ਨਵੀਂ ਦਿੱਲੀ: ਭਾਰਤ ਵਿੱਚ ਕੋਰੋਨਾ ਦੇ ਕੇਸ ਤੇਜ਼ੀ ਨਾਲ ਵੱਧ ਰਹੇ ਹਨ। ਪਿਛਲੇ 24 ਘੰਟਿਆਂ ਵਿੱਚ ਦੇਸ਼ ਭਰ ਵਿੱਚ ਇੱਕ ਦਿਨ 'ਚ ਸਭ ਤੋਂ ਵੱਧ 13,586 ਨਵੇਂ ਕੇਸ ਸਾਹਮਣੇ ਆਏ ਹਨ ਅਤੇ 336 ਲੋਕਾਂ ਦੀ ਮੌਤ ਹੋ ਗਈ ਹੈ। ਦੇਸ਼ ਵਿੱਚ ਕੋਰੋਨਾ ਪੀੜਤਾਂ ਦੀ ਗਿਣਤੀ 3,80,532 ਹੋ ਗਈ ਅਤੇ ਹੁਣ ਤੱਕ 12,573 ਲੋਕਾਂ ਦੀ ਮੌਤ ਹੋ ਚੁੱਕੀ ਹੈ। ਇਸ ਸਮੇਂ ਭਾਰਤ ਵਿੱਚ ਕੋਰੋਨਾ ਦੇ 1,63,248 ਮਾਮਲੇ ਐਕਟਿਵ ਹਨ ਅਤੇ 2,04,711 ਮਰੀਜ਼ ਸਿਹਤਯਾਬ ਹੋ ਚੁੱਕੇ ਹਨ।
ਦਿੱਲੀ ਵਿੱਚ ਕੋਰੋਨਾ ਦੇ 2877 ਨਵੇਂ ਮਾਮਲੇ ਸਾਹਮਣੇ ਆਏ ਹਨ। ਇੱਕ ਦਿਨ ਵਿੱਚ ਇਹ ਕੋਰੋਨਾ ਦੇ ਸਭ ਤੋਂ ਵੱਧ ਮਾਮਲੇ ਹਨ। ਪਿਛਲੇ 24 ਘੰਟਿਆਂ ਵਿੱਚ 65 ਕੋਰੋਨਾ ਮਰੀਜ਼ਾਂ ਦੀ ਮੌਤ ਹੋ ਗਈ ਹੈ। ਦੇਸ਼ ਦੀ ਰਾਜਧਾਨੀ ਦਿੱਲੀ ਵਿੱਚ ਹੁਣ ਤੱਕ ਕੋਰੋਨ ਦੇ 49,979 ਮਾਮਲੇ ਸਾਹਮਣੇ ਆਏ ਹਨ। ਜਦੋਂ ਕਿ ਕੋਰੋਨਾ ਕਾਰਨ ਹੋਈਆਂ ਕੁਲ ਮੌਤਾਂ ਹੁਣ ਤੱਕ 1969 ਹਨ। ਇਕ ਚੰਗੀ ਗੱਲ ਇਹ ਹੈ ਕਿ ਪਿਛਲੇ 24 ਘੰਟਿਆਂ ਵਿੱਚ 3,884 ਲੋਕ ਠੀਕ ਹੋ ਗਏ ਹਨ। ਇਹ ਇੱਕ ਦਿਨ ਵਿੱਚ ਬਹੁਤ ਜ਼ਿਆਦਾ ਮਰੀਜ਼ਾਂ ਦੇ ਠੀਕ ਹੋਣ ਦੀ ਗਿਣਤੀ ਹੈ।
ਇਸ ਦੇ ਨਾਲ ਹੀ ਮਹਾਰਾਸ਼ਟਰ ਵਿੱਚ ਪਿਛਲੇ 24 ਘੰਟਿਆਂ ਵਿੱਚ ਰਾਜ ਵਿੱਚ ਕੋਰੋਨਾ ਦੇ 3752 ਨਵੇਂ ਕੇਸ ਸਾਹਮਣੇ ਆਏ ਹਨ। ਜਦੋਂ ਕਿ 100 ਕੋਰੋਨਾ ਮਰੀਜ਼ਾਂ ਦੀ ਮੌਤ ਹੋ ਗਈ ਹੈ। ਰਾਜ ਵਿੱਚ ਮਰਨ ਵਾਲੇ ਕੋਰੋਨਾ ਦੇ ਮਰੀਜ਼ਾਂ ਦੀ ਗਿਣਤੀ 5751 ਪਹੁੰਚ ਗਈ ਹੈ। ਪਿਛਲੇ 24 ਘੰਟਿਆਂ ਵਿੱਚ ਮੁੰਬਈ ਵਿੱਚ ਕੋਰੋਨਾ ਦੇ 1288 ਨਵੇਂ ਕੇਸ ਸਾਹਮਣੇ ਆਏ ਹਨ ਜਦੋਂ 6 ਦੀ ਮੌਤ ਹੋਈ ਹੈ।
ਦੇਸ਼ 'ਚ ਰਿਕਵਰੀ ਦੀ ਗਿਣਤੀ ਵੀ ਤੇਜ਼ੀ ਨਾਲ ਵਧੀ ਹੈ। ਹੁਣ ਤੱਕ 2,04,711 ਲੋਕ ਜੋ ਇਸ ਵਾਇਰਸ ਨਾਲ ਪ੍ਰਭਾਵਿਤ ਹੋਏ ਸਨ ਉਨ੍ਹਾਂ ਨੂੰ ਠੀਕ ਕੀਤਾ ਗਿਆ ਹੈ। ਰਿਕਵਰੀ ਦੀ ਦਰ 53.95% 'ਤੇ ਚੱਲ ਰਹੀ ਹੈ। ਪਿਛਲੇ 24 ਘੰਟਿਆਂ ਵਿੱਚ 1,65,412 ਨਮੂਨੇ ਦੇ ਟੈਸਟ ਕੀਤੇ ਗਏ ਹਨ। ਨਮੂਨਾ ਟੈਸਟਿੰਗ ਦੀ ਸਕਾਰਾਤਮਕ ਦਰ 7.78 ਫੀਸਦੀ ਹੈ।