ETV Bharat / bharat

ਸੀਆਰਪੀਐਫ਼ ਜਵਾਨ ਨੇ ਆਪਣੇ ਸਾਥੀਆਂ ਨੂੰ ਗੋਲੀਆਂ ਮਾਰੀਆਂ, 3 ਦੀ ਮੌਤ

author img

By

Published : Mar 21, 2019, 12:07 PM IST

ਜੰਮੂ-ਕਸ਼ਮੀਰ ਦੇ ਉਧਮਪੁਰ ਜ਼ਿਲ੍ਹੇ ਵਿੱਚ ਇੱਕ ਸੀਆਰਪੀਐਫ਼ ਜਵਾਨ ਨੇ ਆਪਣੇ 3 ਸਾਥੀਆਂ ਨੂੰ ਗੋਲੀਆਂ ਮਾਰੀਆਂ। ਇਸ ਘਟਨਾ ਵਿੱਚ ਤਿੰਨਾਂ ਜਵਾਨਾਂ ਦੀ ਮੌਤ ਹੋ ਗਈ।

ਸੀਆਰਪੀਐਫ਼ ਜਵਾਨ ਨੇ ਆਪਣੇ ਸਾਥਿਆਂ ਨੂੰ ਮਾਰੀ ਗੋਲੀ, 3 ਦੀ ਮੌਤ

ਉਧਮਪੁਰ : ਜ਼ਿਲ੍ਹੇ ਦੇ ਬੱਟਲ ਸੀਆਰਪੀਐਫ਼ ਬਟਾਲਿਅਨ ਵਿੱਚ ਇੱਕ ਜਵਾਨ ਨੇ ਆਪਣੇ ਤਿੰਨ ਸਾਥੀਆਂ ਨੂੰ ਗੋਲੀਆਂ ਮਾਰੀਆਂ ਜਿਸ ਕਾਰਨ ਤਿੰਨੋਂ ਜਵਾਨਾਂ ਦੀ ਮੌਤ ਹੋ ਗਈ।

ਘਟਨਾ ਦੀ ਜਾਣਕਾਰੀ ਦਿੰਦੇ ਹੋਏ ਸੀਆਰਪੀਐਫ਼ ਦੇ ਇੱਕ ਸੀਨੀਅਰ ਅਧਿਕਾਰੀ ਨੇ ਦੱਸਿਆ ਕਿ ਇਹ ਘਟਨਾ ਉਧਮਪੁਰ ਦੇ ਬੱਟਲ ਬਟਾਲਿਅਨ ਇਲਾਕੇ 'ਚ ਸਥਿਤ 187ਵੇਂ ਕੈਂਪ ਵਿੱਚ ਵਾਪਰੀ। ਉਨ੍ਹਾਂ ਦੱਸਿਆ ਕਿ ਇਹ ਘਟਨਾ ਬੁੱਧਵਾਰ ਰਾਤ 10 ਵਜੇ ਵਾਪਰੀ।

ਅਧਿਕਾਰੀ ਨੇ ਦੱਸਿਆ ਕਿ ਘਟਨਾ ਵਿੱਚ ਦੋਸ਼ੀ ਜਵਾਨ ਨੇ ਖ਼ੁਦ ਨੂੰ ਵੀ ਗੋਲੀ ਮਾਰੀ ਹੈ, ਉਸ ਦੀ ਹਾਲਤ ਅਜੇ ਵੀ ਗੰਭੀਰ ਬਣੀ ਹੋਈ ਹੈ। ਉਨ੍ਹਾਂ ਦੱਸਿਆ ਕਿ ਘਟਨਾ ਸਾਹਮਣੇ ਆਉਣ ਤੋਂ ਬਾਅਦ ਜਖ਼ਮੀ ਤਿੰਨਾਂ ਜਵਾਨਾਂ ਨੂੰ ਇਲਾਜ ਲਈ ਨੇੜਲੇ ਹਸਪਤਾਲ ਲਿਜਾਇਆ ਗਿਆ ਜਿਥੇ ਡਾਕਟਰਾਂ ਵੱਲੋਂ ਉਨ੍ਹਾਂ ਨੂੰ ਮ੍ਰਿਤਕ ਐਲਾਨ ਕਰ ਦਿੱਤਾ ਗਿਆ।
ਦੋਸ਼ੀ ਜਵਾਨ ਕਾਨਪੁਰ ਦਾ ਰਹਿਣ ਵਾਲਾ ਹੈ ਅਤੇ ਉਸ ਦੀ ਪਛਾਣ ਅਜੀਤ ਕੁਮਾਰ ਵਜੋਂ ਹੋਈ ਹੈ। ਮ੍ਰਿਤਕ ਜਵਾਨਾਂ ਦੀ ਪਛਾਣ ਰਾਜਸਥਾਨ ਦੇ ਰਹਿਣ ਵਾਲੇ ਹੈਡ ਕਾਂਸਟੇਬਲ ਪੋਕਰਮਾਲ ਆਰ, ਦਿੱਲੀ ਦੇ ਯੋਗਿੰਦਰ ਸ਼ਰਮਾ ਅਤੇ ਹਰਿਆਣਾ ਦੇ ਉਮੇਂਦ ਸਿੰਘ ਵਜੋਂ ਹੋਈ ਹੈ। ਜਵਾਨਾਂ ਵਿੱਚ ਕਿਸੇ ਗੱਲ ਨੂੰ ਲੈ ਕੇ ਆਪਸੀ ਬਹਿਸ ਹੋਈ ਜਿਸ ਤੋਂ ਬਾਅਦ ਅਜੀਤ ਨੇ ਆਪਣੀ ਸਰਵਿਸ ਰਾਈਫ਼ਲ ਨਾਲ ਉਨ੍ਹਾਂ ਨੂੰ ਗੋਲੀਆਂ ਮਾਰੀਆ ਅਤੇ ਫ਼ੇਰ ਉਸ ਨੇ ਖ਼ੁਦ ਨੂੰ ਗੋਲੀ ਮਾਰ ਲਈ।

ਦੋਸ਼ੀ ਜਵਾਨ ਨੂੰ ਹਸਪਤਾਲ ਵਿੱਚ ਜ਼ੇਰੇ ਇਲਾਜ ਰੱਖਿਆ ਗਿਆ ਹੈ। ਪੁਲਿਸ ਵੱਲੋਂ ਮਾਮਲੇ ਦੀ ਜਾਂਚ ਜਾਰੀ ਹੈ।

Intro:Body:

NN

Conclusion:
ETV Bharat Logo

Copyright © 2024 Ushodaya Enterprises Pvt. Ltd., All Rights Reserved.