ETV Bharat / bharat

ਜੇਐਨਯੂ ਹਿੰਸਾ ਦੀ ਜਾਂਚ ਲਈ ਕੈਂਪਸ ਪਹੁੰਚੀ ਕ੍ਰਾਈਮ ਬ੍ਰਾਂਚ ਦੀ ਟੀਮ

ਜਵਾਹਰਲਾਲ ਨਹਿਰੂ ਯੂਨੀਵਰਸਿਟੀ ਵਿੱਚ ਬੀਤੇ ਐਤਵਾਰ ਨੂੰ ਹੋਈ ਹਿੰਸਾ ਦੀ ਜਾਂਚ ਸ਼ੁਰੂ ਹੋ ਗਈ ਹੈ। ਹਿੰਸਾ ਦੀ ਜਾਂਚ ਕਰਨ ਲਈ ਕ੍ਰਾਈਮ ਬ੍ਰਾਂਚ ਦੀ ਟੀਮ ਕੈਂਪਸ ਪਹੁੰਚੀ ਹੈ। ਜੇਐਨਯੂਐਸਯੂ ਪ੍ਰਧਾਨ ਆਇਸ਼ੀ ਘੋਸ਼ ਸਣੇ 20 ਉੱਤੇ ਮਾਮਲਾ ਦਰਜ।

crime branch in JNU, JNU violence update
ਫ਼ੋਟੋ
author img

By

Published : Jan 7, 2020, 12:48 PM IST

ਨਵੀਂ ਦਿੱਲੀ: ਜਵਾਹਰਲਾਲ ਨਹਿਰੂ ਯੂਨੀਵਰਸਿਟੀ ਵਿੱਚ ਬੀਤੇ ਐਤਵਾਰ ਨੂੰ ਹੋਈ ਹਿੰਸਾ ਦੀ ਜਾਂਚ ਦਿੱਲੀ ਪੁਲਿਸ ਦੀ ਕ੍ਰਾਈਮ ਬ੍ਰਾਂਚ ਵਲੋਂ ਕੀਤੀ ਜਾ ਰਹੀ ਹੈ। ਜੇਐਨਯੂਐਸਯੂ ਪ੍ਰਧਾਨ ਆਇਸ਼ੀ ਘੋਸ਼ ਸਣੇ 20 ਉੱਤੇ ਮਾਮਲਾ ਦਰਜ ਕਰ ਲਿਆ ਗਿਆ ਹੈ। ਦੱਸ ਦਈਏ ਕਿ ਬੀਤੇ ਐਤਵਾਰ ਨੂੰ ਜੇਐਨਯੂ ਵਿੱਚ ਹੋਈ ਹਿੰਸਾ ਤੋਂ ਬਾਅਦ ਦੇਸ਼ ਭਰ ਦੇ ਕਈ ਇਲਾਕਿਆ ਵਿੱਚ ਰੋਸ ਪ੍ਰਦਰਸ਼ਨ ਜਾਰੀ ਹੈ।

crime branch in JNU, JNU violence update
ANI ਟਵੀਟ

ਜੇਐਨਯੂਐਸਯੂ ਪ੍ਰਧਾਨ ਆਇਸ਼ੀ ਘੋਸ਼ ਤੇ 19 ਉੱਤੇ ਕ੍ਰਾਈਮ ਬ੍ਰਾਂਚ ਨੇ ਐਫਆਈਆਰ ਦਰਜ ਕਰ ਲਈ ਹੈ। ਇਹ ਮਾਮਲਾ ਸੁਰੱਖਿਆ ਕਰਮਚਾਰੀਆਂ ਉੱਤੇ ਹਮਲਾ ਕਰਨ ਤੇ ਸਰਵਰ ਰੂਮ ਨੂੰ ਨੁਕਸਾਨ ਪਹੁੰਚਾਉਣ ਨੂੰ ਲੈ ਕੇ ਦਰਜ ਕੀਤਾ ਗਿਆ ਹੈ। ਮਾਮਲਾ 5 ਜਨਵਰੀ ਦਾ ਦੱਸਿਆ ਜਾ ਰਿਹਾ ਹੈ। ਪੁਲਿਸ ਨੇ ਇਹ ਐਫ਼ਆਈਆਰ 6 ਜਨਵਰੀ ਨੂੰ ਦਰਜ ਕੀਤੀ ਹੈ।

5 ਜਨਵਰੀ ਨੂੰ ਜੋ ਜੇਐਨਯੂ ਹਿੰਸਾ ਹੋਈ, ਉਸ ਵਿੱਚ ਜੇਐਨਯੂਐਸਯੂ ਪ੍ਰਧਾਨ ਆਇਸ਼ੀ ਘੋਸ਼ ਜਖ਼ਮੀ ਹੋ ਗਈ ਸੀ। ਉਨ੍ਹਾਂ ਦੇ ਸਿਰ ਉੱਤੇ ਕਾਫ਼ੀ ਸੱਟ ਲੱਗ ਗਈ ਸੀ।

ਮੁੰਬਈ ਗੇਟਵੇ ਆਫ਼ ਇੰਡਿਆ 'ਤੇ ਹੋ ਰਿਹਾ ਸੀ ਪ੍ਰਦਰਸ਼ਨ

ਜਵਾਹਰ ਲਾਲ ਨਹਿਰੂ ਯੂਨੀਵਰਸਿਟੀ (ਜੇਐਨਯੂ) ਵਿਖੇ ਹਿੰਸਾ ਦੇ ਵਿਰੋਧ ਵਿੱਚ ਪ੍ਰਦਰਸ਼ਨ ਕਰ ਰਹੇ ਵਿਦਿਆਰਥੀਆਂ ਨੂੰ ਮੰਗਲਵਾਰ ਸਵੇਰੇ ਮੁੰਬਈ ਦੇ ਗੇਟਵੇਅ ਆਫ਼ ਇੰਡੀਆ ਤੋਂ ਆਜ਼ਾਦ ਮੈਦਾਨ ਲਿਜਾਇਆ ਗਿਆ। ਵਿਦਿਆਰਥੀਆਂ ਨੂੰ ਪੁਲਿਸ ਵਲੋਂ ਜ਼ਬਰਦਸਤੀ ਚੁੱਕ ਕੇ ਉੱਥੋ ਸ਼ਿਫ਼ਟ ਕੀਤਾ ਗਿਆ। ਸੋਮਵਾਰ ਸ਼ਾਮ ਨੂੰ ਗੇਟਵੇ ਆਫ਼ ਇੰਡੀਆ 'ਤੇ 'ਫ੍ਰੀ ਕਸ਼ਮੀਰ' ਦੇ ਪੋਸਟਰ ਲਹਿਰਾਏ ਗਏ ਸਨ। ਇਸ ਤੋਂ ਬਾਅਦ ਉਥੇ ਮਾਹੌਲ ਖ਼ਰਾਬ ਹੋਣ ਦੀ ਸੰਭਾਵਨਾ ਵੱਧ ਗਈ। ਇਸ ਦੇ ਮੱਦੇਨਜ਼ਰ ਪੁਲਿਸ ਨੇ ਇਹ ਕਾਰਵਾਈ ਕੀਤੀ ਹੈ।

ਕਈ ਵਿਦਿਆਰਥੀਆਂ ਨੇ ਸੁਰੱਖਿਆ ਦੇ ਡਰੋਂ ਜੇਐਨਯੂ ਕੈਂਪਸ ਛੱਡਿਆ

ਐਤਵਾਰ ਰਾਤ ਜਵਾਹਰ ਲਾਲ ਨਹਿਰੂ ਯੂਨੀਵਰਸਿਟੀ ਵਿੱਚ ਹੋਈ ਹਿੰਸਾ ਤੋਂ ਬਾਅਦ, ਵਿਦਿਆਰਥੀਆਂ ਨੇ ਸੁਰੱਖਿਆ ਦੇ ਡਰ ਤੋੰ ਸੋਮਵਾਰ ਨੂੰ ਕੈਂਪਸ ਛੱਡਣਾ ਸ਼ੁਰੂ ਕਰ ਦਿੱਤਾ। ਕੁਝ ਆਪਣੇ ਘਰਾਂ ਨੂੰ ਪਰਤ ਗਏ ਹਨ ਅਤੇ ਕੁਝ ਆਪਣੇ ਰਿਸ਼ਤੇਦਾਰਾਂ ਕੋਲ ਰਹੇ ਹਨ।

ਹਿੰਦੂ ਰੱਖਿਆ ਦਲ ਦੇ ਪ੍ਰਧਾਨ ਪਿੰਕੀ ਚੌਧਰੀ ਨੇ ਲਈ JNU ਹਮਲੇ ਦੀ ਜ਼ਿੰਮੇਵਾਰੀ

ਹਿੰਦੂ ਰੱਖਿਆ ਦਲ ਦੇ ਪ੍ਰਧਾਨ ਪਿੰਕੀ ਚੌਧਰੀ ਨੇ ਸੋਮਵਾਰ ਨੂੰ ਵੀਡੀਓ ਜਾਰੀ ਕਰਕੇ ਜੇਐਨਯੂ ਹਮਲੇ ਦੀ ਜ਼ਿੰਮੇਵਾਰੀ ਲਈ ਹੈ। ਮੰਗਲਵਾਰ ਨੂੰ ਉਨ੍ਹਾਂ ਨੇ ਕਿਹਾ ਕਿ ਉਹ ਗ੍ਰਿਫ਼ਤਾਰੀ ਦੇਣ ਲਈ ਤਿਆਰ ਹਨ। ਦੱਸ ਦਈਏ ਕਿ ਬੀਤੀ ਰਾਤ ਪਿੰਕੀ ਦੇ ਘਰ ਯੂਪੀ ਪੁਲਿਸ ਵੀ ਪਹੁੰਚੀ ਸੀ।

ਇਹ ਵੀ ਪੜ੍ਹੋ: ਜੰਮੂ-ਕਸ਼ਮੀਰ: ਅਵੰਤੀਪੋਰਾ ਵਿੱਚ ਅੱਤਵਾਦੀਆਂ ਤੇ ਸੁਰੱਖਿਆ ਬਲਾਂ ਵਿਚਾਲੇ ਮੁਕਾਬਲਾ, 1 ਅੱਤਵਾਦੀ ਢੇਰ

Intro:Body:

rajwinder

Conclusion:
ETV Bharat Logo

Copyright © 2024 Ushodaya Enterprises Pvt. Ltd., All Rights Reserved.