ETV Bharat / bharat

ਕੋਰੋਨਾ ਵਾਇਰਸ ਦਾ ਖੌਫ਼, ਰਾਸ਼ਟਰਪਤੀ ਰਾਮਨਾਥ ਕੋਵਿੰਦ ਕਰਵਾਉਣਗੇ ਮੈਡੀਕਲ ਚੈਕਅਪ - ਰਾਸ਼ਟਰਪਤੀ ਰਾਮਨਾਥ ਕੋਵਿੰਦ

ਕੋਰੋਨਾ ਦਾ ਖੌਫ਼ ਰਾਸ਼ਟਰਪਤੀ ਭਵਨ ਤੱਕ ਪਹੁੰਚ ਗਿਆ ਹੈ। ਰਾਸ਼ਟਪਤੀ ਰਾਮਨਾਥ ਕੋਵਿੰਦ ਅੱਜ ਆਪਣਾ ਮੈਡੀਕਲ ਚੈਕਅਪ ਕਰਵਾਉਣਗੇ।

ਫ਼ੋਟੋ।
ਫ਼ੋਟੋ।
author img

By

Published : Mar 21, 2020, 7:37 AM IST

ਨਵੀਂ ਦਿੱਲੀ: ਦੁਨੀਆ ਭਰ ਵਿੱਚ ਕੋਰੋਨਾ ਵਾਇਰਸ ਦਾ ਕਹਿਰ ਜਾਰੀ ਹੈ। ਇਸ ਦਾ ਖੌਫ਼ ਰਾਸ਼ਟਰਪਤੀ ਭਵਨ ਤੱਕ ਪਹੁੰਚ ਗਿਆ ਹੈ। ਸੂਤਰਾਂ ਮੁਤਾਬਕ ਰਾਸ਼ਟਪਤੀ ਰਾਮਨਾਥ ਕੋਵਿੰਦ ਅੱਜ ਆਪਣਾ ਮੈਡੀਕਲ ਚੈਕਅਪ ਕਰਵਾਉਣਗੇ।

ਸੂਤਰਾਂ ਮੁਤਾਬਕ ਬਾਲੀਵੁੱਡ ਗਾਇਕਾ ਕਨਿਕਾ ਕਪੂਰ ਅਤੇ ਸੰਸਦ ਮੈਂਬਰ ਦੁਸ਼ਯੰਤ ਸਿੰਘ ਦੀ ਮੁਲਾਕਾਤ ਹੋਈ ਸੀ ਅਤੇ ਉਸ ਤੋਂ ਬਾਅਦ ਦੁਸ਼ਯੰਤ ਸਿੰਘ ਰਾਸ਼ਟਰਪਤੀ ਨੂੰ ਮਿਲੇ ਸੀ। ਇਸੇ ਲਈ ਰਾਸ਼ਟਰਪਤੀ ਨੇ ਮੈਡੀਕਲ ਜਾਂਚ ਕਰਵਾਉਣ ਦਾ ਫੈਸਲਾ ਕੀਤਾ ਹੈ।

ਦੱਸ ਦਈਏ ਕਿ ਭਾਰਤ ਵਿੱਚ ਕੋਰੋਨਾ ਵਾਇਰਸ ਦੇ ਹੁਣ ਤੱਕ 250 ਮਾਮਲਿਆਂ ਪੁਸ਼ਟੀ ਹੋਈ ਹੈ ਜਿਨ੍ਹਾਂ ਵਿੱਚੋਂ 5 ਦੀ ਮੌਤ ਹੋ ਗਈ ਹੈ। ਇਸੇ ਨੂੰ ਵੇਖਦਿਆਂ ਦੇਸ਼ ਭਰ ਵਿੱਚ ਵਿੱਦਿਅਕ ਅਦਾਰੇ, ਸਿਨੇਮਾ ਘਰ, ਜਿਮ, ਕਲੱਬ ਆਦਿ 31 ਮਾਰਚ ਤੱਕ ਬੰਦ ਕਰ ਦਿੱਤੇ ਗਏ ਹਨ।

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਵੀ ਬੀਤੇ ਦਿਨੀਂ ਦੇਸ਼ ਦੀ ਜਨਤਾ ਨੂੰ ਸੰਬੋਧਨ ਕਰਦਿਆਂ ਉਨ੍ਹਾਂ ਨੂੰ 22 ਮਾਰਚ ਨੂੰ ਆਪਣੇ ਘਰਾਂ ਵਿੱਚ ਰਹਿਣ ਲਈ ਕਿਹਾ ਹੈ। ਉਨ੍ਹਾਂ ਨੇ ਐਤਵਾਰ ਨੂੰ ਜਨਤਾ ਕਰਫਿਊ ਲਗਾਉਣ ਦਾ ਐਲਾਨ ਕੀਤਾ ਹੈ ਤਾਂ ਜੋ ਕੋਰੋਨਾ ਵਾਇਰਸ ਨੂੰ ਫੈਲਣ ਤੋਂ ਰੋਕਿਆ ਜਾ ਸਕੇ।

ETV Bharat Logo

Copyright © 2025 Ushodaya Enterprises Pvt. Ltd., All Rights Reserved.