ਨਵੀਂ ਦਿੱਲੀ: ਭਾਰਤ ਵਿੱਚ ਕੋਰੋਨਾ ਪੀੜਤਾਂ ਦੀ ਗਿਣਤੀ 3,32,424 ਤੱਕ ਪਹੁੰਚ ਗਈ ਹੈ ਅਤੇ 9,520 ਲੋਕਾਂ ਦੀ ਮੌਤ ਹੋ ਚੁੱਕੀ ਹੈ। ਪਿਛਲੇ 24 ਘੰਟਿਆਂ ਵਿੱਚ 11,502 ਨਵੇਂ ਕੇਸ ਸਾਹਮਣੇ ਆਏ ਹਨ ਅਤੇ 325 ਲੋਕਾਂ ਦੀ ਮੌਤ ਹੋ ਗਈ ਹੈ।
ਸਿਹਤ ਮੰਤਰਾਲੇ ਨੇ ਸਵੇਰ ਦੇ ਅਪਡੇਟ ਵਿੱਚ ਇਹ ਜਾਣਕਾਰੀ ਦਿੱਤੀ ਹੈ ਕਿ ਪਿਛਲੇ 24 ਘੰਟਿਆਂ ਵਿੱਚ, 7419 ਵਿਅਕਤੀ ਇਲਾਜ ਤੋਂ ਬਾਅਦ ਠੀਕ ਹੋ ਚੁੱਕੇ ਹਨ, ਹੁਣ ਤੱਕ ਸਿਹਤਮੰਦ ਲੋਕਾਂ ਦੀ ਗਿਣਤੀ 1,69,797 ਹੋ ਗਈ ਹੈ।
ਪਿਛਲੇ 24 ਘੰਟਿਆਂ ਵਿੱਚ, ਮਹਾਰਾਸ਼ਟਰ ਵਿੱਚ 325 ਵਿੱਚੋਂ 120 ਮੌਤਾਂ, ਦਿੱਲੀ ਵਿੱਚ 56, ਤਾਮਿਲਨਾਡੂ ਵਿੱਚ 38 ਅਤੇ ਗੁਜਰਾਤ ਵਿੱਚ 29 ਮੌਤਾਂ ਹੋਈਆਂ ਹਨ। ਇਸ ਦੇ ਨਾਲ ਹੀ ਉੱਤਰ ਪ੍ਰਦੇਸ਼ ਵਿੱਚ 14 ਲੋਕ, ਪੱਛਮੀ ਬੰਗਾਲ ਅਤੇ ਮੱਧ ਪ੍ਰਦੇਸ਼ ਵਿੱਚ 12-12, ਰਾਜਸਥਾਨ ਅਤੇ ਹਰਿਆਣਾ ਵਿੱਚ 10-10 ਆਪਣੀ ਜਾਨ ਗਵਾ ਚੁੱਕੇ ਹਨ।
ਕਰਨਾਟਕ ਵਿਚ ਪੰਜ, ਜੰਮੂ-ਕਸ਼ਮੀਰ ਵਿਚ ਚਾਰ, ਤੇਲੰਗਾਨਾ ਅਤੇ ਪੁਡੂਚੇਰੀ ਵਿਚ ਤਿੰਨ, ਆਂਧਰਾ ਪ੍ਰਦੇਸ਼, ਛੱਤੀਸਗੜ੍ਹ ਅਤੇ ਪੰਜਾਬ ਵਿਚ ਦੋ-ਦੋ ਦੀ ਮੌਤ ਹੋ ਗਈ ਹੈ। ਸਰਕਾਰੀ ਲੈਬਾਂ ਦੀ ਗਿਣਤੀ ਵਧਾ ਕੇ 653 ਅਤੇ ਨਿੱਜੀ ਲੈਬਾਂ ਦੀ ਗਿਣਤੀ 248 ਕਰ ਦਿੱਤੀ ਗਈ ਹੈ।
ਪਿਛਲੇ 24 ਘੰਟਿਆਂ ਵਿੱਚ 1,15,519 ਨਮੂਨਿਆਂ ਦੀ ਜਾਂਚ ਕੀਤੀ ਗਈ। ਹੁਣ ਤੱਕ 57,74,133 ਨਮੂਨਿਆਂ ਦੀ ਜਾਂਚ ਕੀਤੀ ਜਾ ਚੁੱਕੀ ਹੈ। ਇਸ ਦੌਰਾਨ ਸਿਹਤ ਮੰਤਰਾਲੇ ਨੇ ਸੋਮਵਾਰ ਨੂੰ ਉਪ ਸੱਕਤਰ ਸਾਰੰਗਧਰ ਨਾਇਕ ਨੂੰ ਕੋਰੋਨਾ ਵਾਇਰਸ ਮਹਾਮਾਰੀ ਦੇ ਇਲਾਜ ਨਾਲ ਜੁੜੀ ਜਾਣਕਾਰੀ ਲਈ ਨੋਡਲ ਅਧਿਕਾਰੀ ਨਿਯੁਕਤ ਕੀਤਾ।