ਨਵੀਂ ਦਿੱਲੀ: ਦੁਨੀਆ ਭਰ ਵਿੱਚ ਫੈਲੀ ਵਿਸ਼ਵ ਮਹਾਂਮਾਰੀ ਕੋਰੋਨਾ ਵਾਇਰਸ ਭਾਰਤ ਵਿੱਚ ਵੀ ਆਪਣੇ ਪੈਰ ਪਸਾਰ ਰਹੀ ਹੈ। ਕੇਰਲਾ ਵਿੱਚ 2 ਨਵੇਂ ਪਾਜ਼ੀਟਿਵ ਮਾਮਲੇ ਸਾਹਮਣੇ ਆਉਣ ਤੋਂ ਬਾਅਦ ਭਾਰਤ ਵਿੱਚ ਕੁੱਲ ਪਾਜ਼ੀਟਿਵ ਮਾਮਲਿਆਂ ਦੀ ਗਿਣਤੀ 59 ਹੋ ਗਈ ਹੈ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਕੇਰਲ ਦੀ ਸਿਹਤ ਮੰਤਰੀ ਕੇ.ਕੇ. ਸ਼ੈਲਜਾ ਨੇ ਦੱਸਿਆ ਕਿ ਕੇਰਲ ਵਿੱਚ ਮੰਗਲਵਾਰ ਤੱਕ ਕੁੱਲ 14 ਸ਼ੱਕੀ ਮਾਮਲੇ ਸਾਹਮਣੇ ਆਏ ਸਨ ਜਿਨ੍ਹਾਂ ਵਿੱਚੋਂ 2 ਦੀ ਰਿਪੋਰਟ ਪਾਜ਼ੀਟਿਵ ਆਈ ਹੈ। ਦੱਸਿਆ ਜਾ ਰਿਹਾ ਹੈ ਕਿ ਉਹ ਪਿਛਲੇ ਦਿਨੀਂ ਇਟਲੀ ਤੋਂ ਵਾਪਿਸ ਆਏ ਸਨ। ਮਰੀਜ਼ਾਂ ਦੀ ਮੌਜੂਦਾ ਹਾਲਤ ਸਥਿਰ ਦੱਸੀ ਜਾ ਰਹੀ ਹੈ।
ਇਹ ਵੀ ਜ਼ਿਕਰ ਕਰ ਦਈਏ ਕਿ ਪਾਕਿਸਤਾਨ ਵਿੱਚ ਵੀ ਇਸ ਵਾਇਰਸ ਦੇ ਪਾਜ਼ੀਟਿਵ ਮਾਮਲਿਆਂ ਦੀ ਗਿਣਤੀ ਲਗਾਤਾਰ ਵਧ ਰਹੀ ਹੈ। ਤਾਜ਼ਾ ਖ਼ਬਰਾਂ ਮੁਤਾਬਕ ਪਾਕਿਸਤਾਨ ਵਿੱਚ ਕੁੱਲ 18 ਪਾਜ਼ੀਟਿਵ ਮਾਮਲੇ ਸਾਹਮਣੇ ਆ ਚੁੱਕੇ ਹਨ।