ਨਵੀਂ ਦਿੱਲੀ: ਕੋਰੋਨਾ ਵਾਇਰਸ ਦੇ ਵੱਧਦੇ ਪ੍ਰਭਾਵ ਨੂੰ ਦੇਖਦੇ ਹੋਏ ਕੇਂਦਰ ਸਰਕਾਰ ਨੇ ਸਮੁੱਚੇ ਦੇਸ਼ ਨੂੰ 21 ਦਿਨਾਂ ਲਈ ਲੌਕਡਾਊਨ ਕਰ ਦਿੱਤਾ ਹੈ ਜਿਸ ਕਰਕੇ ਭਾਰਤ ਸਰਕਾਰ ਨੇ ਅੰਤਰਾਸ਼ਟਰੀ ਉਡਾਣਾਂ ਦੀ ਪਾਬੰਦੀ ਨੂੰ 14 ਅਪ੍ਰੈਲ 2020 ਤੱਕ ਵਧਾ ਦਿੱਤਾ ਹੈ।
ਕੇਂਦਰੀ ਸਿਹਤ ਮੰਤਰਾਲੇ ਅਨੁਸਾਰ ਭਾਰਤ 'ਚ ਕੋਰੋਨਾ ਵਾਇਰਸ ਦੇ ਸੰਕਰਮਿਤ ਲੋਕਾਂ ਦੀ ਗਿਣਤੀ ਵੱਧ ਕੇ 715 ਹੋ ਗਈ ਹੈ ਤੇ ਕੋਰੋਨਾ ਵਾਇਰਸ ਦੀ ਲਾਗ ਨਾਲ 16 ਲੋਕਾਂ ਦੀ ਮੌਤ ਵੀ ਹੋ ਗਈ ਹੈ।
ਇਹ ਵੀ ਪੜ੍ਹੋ: ਲੌਕਡਾਉਨ ਦੌਰਾਨ ਰਸੋਈ ਗੈਸ ਦੀ ਸਪਲਾਈ ਬਿਨ੍ਹਾਂ ਰੁਕਾਵਟ ਤੋਂ ਜਾਰੀ
ਸਿਹਤ ਮੰਤਰਾਲੇ ਨੇ ਦੱਸਿਆ ਕਿ 17 ਸੂਬਿਆਂ ਨੇ ਕੋਰੋਨਾ ਵਾਇਰਸ ਨਾਲ ਪੀੜਤ ਮਰੀਜ਼ਾਂ ਦੇ ਇਲਾਜ ਲਈ ਸਮਰਪਿਤ ਹਸਪਤਾਲਾਂ ਦੀ ਨਿਸ਼ਾਨਦੇਹੀ ਸ਼ੁਰੂ ਕਰ ਦਿੱਤੀ ਹੈ।
ਸਿਹਤ ਮੰਤਰਾਲੇ ਦੇ ਸੰਯੁਕਤ ਸਕੱਤਰ ਲਵ ਅਗਰਵਾਲ ਨੇ ਦੱਸਿਆ ਕਿ ਕੋਰੋਨਾ ਵਾਇਰਸ ਮੱਛਰਾਂ ਨਾਲ ਨਹੀਂ ਫੈਲ ਰਿਹਾ। ਇਸ ਦੇ ਨਾਲ ਹੀ ਉਨ੍ਹਾਂ ਨੇ ਕਿਹਾ ਕਿ ਇਹ ਕਹਿਣਾ ਠੀਕ ਨਹੀਂ ਹੈ ਕਿ ਭਾਰਤ 'ਚ ਕਮਿਊਨਿਟੀ ਪੱਧਰ 'ਤੇ ਕੋਰੋਨਾ ਵਾਇਰਸ ਫੈਲ ਰਿਹਾ ਹੈ।