੇ ਸਰਗਰਮ ਮਾਮਲਿਆਂ ਦੀ ਗਿਣਤੀ 41472 ਹੈ ਜਦੋਂ ਕਿ 19357 ਮਰੀਜ਼ ਠੀਕ ਹੋ ਗਏ ਹਨ ਅਤੇ ਇੱਕ ਮਰੀਜ਼ ਪ੍ਰਵਾਸ ਕਰ ਗਿਆ ਹੈ।

ਇਹ ਵੀ ਪੜ੍ਹੋ: ਕੋਵਿਡ-19: ਦੁਨੀਆ ਭਰ 'ਚ ਪੀੜਤਾਂ ਦੀ ਗਿਣਤੀ 41 ਲੱਖ ਤੋਂ ਪਾਰ, 2 ਲੱਖ 82 ਹਜ਼ਾਰ ਮੌਤਾਂ

ਵਰਧਨ ਨੇ ਕਿਹਾ ਕਿ ਕੇਂਦਰੀ ਟੀਮਾਂ ਨੂੰ ਦਿੱਲੀ, ਤਾਮਿਲਨਾਡੂ, ਆਂਧਰਾ ਪ੍ਰਦੇਸ਼, ਤੇਲੰਗਾਨਾ, ਗੁਜਰਾਤ, ਉੱਤਰ ਪ੍ਰਦੇਸ਼, ਰਾਜਸਥਾਨ, ਮੱਧ ਪ੍ਰਦੇਸ਼, ਪੰਜਾਬ ਅਤੇ ਪੱਛਮੀ ਬੰਗਾਲ ਭੇਜਿਆ ਜਾ ਰਿਹਾ ਹੈ।

ਇਸ ਦੇ ਨਾਲ ਹੀ ਉਨ੍ਹਾਂ ਖੁਸ਼ੀ ਪ੍ਰਗਟਾਉਂਦਿਆਂ ਕਿਹਾ ਕਿ ਇਹ ਦੱਸਣਾ ਵੀ ਖੁਸ਼ੀ ਦੀ ਗੱਲ ਹੈ ਕਿ 10 ਰਾਜਾਂ ਅਤੇ ਕੇਂਦਰ ਸ਼ਾਸਤ ਪ੍ਰਦੇਸ਼ਾਂ ਵਿੱਚ ਪਿਛਲੇ 24 ਘੰਟਿਆਂ ਵਿੱਚ ਕੋਈ ਨਵਾਂ ਮਾਮਲਾ ਸਾਹਮਣੇ ਨਹੀਂ ਆਇਆ ਹੈ। ਇਨ੍ਹਾਂ ਵਿੱਚ ਅੰਡੇਮਾਨ ਅਤੇ ਨਿਕੋਬਾਰ ਟਾਪੂ, ਅਰੁਣਾਚਲ ਪ੍ਰਦੇਸ਼, ਦਾਦਰਾ ਅਤੇ ਨਗਰ ਹਵੇਲੀ, ਗੋਆ, ਜੰਮੂ-ਕਸ਼ਮੀਰ, ਲੱਦਾਖ, ਮਨੀਪੁਰ, ਉੜੀਸਾ, ਮਿਜ਼ੋਰਮ ਅਤੇ ਪੁਡੂਚੇਰੀ ਸ਼ਾਮਿਲ ਹਨ।

Last Updated : May 11, 2020, 9:12 AM IST
ETV Bharat Logo

Copyright © 2024 Ushodaya Enterprises Pvt. Ltd., All Rights Reserved.