ਨਵੀਂ ਦਿੱਲੀ: ਦੇਸ਼ ਵਿੱਚ ਕੋਰੋਨਾ ਵਾਇਰਸ ਦਾ ਕਹਿਰ ਲਗਾਤਾਰ ਜਾਰੀ ਹੈ। ਲੌਕਡਾਊਨ ਦੇ ਬਾਵਜੂਦ ਕੋਵਿਡ-19 ਕੇਸਾਂ ਵਿੱਚ ਲਗਾਤਾਰ ਵਾਧਾ ਹੋ ਰਿਹਾ ਹੈ। ਦੇਸ਼ ਵਿੱਚ ਕੋਰੋਨਾ ਮਰੀਜ਼ਾਂ ਦਾ ਅੰਕੜਾ 2.50 ਲੱਖ ਨੂੰ ਪਾਰ ਕਰ ਗਿਆ ਹੈ ਜਦਕਿ ਮ੍ਰਿਤਕਾਂ ਦਾ ਅੰਕੜਾ 7 ਹਜ਼ਾਰ ਨੂੰ ਪਾਰ ਕਰ ਗਿਆ ਹੈ।
ਜੌਨ ਹੌਪਕਿਨਜ਼ ਕੋਰੋਨਾ ਵਾਇਰਸ ਰਿਸੋਰਸ ਸੈਂਟਰ ਵੱਲੋਂ ਜਾਰੀ ਅੰਕੜਿਆਂ ਮੁਤਾਬਕ ਦੇਸ਼ ਵਿੱਚ ਹੁਣ ਤੱਕ 257,392 ਕੋਰੋਨਾ ਮਰੀਜ਼ਾਂ ਦੀ ਪੁਸ਼ਟੀ ਹੋਈ ਹੈ ਅਤੇ ਕੋਰੋਨਾ ਕਾਰਨ 7,206 ਲੋਕਾਂ ਦੀ ਮੌਤ ਹੋਈ ਹੈ।
ਕੋਰੋਨਾ ਪ੍ਰਭਾਵਿਤ ਦੇਸ਼ਾਂ ਦੀ ਸੂਚੀ ਵਿੱਚ ਵੀ ਭਾਰਤ ਪੰਜਵੇਂ ਸਥਾਨ 'ਤੇ ਪਹੁੰਚ ਗਿਆ ਹੈ। ਪਹਿਲੇ ਸਥਾਨ 'ਤੇ ਅਮਰੀਕਾ ਹੈ, ਜਿੱਥੇ 1,928,094 ਕੋਰੋਨਾ ਮਰੀਜ਼ ਹਨ ਅਤੇ ਇਸ ਵਾਇਰਸ ਕਾਰਨ 110,028 ਲੌਕਾਂ ਦੀ ਮੌਤ ਹੋਈ ਹੈ।
ਭਾਰਤ ਵਿੱਚ ਸਭ ਤੋਂ ਜ਼ਿਆਦਾ ਕੋਰੋਨਾ ਪ੍ਰਭਾਵਿਤ ਸੂਬਾ ਮਹਾਰਾਸ਼ਟਰ ਹੈ, ਜਿੱਥੇ ਕੋਰੋਨਾ ਮਰੀਜ਼ਾਂ ਦਾ ਅੰਕੜਾ 85 ਹਜ਼ਾਰ ਨੂੰ ਪਾਰ ਕਰ ਗਿਆ ਹੈ ਅਤੇ ਮਰਨ ਵਾਲਿਆਂ ਦੀ ਗਿਣਤੀ 3 ਹਜ਼ਾਰ ਤੋਂ ਵੱਧ ਗਈ ਹੈ।