ਨਵੀਂ ਦਿੱਲੀ: ਕੋਰੋਨਾਵਾਇਰਸ ਦੇ ਪ੍ਰਕੋਪ ਕਾਰਨ ਦੇਸ਼ ਵਿਆਪੀ ਤਾਲ਼ਬੰਦੀ ਦੇ ਦਰਮਿਆਨ, ਮੰਤਰੀ ਮੰਡਲ ਦੀ ਇੱਕ ਬੈਠਕ ਸੋਮਵਾਰ ਨੂੰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਪ੍ਰਧਾਨਗੀ ਵਿੱਚ ਇੱਕ ਵੀਡੀਓ ਕਾਨਫ਼ਰੰਸ ਰਾਹੀਂ ਹੋਵੇਗੀ।
ਦੇਸ਼ ਦੇ ਇਤਿਹਾਸ ਵਿੱਚ ਇਹ ਪਹਿਲੀ ਵਾਰ ਹੈ ਜਦੋਂ ਮੰਤਰੀਆਂ ਦੀ ਇੱਕ ਕਮੇਟੀ ਦੀ ਵੀਡੀਓ-ਕਾਨਫਰੰਸ ਰਾਹੀਂ ਹੋਵੇਗੀ। ਮੰਤਰੀਆਂ ਦੀ ਬੈਠਕ ਤੋਂ ਬਾਅਦ ਮੰਗਲਵਾਰ ਨੂੰ ਕੈਬਿਨੇਟ ਦੀ ਬੈਠਕ ਹੋਵੇਗੀ ਜਿਸ ਦੀ ਅਗਵਾਈ ਵੀ ਪ੍ਰਧਾਨ ਮੰਤਰੀ ਹੀ ਕਰਨਗੇ।
ਪ੍ਰਧਾਨ ਮੰਤਰੀ ਵੱਲੋਂ 24 ਮਾਰਚ ਤੋਂ 21 ਦਿਨਾਂ ਤੱਕ ਬੰਦ ਰੱਖਣ ਦਾ ਐਲਾਨ ਕਰਨ ਤੋਂ ਬਾਅਦ ਮੰਤਰੀ ਮੰਡਲ ਦੀ ਇਹ ਪਹਿਲੀ ਬੈਠਕ ਵੀ ਹੋਵੇਗੀ। ਸੂਤਰਾਂ ਮੁਤਾਬਕ ਇਨ੍ਹਾਂ ਬੈਠਕਾਂ ਵਿੱਚ ਕੋਵਿਡ-19 ਨਾਲ ਨਜਿੱਠਣ ਅਤੇ ਤਾਲ਼ਾਬੰਦੀ ਨੂੰ ਪ੍ਰਭਾਵਸ਼ਾਲੀ ਬਣਾਉਣ ਬਾਰੇ ਵਿਚਾਰ ਚਰਚਾ ਹੋਵੇਗੀ।
ਨਾਲ ਹੀ ਕੋਰੋਨਾਵਾਉਰਸ ਦੁਆਰਾ ਪੇਸ਼ ਆ ਰਹੀਆਂ ਚੁਣੌਤੀਆਂ ਦਾ ਹੱਲ ਕਰਨ ਲਈ ਸਰਕਾਰ ਵੱਲੋਂ ਚੁੱਕੇ ਕਦਮਾਂ ਨੂੰ ਬਿਹਤਰ ਢੰਗ ਨਾਲ ਲਾਗੂ ਕਰਨ 'ਤੇ ਵੀ ਵਿਚਾਰ ਵਟਾਂਦਰਾ ਕੀਤਾ ਜਾਵੇਗਾ।