ETV Bharat / bharat

ਭਾਰਤ 'ਚ ਕੋਰੋਨਾ ਮਰੀਜ਼ਾਂ ਦਾ ਅੰਕੜਾ 5 ਹਜ਼ਾਰ ਤੋਂ ਪਾਰ, 160 ਮੌਤਾਂ

ਭਾਰਤ ਵਿੱਚ ਕੋਰੋਨਾ ਪੌਜ਼ੀਟਿਵ ਮਰੀਜ਼ਾਂ ਦੀ ਗਿਣਤੀ ਵੱਧ ਕੇ 5,351 ਹੋਈ। ਮਰਨ ਵਾਲਿਆਂ ਦੀ ਗਿਣਤੀ 160 ਪੁੱਜੀ।

ਭਾਰਤ 'ਚ ਕੋਰੋਨਾ ਮਰੀਜ਼ਾਂ ਦਾ ਅੰਕੜਾ 5 ਹਜ਼ਾਰ ਤੋਂ ਪਾਰ

author img

By

Published : Apr 8, 2020, 10:00 AM IST

ਨਵੀਂ ਦਿੱਲੀ: ਕੋਰੋਨਾ ਵਾਇਰਸ ਦਾ ਕਹਿਰ ਭਾਰਤ ਵਿੱਚ ਜਾਰੀ ਹੈ। ਲੌਕਡਾਊਨ ਦੇ 15 ਦਿਨ ਬੀਤ ਜਾਣ ਦੇ ਬਾਵਜੂਦ ਕੋਰੋਨਾ ਦੇ ਮਾਮਲਿਆਂ ਦੀ ਗਿਣਤੀ ਵਧਦੀ ਜਾ ਰਹੀ ਹੈ। ਭਾਰਤ ਵਿੱਚ ਕੋਰੋਨਾ ਪੌਜ਼ੀਟਿਵ ਮਰੀਜ਼ਾਂ ਦੀ ਗਿਣਤੀ 5 ਹਜ਼ਾਰ ਦਾ ਅੰਕੜਾ ਪਾਰ ਕਰ ਗਈ ਹੈ।

ਤਾਜ਼ਾ ਜਾਣਕਾਰੀ ਮੁਤਾਬਕ ਭਾਰਤ ਵਿੱਚ ਹੁਣ ਤੱਕ 5,351 ਲੋਕ ਕੋਰੋਨਾ ਵਾਇਰਸ ਮਹਾਂਮਾਰੀ ਦੀ ਚਪੇਟ ਵਿੱਚ ਆ ਚੁੱਕੇ ਹਨ ਜਿਨ੍ਹਾਂ ਵਿੱਚੋਂ 160 ਲੋਕਾਂ ਦੀ ਮੌਤ ਵੀ ਹੋਈ ਹੈ। ਸਥਿਤੀ ਦੀ ਗੰਭੀਰਤਾ ਵੇਖਦਿਆਂ ਕੇਂਦਰ ਸਰਕਾਰ ਅਤੇ ਸੂਬਾ ਸਰਕਾਰਾਂ ਲੌਕਡਾਊਨ ਵਿੱਚ ਵਾਧਾ ਕਰਨ ਨੂੰ ਲੈ ਕੇ ਵਿਚਾਰ ਕਰ ਰਹੀਆਂ ਹਨ।

ਇਸ ਤੋਂ ਇਲਾਵਾ ਕੇਂਦਰ ਸਰਕਾਰ ਨੇ ਕੋਰੋਨਾ ਦੇ ਮਰੀਜ਼ਾਂ ਨੂੰ ਬੀਮਾਰੀ ਦੀ ਗੰਭੀਰਤਾ ਮੁਤਾਬਕ ਇਲਾਜ ਮੁਹੱਈਆ ਕਰਵਾਉਣ ਲਈ ਮੈਡੀਕਲ ਸਹੂਲਤਾਂ ਨੂੰ 3 ਵਰਗਾਂ ’ਚ ਵੰਡਣ ਦਾ ਫ਼ੈਸਲਾ ਕੀਤਾ ਹੈ।ਸ਼ੁਰੂਆਤੀ ਦੌਰ ਵਾਲੇ ਮਰੀਜ਼, ਜਿਨ੍ਹਾਂ ਦੀ ਹਾਲਤ ਗੰਭੀਰ ਨਹੀਂ ਹੈ, ਉਨ੍ਹਾਂ ਲਈ ਕੋਵਿਡ-19 ਕੇਅਰ ਸੈਂਟਰ ਬਣਾਏ ਜਾਣਗੇ। ਉੱਥੇ ਇਸ ਦੇ ਸ਼ੱਕੀ ਮਰੀਜ਼ਾਂ ਨੂੰ ਵੀ ਰੱਖਿਆ ਜਾਵੇਗਾ। ਇਸ ਲਈ ਸਰਕਾਰੀ ਇਮਾਰਤਾਂ ਜਾਂ ਹੋਟਲ, ਲੌਜ ਜਾਂ ਸਟੇਡੀਅਮ ਦੀ ਵਰਤੋਂ ਕੀਤੀ ਜਾਵੇਗੀ।

ਦੂਜੇ ਵਰਗ ਵਿੱਚ ਅਜਿਹੇ ਮਰੀਜ਼ਾਂ ਨੂੰ ਸ਼ਾਮਲ ਕੀਤਾ ਗਿਆ ਹੈ, ਜੋ ਪਹਿਲਾਂ ਤੋਂ ਡਾਇਬਟੀਜ਼ ਜਾਂ ਦਿਲ ਦੇ ਰੋਗਾਂ ਆਦਿ ਗੰਭੀਰ ਕਿਸਮ ਦੀਆਂ ਬਿਮਾਰੀਆਂ ਤੋਂ ਪੀੜਤ ਹਨ ਜਾਂ ਜਿਨ੍ਹਾਂ ਦੀ ਹਾਲਤ ਕੋਰੋਨਾ ਵਾਇਰਸ ਦੀ ਲਾਗ ਦੀ ਛੂਤ ਕਾਰਨ ਥੋੜ੍ਹੀ ਗੰਭੀਰ ਹੈ। ਉਨ੍ਹਾਂ ਲਈ ਡੈਡੀਕੇਟਡ ਕੋਵਿਡ-19 ਹੈਲਥ ਸੈਂਟਰ ਬਣਾਏ ਜਾਣਗੇ। ਇਹ ਸੈਂਟਰ ਕਿਸੇ ਹਸਪਤਾਲ ’ਚ ਹੀ ਬਣਨਗੇ।

ਤੀਜੇ ਵਰਗ 'ਚ ਡੈਡੀਕੇਟਡ ਕੋਵਿਡ ਹਸਪਤਾਲ ’ਚ ਗੰਭੀਰ ਛੂਤ ਵਾਲੇ ਮਰੀਜ਼ਾਂ ਦਾ ਇਲਾਜ ਹੋਵੇਗਾ। ਇਨ੍ਹਾਂ ਵਿੱਚ ਆਈਸੀਯੂ ਤੇ ਵੈਂਟੀਲੇਟਰ ਸਮੇਤ ਹੋਰ ਜ਼ਰੂਰੀ ਮੈਡੀਕਲ ਸਹੂਲਤਾ ਉਪਲਬਧ ਹੋਣਗੀਆਂ।

ETV Bharat Logo

Copyright © 2024 Ushodaya Enterprises Pvt. Ltd., All Rights Reserved.