ਨਵੀਂ ਦਿੱਲੀ: ਭਾਰਤ ਸਣੇ ਦੁਨੀਆ ਭਰ ਵਿੱਚ 180 ਤੋਂ ਵੱਧ ਦੇਸ਼ਾਂ ਵਿੱਚ ਕੋਰੋਨਾ ਵਾਇਰਸ ਦਾ ਖੌਫ਼ ਦੇਖਣ ਨੂੰ ਮਿਲ ਰਿਹਾ ਹੈ। ਹੁਣ ਤੱਕ 2.81 ਕਰੋੜ ਤੋਂ ਵੱਧ ਲੋਕ ਕੋਰੋਨਾ ਦੀ ਚਪੇਟ ਵਿੱਚ ਆ ਚੁੱਕੇ ਹਨ। ਇਸ ਵਾਇਰਸ ਕਰਕੇ 9.09 ਲੱਖ ਤੋਂ ਵੱਧ ਲੋਕਾਂ ਦੀ ਜਾਨ ਚਲੀ ਗਈ ਹੈ।
ਭਾਰਤ ਵਿੱਚ ਵੀ ਹਰ ਰੋਜ਼ ਕੋਵਿਡ-19 ਦੇ ਮਾਮਲੇ ਵੱਧਦੇ ਜਾ ਰਹੇ ਹਨ। ਸਿਹਤ ਮੰਤਰਾਲੇ ਵੱਲੋਂ ਜਾਰੀ ਕੀਤੇ ਗਏ ਅੰਕੜਿਆਂ ਮੁਤਾਬਕ ਦੇਸ਼ ਵਿੱਚ ਕੋਰੋਨਾ ਪੀੜਤਾਂ ਦੀ ਗਿਣਤੀ 46,59,984 ਹੋ ਗਈ ਹੈ। ਪਿਛਲੇ 24 ਘੰਟਿਆਂ ਵਿੱਚ ਕੋਰੋਨਾ ਦੇ 97,570 ਨਵੇਂ ਮਾਮਲੇ ਸਾਹਮਣੇ ਆਏ ਹਨ। ਇਹ ਇੱਕ ਦਿਨ ਵਿੱਚ ਸਾਹਮਣੇ ਆਉਣ ਵਾਲੇ ਅੰਕੜਿਆਂ ਦੀ ਸਭ ਤੋਂ ਵੱਡੀ ਗਿਣਤੀ ਹੈ।
ਇਸ ਦੌਰਾਨ ਦੇਸ਼ ਵਿੱਚ 1201 ਲੋਕਾਂ ਦੀ ਕੋਰੋਨਾ ਦੀ ਲਾਗ ਕਰਕੇ ਮੌਤ ਹੋ ਗਈ ਹੈ। ਹੁਣ ਤੱਕ 36,24,196 ਮਰੀਜ਼ ਠੀਕ ਹੋ ਚੁੱਕੇ ਹਨ ਤੇ 77,472 ਲੋਕਾਂ ਦੀ ਜਾਨ ਵੀ ਚਲੀ ਗਈ ਹੈ। ਬੀਤੇ 24 ਘੰਟਿਆਂ ਵਿੱਚ ਹੁਣ ਤੱਕ ਸਭ ਤੋਂ ਵੱਧ 81,533 ਮਰੀਜ਼ ਠੀਕ ਹੋ ਚੁੱਕੇ ਹਨ। ਦੇਸ਼ ਵਿੱਚ 9,58,316 ਐਕਟਿਵ ਕੇਸ ਹਨ। ਰਿਕਵਰੀ ਰੇਟ ਦੀ ਗੱਲ ਕਰੀਏ ਤਾਂ ਇਹ ਮਾਮੂਲੀ ਵਾਧੇ ਤੋਂ ਬਾਅਦ 77.77 ਫ਼ੀਸਦੀ 'ਤੇ ਪਹੁੰਚ ਗਿਆ ਹੈ।
ਪੌਜ਼ੀਟਿਵਿਟੀ ਰੇਟ 8.94 ਫ਼ੀਸਦੀ ਹੈ। 11 ਸਤੰਬਰ ਨੂੰ 10,91,251 ਕੋਰੋਨਾ ਸੈਂਪਲ ਟੈਸਟ ਕੀਤੇ ਗਏ। ਹੁਣ ਤੱਕ ਕੁੱਲ 5,51,89,226 ਸੈਂਪਲਾਂ ਦੇ ਟੈਸਟ ਕੀਤੇ ਜਾ ਚੁੱਕੇ ਹਨ। ਕੋਰੋਨਾ ਦੇ ਮਰੀਜ਼ ਦੇਸ਼ ਦੇ ਲਗਭਗ ਸਾਰੇ ਸੂਬਿਆਂ ਤੋਂ ਸਾਹਮਣੇ ਆ ਰਹੇ ਹਨ। ਬਹੁਤ ਸਾਰੇ ਸੂਬੇ ਅਜਿਹੇ ਵੀ ਹਨ, ਜੋ ਇਸ ਮਹਾਂਮਾਰੀ ਤੋਂ ਮੁਕਤ ਹੋ ਚੁੱਕੇ ਹਨ, ਪਰ ਸੂਬੇ ਵਿੱਚ ਪ੍ਰਵਾਸੀਆਂ ਦੇ ਦਾਖ਼ਲ ਹੋਣ ਕਾਰਨ, ਉਹ ਫਿਰ ਇਸ ਸੰਕਰਮਣ ਦੀ ਜਕੜ ਵਿੱਚ ਆ ਗਏ।