ਨਵੀਂ ਦਿੱਲੀ: ਦੇਸ਼ ਭਰ ਵਿੱਚ ਕੋਰੋਨਾ ਵਾਇਰਸ ਤੇਜ਼ੀ ਨਾਲ ਵੱਧ ਰਿਹਾ ਹੈ। ਪਿਛਲੇ 24 ਘੰਟਿਆਂ ਵਿੱਚ ਕੋਰੋਨਾ ਦੇ ਰਿਕਾਰਡ 20 ਹਜ਼ਾਰ ਦੇ ਕਰੀਬ ਨਵੇਂ ਮਾਮਲੇ ਸਾਹਮਣੇ ਆਏ ਹਨ। ਇਹ ਇੱਕ ਦਿਨ ਵਿੱਚ ਆਉਣ ਵਾਲੇ ਕੋਰੋਨਾ ਮਰੀਜ਼ਾਂ ਦਾ ਰਿਕਾਰਡ ਅੰਕੜਾ ਹੈ। ਇਸ ਨਾਲ ਦੇਸ਼ ਵਿੱਚ ਕੁੱਲ ਕੋਰੋਨਾ ਪੌਜ਼ੀਟਿਵ ਮਰੀਜ਼ਾਂ ਦੀ ਗਿਣਤੀ 5.28 ਲੱਖ ਤੋਂ ਪਾਰ ਪਹੁੰਚ ਗਈ ਹੈ। ਐਤਵਾਰ ਨੂੰ ਸਿਹਤ ਮੰਤਰਾਲੇ ਵੱਲੋਂ ਜਾਰੀ ਕੀਤੇ ਗਏ ਅੰਕੜਿਆਂ ਮੁਤਾਬਕ ਭਾਰਤ ਵਿੱਚ ਕੋਰੋਨਾ ਵਾਇਰਸ ਦੇ ਮਰੀਜ਼ਾਂ ਦੀ ਕੁੱਲ ਗਿਣਤੀ 5,28,859 ਹੋ ਗਈ ਹੈ ਅਤੇ ਇਸ ਵਾਇਰਸ ਕਾਰਨ ਹੁਣ ਤੱਕ 16095 ਮੌਤਾਂ ਹੋ ਚੁੱਕੀਆਂ ਹਨ।
ਦੱਸ ਦਈਏ ਕਿ ਪਿਛਲੇ 24 ਘੰਟਿਆਂ ਵਿੱਚ ਭਾਰਤ 'ਚ ਕੋਰੋਨਾ ਦੇ 19906 ਨਵੇਂ ਮਾਮਲੇ ਸਾਹਮਣੇ ਆਏ ਹਨ ਅਤੇ 410 ਲੋਕਾਂ ਦੀ ਮੌਤ ਹੋ ਗਈ ਹੈ। ਹਾਲਾਂਕਿ ਇਹ ਰਾਹਤ ਦੀ ਗੱਲ ਹੈ ਕਿ 309713 ਮਰੀਜ਼ ਕੋਰੋਨਾ ਨੂੰ ਮਾਤ ਦੇ ਕੇ ਸਿਹਤਯਾਬ ਹੋ ਗਏ ਹਨ। ਭਾਰਤ ਵਿੱਚ ਰਿਕਵਰੀ ਰੇਟ 58.56 ਪ੍ਰਤੀਸ਼ਤ ਤੱਕ ਪਹੁੰਚ ਗਈ ਹੈ। ਕੋਰੋਨਾ ਸੰਕਟ ਦੇ ਵਿਚਕਾਰ ਟੈਸਟਿੰਗ 'ਚ ਲਗਾਤਾਰ ਤੇਜ਼ੀ ਲਿਆਂਦੀ ਜਾ ਰਹੀ ਹੈ। 27 ਜੂਨ ਨੂੰ, ਟੈਸਟ ਕੀਤੇ ਗਏ ਨਮੂਨਿਆਂ ਦੀ ਵੱਧ ਤੋਂ ਵੱਧ ਗਿਣਤੀ 2,31,095 ਸੀ। 27 ਜੂਨ ਤੱਕ ਕੁੱਲ 82,27,802 ਨਮੂਨਿਆਂ ਦੀ ਜਾਂਚ ਕੀਤੀ ਜਾ ਚੁੱਕੀ ਹੈ। ਕੋਰੋਨਾ ਦਾ ਭਾਰਤ ਵਿੱਚ ਪੌਜ਼ੀਟਿਵਿਟੀ ਰੇਟ 8.61 ਪ੍ਰਤੀਸ਼ਤ ਹੈ।
ਇਹ ਵੀ ਪੜ੍ਹੋ: ਲੱਦਾਖ 'ਚ ਭਾਰਤ ਦੀ ਧਰਤੀ 'ਤੇ ਅੱਖ ਰੱਖਣ ਵਾਲਿਆਂ ਨੂੰ ਮਿਲਿਆ ਕਰਾਰਾ ਜਵਾਬ: ਪੀਐੱਮ ਮੋਦੀ
ਜਾਣਕਾਰੀ ਲਈ ਦੱਸ ਦਈਏ ਕਿ ਪੂਰੀ ਦੁਨੀਆ ਵਿੱਚ ਕੋਰੋਨਾ ਵਾਇਰਸ ਦੇ ਮਰੀਜ਼ਾਂ ਦੀ ਗਿਣਤੀ ਇੱਕ ਕਰੋੜ ਦੇ ਨੇੜੇ ਪਹੁੰਚ ਗਈ ਹੈ। ਸੱਭ ਤੋਂ ਪ੍ਰਭਾਵਿਤ ਮੁਲਕ ਅਮਰੀਕਾ ਵਿੱਚ ਕੋਰੋਨਾ ਮਾਮਲੇ ਵਧ ਕੇ 25 ਲੱਖ ਤੋਂ ਵੱਧ ਹੋ ਗਏ ਹਨ। ਜੌਨ ਹਾਪਕਿਨਜ਼ ਯੂਨੀਵਰਸਿਟੀ ਦੇ ਮੁਤਾਬਕ ਅਮਰੀਕਾ ਵਿੱਚ ਕੋਰੋਨਾ ਦੇ ਕੁੱਲ 2,500,419 ਮਰੀਜ਼ ਪਾਏ ਗਏ ਹਨ। ਪਿਛਲੇ 24 ਘੰਟਿਆਂ ਦੌਰਾਨ ਅਮਰੀਕਾ 'ਚ 43,121 ਮਾਮਲੇ ਸਾਹਮਣੇ ਆਏ ਹਨ। ਉਥੇ ਹੀ ਮਰਨ ਵਾਲਿਆਂ ਦੀ ਗਿਣਤੀ 125,480 'ਤੇ ਪਹੁੰਚ ਗਈ ਹੈ, ਜੋ ਕਿ ਪੂਰੀ ਦੁਨੀਆ ਵਿਚ ਹੋਈਆਂ ਮੌਤਾਂ ਦਾ ਇੱਕ ਚੌਥਾਈ ਹਿੱਸਾ ਹੈ।