ETV Bharat / bharat

ਕੋਵਿਡ-19 ਦਾ ਅਸਰ, Air India ਨੇ ਕੀਤੇ 200 ਪਾਇਲਟ ਮੁਅੱਤਲ

author img

By

Published : Apr 3, 2020, 9:51 AM IST

ਕੋਰੋਨਾ ਵਾਇਰਸ ਦੇ ਅਸਰ ਨੂੰ ਵੇਖਦਿਆਂ ਏਅਰ ਇੰਡੀਆ ਨੇ 200 ਪਾਇਲਟਾਂ ਨੂੰ ਮੁਅੱਤਲ ਕਰ ਦਿੱਤਾ ਹੈ।

Air India suspends,COVID-19
ਫੋਟੋ

ਨਵੀਂ ਦਿੱਲੀ: ਏਅਰ ਇੰਡੀਆ ਨੇ ਵੀਰਵਾਰ ਨੂੰ ਲਗਭਗ 200 ਪਾਇਲਟਾਂ ਦੇ ਠੇਕੇ ਅਸਥਾਈ ਤੌਰ 'ਤੇ ਮੁਅੱਤਲ ਕਰ ਦਿੱਤੇ ਹਨ। ਜਾਣਕਾਰੀ ਦਿੰਦੇ ਹੋਏ ਸੀਨੀਅਰ ਅਧਿਕਾਰੀ ਨੇ ਦੱਸਿਆ ਕਿ ਜਿਨ੍ਹਾਂ ਪਾਇਲਟਾਂ ਨੂੰ ਰਿਟਾਇਰਮੈਂਟ ਤੋਂ ਬਾਅਦ ਦੁਬਾਰਾ ਨੌਕਰੀ 'ਤੇ ਰੱਖਿਆ ਗਿਆ ਸੀ, ਉਨ੍ਹਾਂ ਨੂੰ ਮੁਅੱਤਲ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਦੇਸ਼ ਵਿੱਚ ਕੋਵਿਡ-19 ਨੂੰ ਰੋਕਣ ਲਈ ਕੀਤੀ ਤਾਲਾਬੰਦੀ ਦੇ ਮੱਦੇਨਜ਼ਰ ਸਾਰੀਆਂ ਘਰੇਲੂ ਅਤੇ ਅੰਤਰਰਾਸ਼ਟਰੀ ਵਪਾਰਕ ਤੇ ਯਾਤਰੀ ਉਡਾਣਾਂ 14 ਅਪ੍ਰੈਲ ਤੱਕ ਬੰਦ ਹਨ ਤੇ ਕੰਪਨੀ ਨੂੰ ਹਰ ਹਫ਼ਤੇ ਕਰੋੜਾਂ ਦਾ ਨੁਕਸਾਨ ਹੋ ਰਿਹਾ ਹੈ।

ਕੋਰੋਨੋਵਾਇਰਸ ਮਹਾਂਮਾਰੀ ਦੌਰਾਨ ਪੈਸਿਆਂ ਦੀ ਬਚਤ ਕਰਨ ਲਈ, ਰਾਸ਼ਟਰੀ ਕੈਰੀਅਰ ਨੇ ਅਗਲੇ ਤਿੰਨ ਮਹੀਨਿਆਂ ਲਈ ਕੈਬਿਨ ਕਰੂ ਨੂੰ ਛੱਡ ਕੇ ਸਾਰੇ ਕਰਮਚਾਰੀਆਂ ਲਈ ਭੱਤੇ ਪਹਿਲਾਂ ਹੀ ਕੱਟ ਦਿੱਤੇ ਹਨ।

ਉਡਾਣਾਂ ਵਿਦੇਸ਼ਾਂ ਤੋਂ ਭਾਰਤੀਆਂ ਨੂੰ ਲੈ ਕੇ ਆਈਆਂ
ਇਸ ਦੇ ਬਾਵਜੂਦ ਪਿਛਲੇ ਕਈ ਦਿਨਾਂ ਤੋਂ ਏਅਰ ਇੰਡੀਆ ਦੀਆਂ ਉਡਾਣਾਂ ਵਲੋਂ ਵਿਦੇਸ਼ਾਂ ਵਿੱਚ ਫਸੇ ਭਾਰਤੀਆਂ ਨੂੰ ਸੁਰੱਖਿਅਤ ਲਿਆਂਦਾ ਗਿਆ ਹੈ। ਹੁਣ ਏਅਰ ਇੰਡੀਆ ਦਿੱਲੀ ਅਤੇ ਮੁੰਬਈ ਤੋਂ ਲੰਡਨ ਲਈ ਵਿਸ਼ੇਸ਼ ਉਡਾਣਾਂ ਦਾ ਸੰਚਾਲਨ ਕਰੇਗੀ।

38 ਮਿਲੀਅਨ ਲੋਕ ਹੋਣਗੇ ਬੇਰੁਜ਼ਗਾਰ
ਫੈਡਰੇਸ਼ਨ ਆਫ ਐਸੋਸੀਏਸ਼ਨਜ਼ ਇਨ ਇੰਡੀਅਨ ਟੂਰਿਜ਼ਮ ਐਂਡ ਹੋਸਪਿਟੈਲਿਟੀ ਦੇ ਅਨੁਮਾਨ ਦੇ ਮੁਤਾਬਕ, ਕੋਰੋਨਾ ਵਾਇਰਸ ਦੇ ਨਤੀਜੇ ਵਜੋਂ ਹੋਸਪਿਟੈਲਿਟੀ ਅਤੇ ਸੈਰ-ਸਪਾਟਾ ਉਦਯੋਗ ਵਿੱਚ ਤਕਰੀਬਨ 38 ਮਿਲੀਅਨ ਲੋਕ ਬੇਰੁਜ਼ਗਾਰ ਹੋ ਸਕਦੇ ਹਨ, ਜੋ ਸੈਕਟਰ ਦੇ ਕੰਮ ਕਰਨ ਵਾਲਿਆਂ ਦਾ 70 ਫ਼ੀਸਦੀ ਹਿੱਸਾ ਹਨ।

ਇਹ ਵੀ ਪੜ੍ਹੋ: ਦੇਸ਼ ਵਾਸੀਆਂ ਨਾਲ ਵੀਡੀਓ ਸੁਨੇਹਾ ਸਾਂਝਾ ਕਰਨਗੇ ਪ੍ਰਧਾਨ ਮੰਤਰੀ ਮੋਦੀ

ETV Bharat Logo

Copyright © 2024 Ushodaya Enterprises Pvt. Ltd., All Rights Reserved.